Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    9:09:48 PM

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ...

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

  • balwant singh rajoana  pgi  patiala jail

    ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI

  • gurdwara sahib sewadar punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਗੁਰਦੁਆਰਾ ਪੜਾਓ ਸਾਹਿਬ ਮਹਿਣਾ ਵਿਖੇ ਪਾਵਨ ਸਰੂਪਾਂ ਦੀ ਸਾਂਭ ਸੰਭਾਲ ਨਾ ਹੋਣ ਦਾ ਮਾਮਲਾ ਆਇਆ ਸਾਹਮਣੇ

PUNJAB News Punjabi(ਪੰਜਾਬ)

ਗੁਰਦੁਆਰਾ ਪੜਾਓ ਸਾਹਿਬ ਮਹਿਣਾ ਵਿਖੇ ਪਾਵਨ ਸਰੂਪਾਂ ਦੀ ਸਾਂਭ ਸੰਭਾਲ ਨਾ ਹੋਣ ਦਾ ਮਾਮਲਾ ਆਇਆ ਸਾਹਮਣੇ

  • Edited By Gurminder Singh,
  • Updated: 10 Jul, 2023 04:30 PM
Moga
gurdwara padhao sahib  sri guru granth sahib
  • Share
    • Facebook
    • Tumblr
    • Linkedin
    • Twitter
  • Comment

ਮੋਗਾ, ਕੋਟ ਈਸੇ ਖਾਂ (ਗੋਪੀ ਰਾਊਕੇ, ਅਜ਼ਾਦ, ਗਰੋਵਰ, ਸੰਜੀਵ) : ਮੋਗਾ-ਲੁਧਿਆਣਾ ਮੁੱਖ ਮਾਰਗ ’ਤੇ ਪੈਂਦੇ ਪਿੰਡ ਮਹਿਣਾ ਨੇੜੇ ਸ਼ੁਸੋਭਿਤ ਗੁਰਦੁਆਰਾ ਪੜਾਓ ਸਾਹਿਬ ਵਿਖੇ ਸਥਿਤੀ ਉਸ ਸਮੇਂ ਤਨਾਅਪੂਰਨ ਹੋ ਗਈ, ਜਦੋਂ ਵੱਖ-ਵੱਖ ਪੰਥਕ ਜਥੇਬੰਦੀਆਂ ਜਿਨ੍ਹਾਂ ਵਿਚ ਸਿੱਖ ਪੰਥ ਏਕਤਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਯੂਨਾਈਟਡ ਅਕਾਲੀ ਦਲ, ਰਣਜੀਤ ਗਤਕਾ ਅਖਾੜਾ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਸਨ। ਇਨ੍ਹਾਂ ਜਥੇਬੰਦੀਆਂ ਨੂੰ ਸ਼ਿਕਾਇਤ ਮਿਲੀ ਸੀ ਕਿ ਇਸ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਭਾਈ ਅਮਰਜੀਤ ਸਿੰਘ ਅਤੇ ਹੋਰਨਾਂ ਵੱਲੋਂ ਕਥਿਤ ਤੌਰ ’ਤੇ ਗੁਰਦੁਆਰਾ ਸਾਹਿਬ ਵਿਚ ਜਾਅਲੀ ਆਨੰਦ ਕਾਰਜ ਕਰਵਾਏ ਜਾਂਦੇ ਹਨ ਅਤੇ ਇਹ ਜਥੇਬੰਦੀਆਂ ਦੇ ਨੁਮਾਇੰਦੇ ਮਾਮਲੇ ਦੀ ਪੜਤਾਲ ਕਰਨ ਲਈ ਗੁਰਦੁਆਰਾ ਸਾਹਿਬ ਵਿਖੇ ਗਏ ਸਨ। ਜਥੇਬੰਦੀਆਂ ਨਾਲ ਪੁਲਸ ਪ੍ਰਸ਼ਾਸਨ ਅਤੇ ਹੋਰ ਨੁਮਾਇੰਦੇ ਵੀ ਹਾਜ਼ਰ ਸਨ। ਪਰੰਤੂ ਜਦੋਂ ਸੱਚਖੰਡ ਵਿਖੇ ਸੇਵਾ ਸੰਭਾਲ ਦੇਖੀ ਤਾਂ ਇਹ ਤੱਥ ਉਭਰ ਕੇ ਸਾਹਮਣੇ ਆਇਆ ਕਿ ਗੁਰੂ ਸਾਹਿਬ ਦੇ ਪਾਵਨ ਸਰੂਪਾਂ ਦੀ ਸਹੀ ਸੰਭਾਲ ਯਕੀਨੀ ਨਹੀਂ ਸੀ। ਜਥੇਬੰਦੀਆਂ ਦੇ ਆਗੂਆਂ ਭਾਈ ਜਸਵਿੰਦਰ ਸਿੰਘ ਘੋਲੀਆ, ਬਲਜੀਤ ਸਿੰਘ, ਰਾਜਾ ਸਿੰਘ ਖੁਰਾਣਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਭਾਈ ਅਮਰਜੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਹ ਲੁਧਿਆਣਾ ਗਏ ਹੋਏ ਸਨ। 

