ਗੁਰਦਾਸਪੁਰ (ਗੁਰਪ੍ਰੀਤ)- ਤਾਲਾਬੰਦੀ ਕਾਰਨ ਕੰਮ ਕਾਜ ਠੱਪ ਹੋਣ ਕਾਰਨ ਜਿੱਥੇ ਲੋਕ ਘਰਾਂ ਵਿੱਚ ਬੈਠ ਸਰਕਾਰਾਂ ਨੂੰ ਕੋਸ ਰਹੇ ਹਨ, ਉਥੇ ਹੀ ਕੁਝ ਲੋਕ ਇਸ ਤਾਲਾਬੰਦੀ ਦਾ ਪੂਰਾ ਫਾਇਦਾ ਚੁੱਕ ਕੇ ਚੰਗਾ ਮੁਨਾਫ਼ਾ ਵੀ ਕਮਾ ਰਹੇ ਹਨ। ਗੁਰਦਾਸਪੁਰ ਵਿੱਚ ਦੋ ਸਕੇ ਭਰਾਵਾਂ ਨੇ ਇਸ ਲਾਕਡਾਊਨ ਦੌਰਾਨ ਘਰ ਦੀ ਛੱਤ ਉਪਰ ਸਬਜ਼ੀਆਂ, ਫਲਾਂ ਅਤੇ ਫੁੱਲਾਂ ਦੀ ਕਾਸ਼ਤ ਸ਼ੁਰੂ ਕੀਤੀ ਹੈ ਅਤੇ ਘਰ ਦੀ ਛੱਤ ਉਪਰ ਹੀ ਪਨੀਰੀ ਤਿਆਰ ਕਰਕੇ ਕਿਸਾਨਾਂ ਨੂੰ ਵੇਚ ਕੇ ਵਧੀਆ ਮੁਨਾਫ਼ਾ ਕਮਾ ਰਹੇ ਹਨ।
ਗੈਂਗਰੇਪ ਮਾਮਲੇ 'ਚ ਅਰਸ਼ਦ ਨੂੰ ਬਚਾਉਣ ਲਈ ਸਾਹਮਣੇ ਆਈ ਇਹ ਕਹਾਣੀ, ਸਪਾ ਸੈਂਟਰ ’ਚ ਗਿਆ ਸੀ ਆਪਣੀ ਪੇਮੈਂਟ ਲੈਣ
ਉਨ੍ਹਾਂ ਦਸਿਆ ਕਿ ਉਹ ਇਸ ਵਾਰ ਵਿਦੇਸ਼ੀ ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਵੀ ਕਰ ਰਹੇ ਹਨ ਅਤੇ ਉਸ ਦੀ ਪਨੀਰੀ ਵੀ ਤਿਆਰ ਕਰ ਰਹੇ ਹਨ, ਜੋ ਕਿ ਕਾਫ਼ੀ ਲਾਭਦਾਇਕ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਵਿਦੇਸ਼ ਜਾਣ ਦੀ ਬਜਾਏ ਆਪਣੇ ਦੇਸ਼ ਵਿੱਚ ਹੀ ਸਹੀ ਢੰਗ ਨਾਲ ਖੇਤੀਬਾੜੀ ਕਰ ਵਧੀਆ ਪੈਸੇ ਕਮਾਏ ਜਾ ਸਕਦੇ ਹਨ।
ਇਹ ਵੀ ਪੜ੍ਹੋ: ਗੈਂਗਰੇਪ ਮਾਮਲੇ 'ਚ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਸਖ਼ਤੀ, ਜਲੰਧਰ ਪੁਲਸ ਨੂੰ ਭੇਜਿਆ ਨੋਟਿਸ
ਇਸ ਸਬੰਧੀ ਖ਼ਾਸ ਗੱਲਬਾਤ ਕਰਦਿਆਂ ਗੁਰਦਾਸਪੁਰ ਵਾਸੀ ਨਿਤਿਨ ਅਤੇ ਜਤਿਨ ਨੇ ਦੱਸਿਆ ਕਿ ਉਹ ਇਕ ਫੀਡ ਸਟੋਰ ਚਲਾਉਂਦੇ ਹਨ ਪਰ ਲਾਕਡਾਉਨ ਕਰਕੇ ਕੰਮਕਾਜ ਠੱਪ ਹੋਣ ਕਰਕੇ ਉਨ੍ਹਾਂ ਨੇ ਘਰ ਦੀ ਛੱਤ ਉਪਰ ਹੀ ਸਬਜ਼ੀਆਂ ਦੀ ਖੇਤੀ ਕਰਨ ਦੀ ਸੋਚੀ ਅਤੇ ਯੂ-ਟਿਊਬ ਤੋਂ ਟ੍ਰੈੱਸ ਗਾਰਡਨ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਵਿਦੇਸ਼ੀ ਸਬਜ਼ੀਆਂ ਅਤੇ ਫਲਾਂ ਦੀ ਖੇਤੀ ਸ਼ੁਰੂ ਕੀਤੀ।
ਇਹ ਵੀ ਪੜ੍ਹੋ: ਕਿਸਾਨਾਂ ਦੇ ਹੱਕ ’ਚ ਨਵਜੋਤ ਸਿੰਘ ਸਿੱਧੂ ਨੇ ਮੁੜ ਕੀਤਾ ਟਵੀਟ, ਆਖੀ ਇਹ ਗੱਲ
ਉਨ੍ਹਾਂ ਦੱਸਿਆ ਕਿ ਸ਼ੁਰੂ ਵਿਚ ਉਨ੍ਹਾਂ ਨੂੰ ਕਾਫ਼ੀ ਨੁਕਸਾਨ ਹੋਇਆ ਪਰ ਹੌਲੀ-ਹੌਲੀ ਜਾਣਕਾਰੀ ਅਨੁਸਾਰ ਉਹ ਕੰਮ ਕਰਦੇ ਗਏ ਅਤੇ ਅੱਜ ਵਧੀਆ ਮੁਨਾਫ਼ਾ ਕਮਾ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਇਸ ਖੇਤੀ ਵਿਚ ਜਹਿਰਾਂ ਦੀ ਵਰਤੋਂ ਬਿਲਕੁੱਲ ਨਹੀਂ ਕਰਦੇ ਸਿਰਫ਼ ਦੇਸੀ ਗੰਡੋਇਆ ਖ਼ਾਦ ਵਰਤ ਰਹੇ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਵਿਦੇਸ਼ ਵਿੱਚ ਜਾਣ ਦੀ ਬਜਾਏ ਆਪਣੇ ਦੇਸ਼ ਵਿੱਚ ਰਹਿ ਕੇ ਮਿਹਨਤ ਸਦਕਾ ਚੰਗਾ ਮੁਨਾਫ਼ਾ ਕਮਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ: ਦੁੱਖ਼ਦਾਈ ਖ਼ਬਰ: ਸਤਲੁਜ ਦਰਿਆ ’ਚ ਨਹਾਉਣ ਗਏ ਬਲਾਚੌਰ ਦੇ 4 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਬਿਜਲੀ ਦੇ ਰੇਟ ਘਟਾਉਣ ’ਤੇ ਸੁਖਬੀਰ ਬਾਦਲ ਦਾ ਕੈਪਟਨ ਸਰਕਾਰ ’ਤੇ ਤੰਜ
NEXT STORY