ਸ੍ਰੀ ਗੋਇੰਦਵਾਲ ਸਾਹਿਬ (ਪੰਛੀ) - ਬੀਤੇ ਤਿੰਨ ਦਿਨਾਂ ਤੋਂ ਗੁਰਦੁਆਰਾ ਬਾਉਲੀ ਸਾਹਿਬ ਮੱਥਾ ਟੇਕਣ ਗਈ 6 ਸਾਲਾ ਬੱਚੀ ਦੇ ਭੇਤਭਰੇ ਹਾਲਾਤ ਵਿਚ ਲਾਪਤਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਸੰਦੀਪ ਕੌਰ ਵਾਸੀ ਗੋਇੰਦਵਾਲ ਸਾਹਿਬ ਨੇ ਦੱਸਿਆ ਕਿ ਉਸ ਦੀ ਪਤੀ ਨਾਲ ਅਣਬਣ ਹੋਣ ਕਾਰਨ ਉਹ ਕਸਬੇ ਵਿਚ ਕਿਰਾਏ ਦੇ ਮਕਾਨ ਵਿਚ ਆਪਣੀ ਬੱਚੀ ਨਾਲ ਰਹਿ ਰਹੀ ਹੈ। ਬੀਤੇ ਮੰਗਲਵਾਰ ਉਸ ਦੀ 6 ਸਾਲਾ ਬੱਚੀ ਪ੍ਰਵੀਨ ਕੌਰ ਘਰੋਂ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਪਰ ਵਾਪਸ ਨਹੀਂ ਆਈ।
ਪੜ੍ਹੋ ਇਹ ਵੀ ਖ਼ਬਰ - ਭਿਆਨਕ ਸੜਕ ਹਾਦਸੇ ’ਚ ਮਾਪਿਆਂ ਦੇ ਇੱਕਲੌਤੇ ਜਵਾਨ ਪੁੱਤ ਦੀ ਮੌਤ, ਕਾਰ ਦੇ ਉੱਡੇ ਪਰਖਚੇ
ਪੀੜਤ ਨੇ ਦੱਸਿਆ ਕਿ ਪਿਛਲੇ ਤਿੰਨ ਦਿਨਾਂ ਤੋਂ ਬੱਚੀ ਦੀ ਕੋਈ ਉੱਘਸੁੱਗ ਨਹੀਂ ਹੈ। ਪੀੜਤ ਸੰਦੀਪ ਕੌਰ ਨੇ ਦੱਸਿਆ ਕਿ ਉਸ ਨੂੰ ਸ਼ੱਕ ਹੈ ਕਿ ਉਸ ਦੀ ਬੱਚੀ ਨੂੰ ਕੋਈ ਵਰਗਲਾ ਕੇ ਆਪਣੇ ਨਾਲ ਲੈ ਗਿਆ ਹੈ। ਪੀੜਤ ਨੇ ਬੱਚੀ ਦੀ ਭਾਲ ਲਈ ਜ਼ਿਲ੍ਹਾ ਪੁਲਸ ਮੁਖੀ ਹਰਵਿੰਦਰ ਸਿੰਘ ਵਿਰਕ ਕੋਲੋਂ ਮਦਦ ਦੀ ਗੁਹਾਰ ਲਾਈ ਹੈ, ਜਿਸ ਸਬੰਧੀ ਪ੍ਰਵੀਨ ਕੌਰ ਦੇ ਲਾਪਤਾ ਹੋਣ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਨੂੰ ਇਤਲਾਹ ਦੇ ਦਿੱਤੀ ਗਈ ਹੈ। ਇਸ ਸਬੰਧੀ ਜਾਂਚ ਅਧਿਕਾਰੀ ਏ.ਐੱਸ.ਆਈ ਹਰਭਜਨ ਸਿੰਘ ਨੇ ਦੱਸਿਆ ਕਿ ਪੁਲਸ ਪ੍ਰਸ਼ਾਸਨ ਵਲੋਂ ਬੱਚੀ ਦੀ ਭਾਲ ਲਈ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪਠਾਨਕੋਟ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਨੂੰ ਦਿੱਤੀਆਂ 2 ਹੋਰ ਗਰੰਟੀਆਂ
CM ਚੰਨੀ ਵੱਲੋਂ ਪੇਸ਼ ਕੀਤੇ ਰਿਪੋਰਟ ਕਾਰਡ 'ਤੇ ਅਕਾਲੀ ਦਲ ਦਾ ਤੰਜ, ਆਖੀਆਂ ਇਹ ਗੱਲਾਂ
NEXT STORY