ਜਲੰਧਰ (ਚਾਵਲਾ) - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 1980-90 ਦੇ ਦਹਾਕੇ ਵਜੋਂ ਜਾਣੇ ਜਾਂਦੇ ਪੰਜਾਬ ਦੇ ਅਸ਼ਾਂਤ ਦੌਰ ਦੌਰਾਨ ਪੁਲਸ ਜ਼ਿਆਦਤੀ ਦਾ ਸ਼ਿਕਾਰ ਹੋਏ ਸਿੱਖ ਨੌਜਵਾਨਾਂ ਦੀ ਮਦਦ ਲਈ ਜੁਟੀ ਹੈ ਅਤੇ ਝੂਠੇ ਪੁਲਸ ਮੁਕਾਬਲੇ ਦੌਰਾਨ ਮਾਰੇ ਗਏ ਜਾਂ ਲਾਪਤਾ ਹੋਏ ਸਿੱਖਾਂ ਦੇ ਨਾਲ ਸਬੰਧਤ ਤੱਥਾਂ ਨੂੰ ਕਮੇਟੀ ਦੇ ਕਾਨੂੰਨੀ ਵਿਭਾਗ ਕੋਲ ਪਹੁੰਚਾਉਣ ਦੀ ਅਪੀਲ ਕੀਤੀ। ਕਮੇਟੀ ਦੇ ਕਾਨੂੰਨੀ ਵਿਭਾਗ ਦੇ ਚੇਅਰਮੈਨ ਜਸਵਿੰਦਰ ਸਿੰਘ ਜੌਲੀ ਨੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ 'ਚ ਪੰਜਾਬ ਸਰਕਾਰ ਦੇ ਖਿਲਾਫ ਕਮੇਟੀ ਵੱਲੋਂ ਦਾਇਰ ਕੀਤੇ ਗਏ ਕੇਸ ਦਾ ਹਵਾਲਾ ਦਿੰਦੇ ਹੋਏ ਪੀੜਤ ਪਰਿਵਾਰਾਂ ਨੂੰ ਕਮੇਟੀ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 21 ਸਿੱਖ ਨੌਜਵਾਨਾਂ ਦੇ ਹਵਾਲਗੀ ਕਤਲ ਦਾ ਕੀਤਾ ਗਿਆ ਕਬੂਲਨਾਮਾ ਵੀ ਸ਼ਾਮਿਲ ਹੈ ।
ਉਨ੍ਹਾਂ ਨੇ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਵੱਲੋਂ ਝੂਠੇ ਪੁਲਸ ਮੁਕਾਬਲਿਆਂ ਤੋਂ ਬਾਅਦ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲੇ ਦੇ ਸ਼ਮਸਾਨਘਾਟਾਂ 'ਚ ਲਾਵਾਰਿਸ਼ਸ ਲਾਸ਼ਾਂ ਦੱਸ ਕੇ ਸਾੜੇ ਗਏ ਸਿੱਖ ਨੌਜਵਾਨਾਂ ਦੇ ਇਕੱਤਰ ਕੀਤੇ ਗਏ ਅੰਕੜਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਲਾਪਤਾ ਹੋਏ ਸਿੱਖ ਨੌਜਵਾਨਾਂ ਨਾਲ ਸਬੰਧਿਤ ਤੱਥਾਂ ਨੂੰ ਇਕੱਤਰ ਕਰ ਕੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਪੀੜਤ ਪਰਿਵਾਰਾਂ ਦਾ ਸਾਹਮਣੇ ਆਉਣਾ ਜ਼ਰੂਰੀ ਹੈ।
ਮਾਡਲ ਟਾਊਨ 'ਚ ਨਾਜਾਇਜ਼ ਬਿਲਡਿੰਗਾਂ 'ਤੇ ਕਾਰਵਾਈ
NEXT STORY