ਅੰਮ੍ਰਿਤਸਰ (ਅਨਜਾਣ) - ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਆਸਾ ਜੀ ਦੀ ਵਾਰ ਦੇ ਕੀਰਤਨ ਉਪਰੰਤ ਵੱਖ-ਵੱਖ ਰਾਗੀ ਜਥਿਆਂ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਤੇ ਅਰਦਾਸ ਉਪਰੰਤ ਹੁਕਮਨਾਮਾ ਹੋਇਆ। ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਥਾ ਦੁਆਰਾ ਸੰਗਤਾਂ ਨਾਲ ਗੁਰਇਤਿਹਾਸ ਸਾਂਝਾ ਕੀਤਾ ਅਤੇ ਦੂਰ ਦੁਰਾਡੇ ਤੋਂ ਦਰਸ਼ਨਾ ਲਈ ਆਈਆਂ ਸੰਗਤਾਂ ਗੁਰੂ ਕਾ ਲੰਗਰ ਛਕ ਕੇ ਤ੍ਰਿਪਤ ਹੋਈਆਂ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਹਿੰਦੂ ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਖਾਤਿਰ ਆਪਣੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਦਿੱਤੀ, ਜਿੱਥੇ ਹੁਣ ਗੁਰਦੁਆਰਾ ਸੀਸ ਗੰਜ ਸਾਹਿਬ ਸਥਾਪਿਤ ਹੈ। ਜ਼ਾਲਮ ਮੁਗਲ ਹਕੂਮਤ ਨੇ ਧਰਮ ਪ੍ਰੀਵਰਤਨ ਨਾ ਕਰਨ ‘ਤੇ ਗੁਰੂ ਸਾਹਿਬ ਜੀ ਨੂੰ ਚਾਂਦਨੀ ਚੌਂਕ ਵਿਖੇ ਸ਼ਹੀਦ ਕਰ ਦਿੱਤਾ ਗਿਆ। ਅੱਜ ਵੀ ਕਈ ਲੋਕ ਧਰਮ ਪ੍ਰੀਵਰਤਨ ਕਰਦੇ ਨੇ। ਫਰਕ ਸਿਰਫ਼ ਏਨਾ ਹੈ ਕਿ ਓਦੋਂ ਹਕੂਮਤ ਦੇ ਜ਼ੋਰ ਨਾਲ ਕੀਤਾ ਜਾਂਦਾ ਸੀ ਅਤੇ ਅੱਜ ਚੁਸਤੀ ਚਲਾਕੀ ਨਾਲ ਅਤੇ ਲਾਲਚ ਦੇ ਕੇ ਕੀਤਾ ਜਾਂਦਾ ਹੈ। ਪੂਰੇ ਵਿਸ਼ਵ ਭਰ ਦੇ ਸਿੱਖ ਅੱਜ ਦੇ ਦਿਨ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਲਾਮ ਕਰਦੇ ਨੇ ਅਤੇ ਸ਼ਹਾਦਤ ਹਮੇਸ਼ਾਂ ਯਾਦ ਰਹਿੰਦੀ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਖ਼ਾਲ੍ਹੀ ਜੇਬਾਂ ਦੇਖ ਗੁੱਸੇ ’ਚ ਆਏ ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਮਜ਼ਦੂਰ, ਦਿੱਤੀ ਦਰਦਨਾਕ ਮੌਤ
ਯੂਨੀਅਨ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਅਸਫ਼ਲ: ਚੱਕਾ ਜਾਮ ਦੇ ਪਹਿਲੇ ਦਿਨ 2.50 ਕਰੋੜ ਦਾ ਟਰਾਂਜੈਕਸ਼ਨ ਲਾਸ
NEXT STORY