ਗੁਰਦਾਸਪੁਰ (ਗੁਰਪ੍ਰੀਤ): ਜ਼ਿਲ੍ਹੇ ਦੇ ਪਿੰਡ ਘਣੀਏ ਕੇ ਬਾਂਗਰ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪਿੰਡ ਦਾ 36 ਸਾਲਾ ਰਾਜਬੀਰ ਸਿੰਘ ਜੋ ਰੋਜ਼ੀ-ਰੋਟੀ ਕਮਾਉਣ ਲਈ ਕਰੀਬ 1 ਸਾਲ ਪਹਿਲਾਂ ਦੁਬਈ ਗਿਆ ਸੀ, ਉੱਥੇ ਬੀਤੇ ਕੱਲ੍ਹ ਇੱਕ ਭਿਆਨਕ ਸੜਕ ਹਾਦਸੇ 'ਚ ਉਸਦੀ ਮੌਤ ਹੋ ਗਈ। ਰਾਜਬੀਰ ਦੁਬਈ 'ਚ ਟਰਾਲਾ ਡਰਾਈਵਰ ਵਜੋਂ ਕੰਮ ਕਰਦਾ ਸੀ। ਰਾਜਬੀਰ ਦੀ ਅਚਾਨਕ ਮੌਤ ਦੀ ਖ਼ਬਰ ਨਾਲ ਪੂਰੇ ਪਿੰਡ 'ਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ, ਇਨ੍ਹਾਂ ਜ਼ਿਲ੍ਹਿਆਂ 'ਚ...
ਮ੍ਰਿਤਕ ਦੇ ਪਿਤਾ ਸੁਖਵਿੰਦਰ ਸਿੰਘ ਅਤੇ ਪਤਨੀ ਨਵਨੀਤ ਕੌਰ ਨੇ ਦੱਸਿਆ ਕਿ ਰਾਜਬੀਰ ਸਿੰਘ ਇੱਕ ਸਾਲ ਪਹਿਲਾਂ ਹੀ ਦੁਬਈ ਗਿਆ ਸੀ। ਪੂਰਾ ਪਰਿਵਾਰ ਉਸੇ 'ਤੇ ਨਿਰਭਰ ਸੀ। ਉਹ ਉੱਥੇ ਦਿਨ-ਰਾਤ ਮਿਹਨਤ ਕਰਕੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਰਿਹਾ ਸੀ। ਰੋਜ਼ਾਨਾ ਉਹ ਵੀਡੀਓ ਕਾਲ ਕਰਕੇ ਪਰਿਵਾਰ ਨਾਲ ਗੱਲ ਕਰਦਾ ਸੀ। ਬੀਤੇ ਕੱਲ੍ਹ ਸਵੇਰੇ ਵੀ ਉਸਦੀ ਕਾਲ ਆਈ ਅਤੇ ਉਸਨੇ ਪੂਰੇ ਪਰਿਵਾਰ ਨਾਲ ਗੱਲ ਕੀਤੀ। ਪਰ ਕਿਸਨੂੰ ਪਤਾ ਸੀ ਕਿ ਇਹ ਉਸਦੀ ਆਖਰੀ ਗੱਲ ਹੋਵੇਗੀ। ਕੁਝ ਸਮੇਂ ਬਾਅਦ ਹੀ ਪਰਿਵਾਰ ਨੂੰ ਸੂਚਨਾ ਮਿਲੀ ਕਿ ਰਾਜਬੀਰ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
ਪਰਿਵਾਰ 'ਚ ਰਾਜਬੀਰ ਆਪਣੇ ਪਿੱਛੇ ਪਤਨੀ ਨਵਨੀਤ ਕੌਰ, ਇੱਕ ਬੇਟਾ ਅਤੇ ਇੱਕ ਬੇਟੀ ਛੱਡ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਉਹ ਬਹੁਤ ਗਰੀਬ ਪਰਿਵਾਰ ਹਨ ਅਤੇ ਰਾਜਬੀਰ ਦੇ ਦੋ ਛੋਟੇ ਬੱਚਿਆਂ ਦਾ ਪਾਲਣ-ਪੋਸ਼ਣ ਕਰਨਾ ਔਖਾ ਹੋਵੇਗਾ। ਉਨ੍ਹਾਂ ਨੇ ਪਰਿਵਾਰ ਲਈ ਆਰਥਿਕ ਮਦਦ ਦੇ ਨਾਲ-ਨਾਲ ਰਾਜਬੀਰ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ 'ਚ ਮਦਦ ਦੀ ਗੁਹਾਰ ਲਗਾਈ ਹੈ। ਮ੍ਰਿਤਕ ਦੇ ਪਿਤਾ ਨੇ ਕਿਹਾ ਕਿ "ਅਸੀਂ ਬਹੁਤ ਗਰੀਬ ਹਾਂ, ਅਸੀਂ ਮ੍ਰਿਤਕ ਦੇਹ ਲਿਆਉਣ ਦਾ ਖਰਚਾ ਨਹੀਂ ਝੱਲ ਸਕਦੇ।" ਇਲਾਕਾ ਵਾਸੀਆਂ ਨੇ ਵੀ ਪ੍ਰਸ਼ਾਸਨ ਤੋਂ ਪੀੜਤ ਪਰਿਵਾਰ ਦੀ ਹਰ ਸੰਭਵ ਮਦ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਨਸ਼ਾ ਕਰਦੇ 2 ਵਿਅਕਤੀ ਰੰਗੇ ਹੱਥੀਂ ਗ੍ਰਿਫ਼ਤਾਰ
NEXT STORY