ਉਨ੍ਹਾਂ ਕਿਹਾ ਕਿ ਜਾਅਲੀ ਆਨੰਦ ਕਾਰਜ ਦੀਆਂ ਰਸਮਾਂ ਕਰਨ ਅਤੇ ਗੁਰੂ ਸਾਹਿਬ ਦੀ ਸਹੀ ਸੰਭਾਲ ਨਾ ਕਰਨ ਦੇ ਦੋਸ਼ ਵੱਡੇ ਹਨ ਅਤੇ ਇਸ ਵਿਚ ਲੋੜੀਂਦੀ ਕਾਰਵਾਈ ਜ਼ਰੂਰੀ ਹੈ। ਉਨ੍ਹਾਂ ਹਾਜ਼ਰ ਡੀਐੱਸਪੀ ਮਨਜੀਤ ਸਿੰਘ ਅਤੇ ਹੋਰਨਾਂ ਪੁਲਸ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਕਾਰਵਾਈ ਕਰਨ। ਸਿੱਖ ਜਥੇਬੰਦੀਆਂ ਅਤੇ ਪੰਥਕ ਆਗੂਆਂ ਦੀ ਲੰਮਾ ਸਮਾਂ ਕੀਤੀ ਗਈ ਮੀਟਿੰਗ ਮਗਰੋਂ ਇਹ ਤੈਅ ਹੋਇਆ ਕਿ ਗੁਰੂ ਸਾਹਿਬ ਦੇ ਪਵਿੱਤਰ ਸਰੂਪ ਗੁਰਦੁਆਰਾ ਸਾਹਿਬ ਜਨੇਰ ਵਿਖੇ ਪੂਰਨ ਗੁਰਮਰਿਆਦਾ ਅਨੁਸਾਰ ਲਿਜਾਏ ਜਾਣ ਤਾਂ ਜੋ ਗੁਰੂ ਸਾਹਿਬ ਦੇ ਪਾਵਨ ਸਰੂਪਾਂ ਦੀ ਸਹੀ ਸੰਭਾਲ ਹੋ ਸਕੇ। ਇਸ ਮੌਕੇ ਸੱਤਪਾਲ ਸਿੰਘ ਡਗਰੂ, ਪ੍ਰਧਾਨ ਸੇਵਕ ਸਿੰਘ, ਬੂਟਾ ਸਿੰਘ ਧੱਲੇਕੇ, ਚਰਨਜੀਤ ਸਿੰਘ ਮਾਨ, ਲਖਵੀਰ ਸਿੰਘ ਧੱਲੇਕੇ, ਅਮਰੀਕ ਸਿੰਘ ਦਰਦੀ, ਸੱਤਪਾਲ ਸਿੰਘ ਉਸਤਾਦ, ਕਰਨੈਲ ਸਿੰਘ, ਹਰਦੀਪ ਸਿੰਘ, ਜਗਸੀਰ ਸਿੰਘ ਰਾਜੇਆਣਾ ਆਦਿ ਹਾਜ਼ਰ ਸਨ।

