ਡੇਰਾ ਬਾਬਾ ਨਾਨਕ (ਵਤਨ) - ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਬੀਤੇ ਦਿਲ ਖੁੱਲ੍ਹ ਗਿਆ ਹੈ। ਲਾਂਘਾ ਖੁੱਲ੍ਹਣ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਕੈਬਨਿਟ ਮੰਤਰੀਆਂ ਅਤੇ ਹੋਰ ਪਤਵੰਤਿਆਂ ਦਾ ਜਥਾ ਅੱਜ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋ ਗਿਆ ਹੈ। ਕਰਤਾਰਪੁਰ ਸਾਹਿਬ ਜਾਣ ਲਈ ਮੁੱਖ ਮੰਤਰੀ ਚੰਨੀ ਦੇ ਨਾਲ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ, ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ, ਵਿਧਾਇਕ ਸ੍ਰੀ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਸ੍ਰੀ ਬਰਿੰਦਰਮੀਤ ਸਿੰਘ ਪਾਹੜਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਹਨ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ
ਮੁੱਖ ਮੰਤਰੀ ਚੰਨੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਨਾਰੋਵਾਲ ਵਿਖੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਦੁਪਹਿਰ ਇਕ ਵਜੇ ਸਰਹੱਦ ਪਾਰ ਕੀਤੀ। ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁੱਲ੍ਹ ਜਾਣ ਨੂੰ ਇਤਿਹਾਸਕ ਪਲ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਬਹੁਤ ਖੁਸ਼ਨੁਮਾ ਮੌਕਾ ਹੈ। ਇਹ ਲਾਂਘਾ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਸਹੂਲਤ ਪ੍ਰਦਾਨ ਕਰਦਾ ਹੈ। ਦੱਸ ਦੇਈਏ ਕਿ ਸਵੇਰੇ ਭਾਜਪਾ ਦਾ ਵਫਦ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ‘ਚ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋ ਗਿਆ ਹੈ, ਜੋ ਕੁਝ ਸਮੇਂ ’ਚ ਵਾਪਸ ਆ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਮੁੜ ਦਾਗ਼ਦਾਰ ਹੋਈ ਖਾਕੀ : ASI ਨੇ 6.68 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਛੱਡੇ ਅਫੀਮ ਸਮੱਗਲਰ
ਇੱਥੇ ਇਹ ਦੱਸਣਾ ਬਹੁਤ ਜ਼ਰੂਰੀ ਹੈ ਕਿ ਕਰਤਾਰਪੁਰ ਸਿੱਖਾਂ ਦਾ ਪਵਿੱਤਰ ਸਥਾਨ ਹੈ, ਜੋ ਪਾਕਿਸਤਾਨ 'ਚ ਹੈ। ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਆਖਰੀ ਸਮਾਂ ਇੱਥੇ ਹੀ ਬਿਤਾਇਆ ਸੀ। ਪਾਕਿਸਤਾਨ 'ਚ ਹੋਣ ਕਾਰਨ ਇਸ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੂੰ ਦਰਸ਼ਨ ਕਰਨ 'ਚ ਮੁਸ਼ਕਲ ਆਉਂਦੀ ਸੀ। ਕਰਤਾਰਪੁਰ ਕੋਰੀਡੋਰ ਖੋਲ੍ਹ ਦੇਣ ਤੋਂ ਬਾਅਦ ਸੰਗਤਾਂ ਬਹੁਤ ਖ਼ੁਸ਼ ਹਨ ਕਿ ਉਹ ਹੁਣ ਗੁਰੂ ਨਾਨਕ ਦੇਵ ਜੀ ਦੇ ਇਸ ਪਵਿੱਤਰ ਸਥਾਨ ਦੇ ਦਰਸ਼ਨ ਕਰ ਸਕਦੇ ਹਨ। ਕੁਝ ਸਾਲ ਪਹਿਲਾਂ ਭਾਰਤ ਦੇ ਸਿੱਖ ਸ਼ਰਧਾਲੂ ਸਿਰਫ਼ ਦੂਰਬੀਨ ਦੀ ਮਦਦ ਨਾਲ ਹੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਆਉਂਦੇ ਸਨ। ਕਰਤਾਰਪੁਰ ਕੋਰੀਡੋਰ ਖੁੱਲ੍ਹਣ ਨਾਲ ਉਹ ਹੁਣ ਸਿੱਧੇ ਦਰਬਾਰ ਸਾਹਿਬ 'ਚ ਜਾ ਕੇ ਮੱਥਾ ਟੇਕ ਸਕਦੇ ਹਨ।
ਪੜ੍ਹੋ ਇਹ ਵੀ ਖ਼ਬਰ - ਪਤਨੀ ਦੇ ਝਗੜੇ ਤੋਂ ਦੁਖ਼ੀ ਪਤੀ ਨੇ ਸੁਸਾਈਡ ਨੋਟ ਲਿਖ ਕੀਤੀ ‘ਖ਼ੁਦਕੁਸ਼ੀ’, ਸਾਲ ਪਹਿਲਾਂ ਹੋਇਆ ਸੀ ਵਿਆਹ
ਨੋਟ - ਇਸ ਖਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
18 ਸਾਲਾ ਕੁੜੀ ਨੇ ਫ਼ਾਹਾ ਲਾ ਕੇ ਕੀਤੀ ਖ਼ੁਦਕੁਸ਼ੀ, ਭੂਆ ਨੇ ਪੁਲਸ ਬੁਲਾ ਕੇ ਰੁਕਵਾਇਆ ਅੰਤਿਮ ਸੰਸਕਾਰ
NEXT STORY