ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੌਰਾਨ ਕਰਤਾਰਪੁਰ ਦੀ ਜ਼ਮੀਨ ਭਾਰਤ 'ਚ ਸ਼ਾਮਲ ਕਰਨ ਨੂੰ ਲੈ ਕੇ ਮਤਾ ਸਰਵ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। ਇਸ ਮਤੇ ਨੂੰ ਕੇਂਦਰ ਸਰਕਾਰ ਕੋਲ ਭੇਜਿਆ ਜਾਵੇਗਾ। ਮਤੇ 'ਚ ਕਿਹਾ ਗਿਆ ਹੈ ਕਿ ਕਰਤਾਰਪੁਰ ਸਮੇਤ ਗੁਰਦੁਆਰਾ ਸਾਹਿਬ ਦੀ ਜ਼ਮੀਨ ਨੂੰ ਭਾਰਤ 'ਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਰੋਹ ਦੌਰਾਨ ਲਾਂਘਾ ਖੋਲ੍ਹਣ ਦੀ ਪ੍ਰਕਿਰਿਆ ਤੇਜ਼ ਕਰਨ ਲਈ ਭਾਰਤ ਸਰਕਾਰ ਨੂੰ ਬੇਨਤੀ ਦਾ ਮਤਾ ਰੱਖਿਆ, ਹਾਲਾਂਕਿ ਉਨ੍ਹਾਂ ਨੇ ਪੰਜਾਬ ਅਤੇ ਭਾਰਤ 'ਤੇ ਅੱਤਵਾਦੀ ਹਮਲਿਆਂ ਨੂੰ ਰੋਕਣ ਲਈ ਪਾਕਿਸਤਾਨ ਨੂੰ ਆਪਣੀ ਫੌਜ 'ਤੇ ਕਾਬੂ ਪਾਉਣ ਲਈ ਆਪਣੀ ਚਿਤਾਵਨੀ ਨੂੰ ਦੁਹਰਾਇਆ। ਉਨ੍ਹਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸ ਗੱਲ ਤੋਂ ਸਾਵਧਾਨ ਕੀਤਾ। ਜ਼ਿਕਰਯੋਗ ਹੈ ਕਿ ਭਾਰਤ ਵਲੋਂ ਗੁਰਦਾਸਪੁਰ ਜ਼ਿਲੇ ਦੇ ਡੇਰਾ ਬਾਬਾ ਨਾਨਕ ਤੋਂ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਕਰਤਾਰਪੁਰ ਸਾਹਿਬ (ਪਾਕਿਸਤਾਨ) ਲਾਂਘੇ ਲਈ 4 ਕਿਲੋਮੀਟਰ ਲੰਬੇ ਮਾਰਗ ਨੂੰ ਵਿਕਸਿਤ ਕੀਤਾ ਜਾ ਰਿਹਾ ਹੈ।
ਜਾਣੋ ਪੰਜਾਬ ਵਿਧਾਨ ਸਭਾ 'ਚ ਕਿਹੜੇ-ਕਿਹੜੇ 'ਬਿੱਲ' ਹੋਏ ਪਾਸ
NEXT STORY