ਗੁਰੂ ਸਾਹਿਬ ਦੇ ਪਾਵਨ ਸਰੂਪ ਗੁਰਦੁਆਰਾ ਸਾਹਿਬ ਜਨੇਰ ਵਿਖੇ ਪਹੁੰਚਾਏ : ਡੀ. ਐੱਸ.ਪੀ

ਇਸ ਬੇਹੱਦ ਸੰਵੇਦਨਸ਼ੀਲ ਮਾਮਲੇ ਨੂੰ ਹੱਲ ਕਰਵਾਉਣ ਲਈ ਅਹਿਮ ਭੂਮਿਕਾ ਅਦਾ ਕਰਨ ਵਾਲੇ ਡੀ.ਐੱਸ.ਪੀ ਮਨਜੀਤ ਸਿੰਘ ਢੇਸੀ ਨੇ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਭ ਤੋਂ ਪਹਿਲਾਂ ਗੁਰੂ ਸਾਹਿਬ ਦਾ ਸਤਿਕਾਰ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸਰੂਪ ਪੂਰਨ ਗੁਰਮਰਿਯਾਦਾ ਅਨੁਸਾਰ ਗੁਰਦੁਆਰਾ ਸਾਹਿਬ ਜਨੇਰ ਵਿਖੇ ਪਹੁੰਚਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮਗਰੋਂ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਗੁਰਦੁਆਰਾ ਪੜਾਓ ਸਾਹਿਬ ਮਹਿਣਾ ਦੇ ਮੁੱਖ ਸੇਵਾਦਾਰ ਬਾਬਾ ਅਮਰਜੀਤ ਸਿੰਘ ਦਾ ਪੱਖ

ਇਸ ਮਾਮਲੇ ਸਬੰਧੀ ਜਦੋਂ ਗੁਰਦੁਆਰਾ ਪੜਾਓ ਸਾਹਿਬ ਮਹਿਣਾ ਦੇ ਮੁੱਖ ਸੇਵਾਦਾਰ ਬਾਬਾ ਅਮਰਜੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਹ ਅੱਜ ਕਿਤੇ ਬਾਹਰ ਗਏ ਹੋਏ ਸਨ, ਜਿਸ ਮਗਰੋਂ ਹੀ ਸਿੱਖ ਜਥੇਬੰਦੀਆਂ ਦੇ ਆਗੂ ਗੁਰਦੁਆਰਾ ਸਾਹਿਬ ਆਏ ਸਨ ਉਨ੍ਹਾਂ ਕਿਹਾ ਕਿ ਉਹ ਹੁਣ ਹੀ ਮੋਗਾ ਆਏ ਹਨ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਹਾਲੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਕਿਹਾ ਕਿ ਜਲਦੀ ਹੀ ਮਾਮਲਾ ਸੁਲਝਾ ਲਿਆ ਜਾਵੇਗਾ।

ਗੁਰੂ ਨਾਨਕ ਨਾਮ ਲੇਵਾ ਸੰਗਤਾਂ ’ਚ ਰੋਸ ਦੀ ਲਹਿਰ, ਲੋੜੀਂਦੀ ਕਾਰਵਾਈ ਮੰਗ

ਇਸੇ ਦੌਰਾਨ ਹੀ ਗੁਰੂ ਸਾਹਿਬ ਦੇ ਪਾਵਨ ਸਰੂਪਾਂ ਦੀ ਸਹੀ ਸਾਂਭ ਸੰਭਾਲ ਦਾ ਗੁਰਦੁਆਰਾ ਪੜਾਓ ਸਾਹਿਬ ਵਿਖੇ ਮਾਮਲਾ ਸਾਹਮਣੇ ਆਉਣ ਮਗਰੋਂ ਇਲਾਕੇ ਦੀਆਂ ਸੰਗਤਾਂ ਵਿਚ ਰੋਸ ਦੀ ਲਹਿਰ ਹੈ। ਸੰਗਤਾਂ ਦੀ ਮੰਗ ਹੈ ਕਿ ਇਸ ਮੰਦਭਾਗੀ ਘਟਨਾ ਨੇ ਸਿੱਖ ਸੰਗਤਾਂ ਦੇ ਹਿਰਦੇ ਵਲੁੰਧੜੇ ਹਨ। ਇਸ ਘਟਨਾ ਦੇ ਜ਼ਿੰਮੇਵਾਰਾਂ ਵਿਰੁੱਧ ਸਖਤ ਕਾਰਵਾਈ ਦੀ ਲੋੜ ਹੈ। ਦੂਜੇ ਪਾਸੇ ਸਿੱਖ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਜਿਨ੍ਹਾਂ ਸਮਾਂ ਕਾਰਵਾਈ ਨਹੀਂ ਹੁੰਦੀ ਉਹ ਟਿਕ ਕੇ ਨਹੀਂ ਬੈਠਣਗੇ ਅਤੇ ਲੋੜ ਪੈਣ ’ਤੇ ਹਰ ਸੰਭਵ ਸੰਘਰਸ਼ ਕਰਨਗੇ।

  • Gurdwara Padhao Sahib
  • Sri Guru Granth Sahib
  • ਗੁਰਦੁਆਰਾ ਪੜਾਓ ਸਾਹਿਬ
  • ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪਾਦਰੀ ਨੇ ਕੁੜੀ ਨੂੰ ਕੀਤਾ ਗਰਭਵਤੀ, ਨਰਸ ਨਾਲ ਮਿਲ ਜੋ ਕਰਤੂਤ ਕੀਤੀ, ਸੁਣ ਹੈਰਾਨ ਰਹਿ ਜਾਵੋਗੇ

