ਅਜਨਾਲਾ (ਗੁਰਜੰਟ) - ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਪਿੰਡ ਧਰਮਕੋਟ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੂੰ ਲੈ ਕੇ ਪੁਲਸ ਵੱਲੋਂ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਪੁਲਸ ਨੇ 2 ਦੋਸ਼ੀਆਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਅਜਨਾਲਾ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਤਿੰਨ ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ।
ਪੜ੍ਹੋ ਇਹ ਵੀ ਖ਼ਬਰ: ਭਿੱਖੀਵਿੰਡ ’ਚ ਸੁਨਿਆਰੇ ਨੂੰ ਅਗਵਾ ਕਰ ਬੇਰਹਿਮੀ ਨਾਲ ਕੀਤਾ ਕਤਲ, ਪਿੰਡ ਰੈਸ਼ੀਆਣਾ ਨੇੜਿਓ ਬਰਾਮਦ ਹੋਈ ਲਾਸ਼
ਥਾਣਾ ਭਿੰਡੀ ਸੈਦਾਂ ਦੇ ਮੁੱਖ ਅਫ਼ਸਰ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਦੱਸਿਆ ਪਿੰਡ ਧਰਮਕੋਟ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੂੰ ਲੈ ਕੇ ਪੁਲਸ ਵੱਲੋਂ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਖੰਘਾਲੀ ਗਈ ਹੈ। ਇਸ ਤੋਂ ਬਾਅਦ ਪੁਲਸ ਵਲੋਂ 3 ਪਿਓ-ਪੁੱਤਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਿਨ੍ਹਾਂ ’ਚੋਂ ਦੋ ਪਿਓ-ਪੁੱਤ ਮੱਸਾ ਸਿੰਘ ਅਤੇ ਪ੍ਰਗਟ ਸਿੰਘ ਨੂੰ ਕਾਬੂ ਕਰ ਕੇ ਮਾਣਯੋਗ ਅਦਾਲਤ ਅਜਨਾਲਾ ਵਿਖੇ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਵੱਲੋਂ ਉਕਤ ਵਿਅਕਤੀਆਂ ਦਾ ਤਿੰਨ ਦਿਨਾਂ ਪੁਲਸ ਰਿਮਾਂਡ ਦਿੱਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ਵਿਖੇ ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ, ਨੌਜਵਾਨ ਦਾ ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ
ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਬੇਨਕਾਬ ਕੀਤਾ ਜਾਵੇ : ਗਿ. ਹਰਪ੍ਰੀਤ ਸਿੰਘ
ਅੰਮ੍ਰਿਤਸਰ (ਜ.ਬ.)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਪਿੱਛੇ ਕੌਣ ਕੰਮ ਕਰ ਰਿਹਾ ਹੈ, ਇਸ ਨੂੰ ਬੇਨਕਾਬ ਕੀਤਾ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਤੇ ਡੀ. ਜੀ. ਪੀ. ਪੁਲਸ ਨੂੰ ਸੰਬੋਧਨ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿੰਡ ਧਰਮਕੋਟ ਅੰਮ੍ਰਿਤਸਰ ਦੇ ਗੁਰਦੁਆਰਾ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਬੇਅਦਬੀ ਕਰਨ ਦੀ ਘਟਨਾ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
ਪੜ੍ਹੋ ਇਹ ਵੀ ਖ਼ਬਰ: ਦੁਖਦ ਖ਼ਬਰ: ਪਿਤਾ ਤੇ ਤਾਏ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ 16 ਸਾਲਾ ਨੌਜਵਾਨ, ਇੰਝ ਲਾਇਆ ਮੌਤ ਨੂੰ ਗਲ
ਅਹਿਮ ਖ਼ਬਰ : ਪੰਜਾਬ ਦੇ ਪ੍ਰਦੂਸ਼ਿਤ ਸ਼ਹਿਰਾਂ ’ਚ ਗੋਬਿੰਦਗੜ੍ਹ ਪਹਿਲੇ ਤੇ ਲੁਧਿਆਣਾ ਦੂਜੇ ਨੰਬਰ ’ਤੇ
NEXT STORY