ਗੁਰਦਾਸਪੁਰ (ਹਰਮਨ, ਹਰਜਿੰਦਰ ਸਿੰਘ ਗੋਰਾਇਆਂ) : ਕਸਬਾ ਪੁਰਾਣਾ ਸ਼ਾਲਾ ਵਿਚ ਉਸ ਵੇਲੇ ਗਮਗੀਨ ਮਾਹੌਲ ਬਣ ਗਿਆ ਜਦੋਂ ਇੱਥੋਂ ਦੇ ਵਸਨੀਕ 35 ਸਾਲਾ ਗੁਰਸਿੱਖ ਨੌਜਵਾਨ ਚਰਨਜੀਤ ਸਿੰਘ ਉਰਫ ਰਿੰਕੂ ਦੀ ਅਮਰੀਕਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਮ੍ਰਿਤਕ ਨੌਜਵਾਨ ਕਰੀਬ ਦੋ ਸਾਲ ਪਹਿਲਾਂ ਆਪਣੇ ਪਰਿਵਾਰ ਦੇ ਸੁਨਹਿਰੇ ਭਵਿੱਖ ਲਈ ਰੋਜ਼ੀ-ਰੋਟੀ ਖਾਤਰ ਅਮਰੀਕਾ ਗਿਆ ਸੀ। ਪੀੜਤ ਪਰਿਵਾਰਕ ਮੈਂਬਰ ਕੈਪਟਨ ਪਿਆਰਾ ਸਿੰਘ, ਸਰਪੰਚ ਬਲਜੀਤ ਸਿੰਘ ਖਾਲਸਾ, ਸਰਬਜੀਤ ਸਿੰਘ ਲਾਲੀਆ ਅਤੇ ਮ੍ਰਿਤਕ ਦੀ ਮਾਤਾ ਬਚਨ ਕੌਰ ਨੇ ਦੁਖੀ ਮਨ ਨਾਲ ਦੱਸਿਆ ਕਿ 27 ਮਾਰਚ ਨੂੰ ਚਰਨਜੀਤ ਸਿੰਘ ਨੂੰ ਨਹਾਉਂਦੇ ਸਮੇਂ ਅਚਾਨਕ ਦਿਲ ਦਾ ਦੌਰਾ ਪਿਆ ਅਤੇ ਬਾਥਰੂਮ ਅੰਦਰ ਹੀ ਉਸ ਦੀ ਮੌਤ ਹੋ ਗਈ। ਇਹ ਦੁਖਦਾਈ ਖਬਰ ਮਿਲਦਿਆਂ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।
ਇਹ ਵੀ ਪੜ੍ਹੋ : ਪੰਜਾਬ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ, ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ...
ਪਰਿਵਾਰ ਨੇ ਦੱਸਿਆ ਕਿ ਮਾਂ ਦੀ ਇੱਛਾ ਸੀ ਕਿ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਮੰਗਵਾਈ ਜਾਵੇ ਪਰ ਮ੍ਰਿਤਕ ਦੀ ਪਤਨੀ ਬਲਜੀਤ ਕੌਰ ਦੀ ਮਨਸਾ ਅਨੁਸਾਰ ਉਸ ਦਾ ਅੰਤਿਮ ਸੰਸਕਾਰ ਅੱਜ ਅਮਰੀਕਾ ਵਿਚ ਹੀ ਕੀਤਾ ਜਾ ਰਿਹਾ ਹੈ। ਮਾਂ ਲਈ ਇਹ ਬਹੁਤ ਵੱਡਾ ਦੁੱਖ ਹੈ ਕਿ ਉਹ ਆਪਣੇ ਪੁੱਤਰ ਦੇ ਅੰਤਿਮ ਦਰਸ਼ਨ ਵੀ ਨਹੀਂ ਕਰ ਸਕੀ। ਦੱਸਣਯੋਗ ਹੈ ਕਿ ਚਰਨਜੀਤ ਸਿੰਘ ਦੇ ਪਿਤਾ ਦੀ ਮੌਤ ਉਸ ਵੇਲੇ ਹੋ ਗਈ ਸੀ ਜਦੋਂ ਉਹ ਸਿਰਫ ਇਕ ਸਾਲ ਦਾ ਸੀ। ਗਰੀਬੀ ਅਤੇ ਔਖੇ ਹਾਲਾਤ ਦੇ ਬਾਵਜੂਦ ਉਸ ਦੀ ਮਾਤਾ ਨੇ ਉਸ ਨੂੰ ਪਾਲ-ਪੋਸ ਕੇ ਜਵਾਨ ਕੀਤਾ। ਕਰੀਬ ਦੋ ਸਾਲ ਪਹਿਲਾਂ ਉਹ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਅਮਰੀਕਾ ਗਿਆ ਸੀ ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਸਰਟੀਫਿਕੇਟ ਨੂੰ ਲੈ ਕੇ ਪਿਆ ਪੰਗਾ
ਮ੍ਰਿਤਕ ਦੀ ਆਤਮਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ 5 ਅਪ੍ਰੈਲ ਨੂੰ ਗੁਰਦੁਆਰਾ ਸਿੰਘ ਸਭਾ, ਪੁਰਾਣਾ ਸ਼ਾਲਾ ਵਿਖੇ ਹੋਵੇਗੀ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਰਪੰਚ ਬਲਜੀਤ ਸਿੰਘ ਖਾਲਸਾ, ਕੈਪਟਨ ਪਿਆਰਾ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬਾਬਾ ਮੁਖਤਿਆਰ ਸਿੰਘ, ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਰਬਜੀਤ ਸਿੰਘ ਲਾਲੀਆ, ਦਿਲਬਾਗ ਸਿੰਘ, ਮਹਿੰਦਰ ਸਿੰਘ, ਮਲਕੀਤ ਸਿੰਘ ਅਤੇ ਹੋਰ ਪਿੰਡ ਵਾਸੀ ਪੁੱਜੇ। ਉਨ੍ਹਾਂ ਦੇਸ਼ਾਂ-ਵਿਦੇਸ਼ਾਂ ਵਿਚ ਵੱਸਦੇ ਨੌਜਵਾਨਾਂ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਔਖੀ ਘੜੀ ਵਿਚ ਪੀੜਤ ਪਰਿਵਾਰ ਦੀ ਹੌਸਲਾ ਅਫਜ਼ਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਪੈ ਗਿਆ ਨਵਾਂ ਪੰਗਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਜੀਵ ਸੂਦ ਸਰਬਸੰਮਤੀ ਨਾਲ ਬਣੇ ਸੰਗਰੂਰ ਜ਼ਿਲ੍ਹਾ ਇੰਡਸਟਰੀ ਚੈਂਬਰ ਦੇ ਪ੍ਰਧਾਨ
NEXT STORY