ਫਤਿਹਗੜ੍ਹ ਸਾਹਿਬ (ਜਗਦੇਵ) : ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮਾਘੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ। ਤੜਕਸਾਰ ਤੋਂ ਹੀ ਸੰਗਤਾਂ ਸੰਘਣੀ ਧੁੰਦ ਦੇ ਬਾਵਜੂਦ ਵੀ ਗੁਰੂ ਘਰ ਨਤਮਸਤਕ ਹੋਣ ਲਈ ਵੱਡੀ ਗਿਣਤੀ 'ਚ ਪੁੱਜਣੀਆਂ ਸ਼ੁਰੂ ਹੋ ਗਈਆਂ। ਇਸ ਮੌਕੇ ਸੰਗਤਾਂ ਨੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਅਰਦਾਸ ਵੀ ਕੀਤੀ।
ਸੰਗਤਾਂ ਦੀ ਵੱਡੀ ਗਿਣਤੀ 'ਚ ਆਮਦ ਨੂੰ ਮੁੱਖ ਰੱਖਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਲਈ ਸੁਚੱਜੇ ਤੇ ਢੁੱਕਵੇਂ ਪ੍ਰਬੰਧ ਕੀਤੇ ਗਏ। ਮਾਘੀ ਦੇ ਤਿਉਹਾਰ ਮੌਕੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਸੰਗਤਾਂ ਲਈ ਲੰਗਰ ਵੀ ਲਗਾਏ ਗਏ। ਇਸ ਮੌਕੇ 'ਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਅਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਵੱਲੋਂ ਸੰਗਤਾਂ ਨੂੰ ਮਾਘੀ ਮਹੀਨੇ ਦੀ ਸੰਗਰਾਂਦ ਦੀ ਮੁਬਾਰਕਬਾਦ ਦਿੱਤੀ ਗਈ।
ਕਿਸਾਨੀ ਸੰਘਰਸ਼ ਦੌਰਾਨ ਪਿੰਡ ਗੰਧੜ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
NEXT STORY