ਲੁਧਿਆਣਾ (ਗੁਪਤਾ) : ਅਕਾਲੀ ਦਲ ਛੱਡ ਕੇ ਭਾਜਪਾ ’ਚ ਆਏ ਗੁਰਦੀਪ ਸਿੰਘ ਗੋਸ਼ਾ ਨੇ ਪੁਲਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ ਵਿਚ ਕਈ ਅਣਪਛਾਤੇ ਲੋਕਾਂ ਵੱਲੋਂ ਵੱਖ-ਵੱਖ ਨੰਬਰਾਂ ਤੋਂ ਫੋਨ ਕਰ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੀ ਸ਼ਿਕਾਇਤ ਕੀਤੀ ਹੈ। ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਗੋਸ਼ਾ ਨੇ ਕਿਹਾ ਕਿ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਫੋਨ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਲੱਗੀਆਂ ਹਨ।
ਇਸ ਲਈ ਲੁਧਿਆਣਾ ਪੁਲਸ ਨੂੰ ਇਨ੍ਹਾਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰ ਕੇ ਉਨ੍ਹਾਂ ਦੀ ਜਾਨ-ਮਾਲ ਦੀ ਰਾਖੀ ਕਰਨੀ ਚਾਹੀਦੀ ਹੈ। ਧਮਕੀ ਦੇਣ ਵਾਲੇ ਵਿਅਕਤੀ ਵੱਲੋਂ ਆਪਣਾ ਨਾਂ ਮਨਦੀਪ ਸਿੰਘ ਦੱਸਿਆ ਜਾ ਰਿਹਾ ਹੈ ਅਤੇ ਉਹ ਆਪਣੇ ਆਪ ਨੂੰ ਯੂਰਪ ਦਾ ਨਿਵਾਸੀ ਦੱਸਦਾ ਹੈ। ਗੋਸ਼ਾ ਨੇ ਆਪਣੇ ਦੂਜੇ ਫੋਨ ਤੋਂ ਧਮਕੀ ਭਰੀ ਵ੍ਹਟਸਐਪ ਕਾਲ ਦੀ ਵੀਡੀਓ ਵੀ ਬਣਾਈ ਹੈ। ਗੋਸ਼ਾ ਨੇ ਕਿਹਾ ਕਿ ਕੁੱਝ ਲੋਕ ਉਨ੍ਹਾਂ ਨੂੰ ਧਮਕੀਆਂ ਦੇ ਰਹੇ ਹਨ ਕਿ ਜੇਕਰ ਉਨ੍ਹਾਂ ਨੇ ਭਾਜਪਾ ਦੀ ਹਮਾਇਤ ਵਿਚ ਪ੍ਰਚਾਰ ਕੀਤਾ ਤਾਂ ਉਹ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਮਾਰ ਦੇਣਗੇ।
ਜਲੰਧਰ ਤੋਂ ਲੁਧਿਆਣਾ ਆਉਣ-ਜਾਣ ਵਾਲਿਆਂ ਲਈ ਅਹਿਮ ਖ਼ਬਰ, ਹਾਈਵੇਅ ’ਤੇ ਜਾਮ ਲਗਾ ਕੇ ਦਿੱਤਾ ਧਰਨਾ
NEXT STORY