ਚੰਡੀਗੜ੍ਹ : ਨਿੱਕੇ ਘੁੰਮਣਾਂ ਵਿਖੇ ਗੁਰਦੁਆਰਾ ਸਾਹਿਬ 'ਚ ਹੋਏ ਵਿਰੋਧ 'ਤੇ ਸੁਖਬੀਰ ਬਾਦਲ ਨੇ ਸਪੱਸ਼ਟੀਕਰਨ ਦਿੱਤਾ ਹੈ। ਸੁਖਬੀਰ ਨੇ ਕਿਹਾ ਕਿ ਨਿੱਕੇ ਘੁੰਮਣਾਂ ਵਿਚ ਜੋ ਕੁਝ ਵੀ ਹੋਇਆ ਹੈ, ਉਹ ਗਲਤ ਤਰੀਕੇ ਨਾਲ ਅਖਬਾਰਾਂ ਵਿਚ ਨਸ਼ਰ ਕੀਤਾ ਗਿਆ ਹੈ। ਸੁਖਬੀਰ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਚ ਪ੍ਰੋਗਰਾਮ ਸ਼ਾਂਤੀਪੂਰਨ ਚੱਲ ਰਿਹਾ ਸੀ, ਇਸ ਦੌਰਾਨ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਹੁਕਮਾਂ 'ਤੇ ਕੁਝ ਲੋਕ ਉਥੇ ਆ ਗਏ ਅਤੇ ਸਮਾਗਮ ਵਿਚ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ, ਇਸ ਦੌਰਾਨ ਉਹ ਉਥੋਂ ਇਸ ਲਈ ਚਲੇ ਗਏ ਤਾਂ ਜੋ ਮਾਹੌਲ ਖਰਾਬ ਨਾ ਹੋਵੇ।
ਦੱਸਣਯੋਗ ਹੈ ਕਿ ਸੋਮਵਾਰ ਨੂੰ ਸੰਤ ਬਾਬਾ ਹਜਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੀ ਯਾਦ 'ਚ ਗੁਰਦੁਆਰਾ ਅੰਗੀਠਾ ਸਾਹਿਬ ਨਿੱਕੇ ਘੁੰਮਣਾਂ ਵਿਖੇ ਸਲਾਨਾ ਤਿੰਨ ਰੋਜ਼ਾ ਮਨਾਈ ਜਾ ਰਹੀ ਬਰਸੀ ਦੇ ਦੂਜੇ ਦਿਨ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਪ੍ਰੋਗਰਾਮ 'ਚ ਪਹੁੰਚੇ ਸਨ। ਇਸ ਦੌਰਾਨ ਸੰਗਤ ਵਲੋਂ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਵੀ ਕੀਤੀ ਗਈ ਸੀ।
ਸਿੱਖ ਬੀਬੀਆਂ ਨੂੰ ਹੈਲਮੈੱਟ ਪਹਿਨਣ 'ਚ ਛੋਟ ਦੇਣ ਦੇ ਮੂਡ 'ਚ ਨਹੀਂ 'ਚੰਡੀਗੜ੍ਹ'!
NEXT STORY