NEXT STORY

Stories You May Like

  • allegations of alleged sacrilege of sacred saroops in canada
    ਕੈਨੇਡਾ ’ਚ ਪਾਵਨ ਸਰੂਪਾਂ ਦੀ ਕਥਿਤ ਬੇਅਦਬੀ ਦੇ ਦੋਸ਼, 225 ਪਾਵਨ ਸਰੂਪਾਂ ਦਾ ਮੁੜ ਭਖਿਆ ਮਾਮਲਾ
  • gurmat samagam at gurdwara sri manji sahib
    ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ
  • birth anniversary of bhai lalo ji celebrated by the shiromani committee
    ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ
  • delhi  gurdwara sis ganj sahib  baba  viral video
    ਨੋਟਾਂ ਦਾ ਹਾਰ ਪਾ ਕੇ ਗੁਰਦੁਆਰਾ ਸੀਸ ਗੰਜ ਸਾਹਿਬ ਪਹੁੰਚ ਗਿਆ 'ਬਾਬਾ' ! ਵੀਡੀਓ ਵਾਇਰਲ ਹੋਣ ਮਗਰੋਂ ਭਖ਼ਿਆ ਵਿਵਾਦ
  • negligence in handing over sacred saroops in canada
    ਕੈਨੇਡਾ ’ਚ ਪਾਵਨ ਸਰੂਪਾਂ ਨੂੰ ਸੌਂਪਣ ਵੇਲੇ ਅਣਗਹਿਲੀ : ਜਥੇਦਾਰ ਗੜਗੱਜ ਨੇ 15 ਦਿਨਾਂ ’ਚ ਮੰਗਿਆ ਸਪੱਸ਼ਟੀਕਰਨ
  • gurdwara hemkund sahib  snowfall
    ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋਈ ਭਾਰੀ ਬਰਫ਼ਬਾਰੀ, ਦੋ ਦਿਨਾਂ ਲਈ ਰੋਕੀ ਯਾਤਰਾ
  • gurdwara sahib sewadar punjab police
    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ ਸੇਵਾਦਾਰ ਨੂੰ ਮਾਰੀ ਗੋਲ਼ੀ
  • fair and religious gathering begins today at gurdwara sri baoli sahib
    ਗੁ. ਸ੍ਰੀ ਬਾਉਲੀ ਸਾਹਿਬ ਵਿਖੇ ਅੱਜ ਤੋਂ ਮੇਲਾ-ਜੱਗ ਸ਼ੁਰੂ, ਲੱਖਾਂ ਸੰਗਤਾਂ ਪਹੁੰਚਣ ਦੀ ਉਮੀਦ
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah  punjab bjp  mega rally
      ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
    • paddy procurement  government procurement to begin on october 1
      ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ...
    • shahi imam on dhirendra shastri
      ਪੰਜਾਬ ਆਏ ਪੰਡਿਤ ਧੀਰੇਂਦਰ ਸ਼ਾਸਤਰੀ ਦੇ ਬਿਆਨਾਂ 'ਤੇ ਭੜਕੇ ਸ਼ਾਹੀ ਇਮਾਮ, ਕੇਸ...
    • cia staff  heroin  smugglers
      ਸੀ. ਆਈ. ਏ. ਸਟਾਫ਼ ਵਲੋਂ 12 ਕਿੱਲੋ ਹੈਰੋਇਨ ਸਮੇਤ 3 ਸਮੱਗਲਰ ਕਾਬੂ
    • roop kaur sandhu dgp office
      ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ ਮਹਿਲਾ ਆਗੂ ਪਹੁੰਚੀ DGP...
    • accident in factory
      ਫੈਕਟਰੀ 'ਚ ਦਰਦਨਾਕ ਹਾਦਸਾ! ਮਸ਼ੀਨ 'ਚ ਚੁੰਨੀ ਫਸਣ ਨਾਲ ਕੁੜੀ ਦੀ ਮੌਤ; ਪਰਿਵਾਰ...
    • youth attempts suicide
      ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼
    • dhirendra shastri baba bageshwar
      ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ ਹੈਰਾਨ ਕਰਨ ਵਾਲੀ ਘਟਨਾ, ਮਾਮਲਾ...
    • jathedar gargaj  balwant singh rajoana  patiala jail
      ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +