ਫਤਿਹਗੜ੍ਹ ਸਾਹਿਬ (ਜਗਦੇਵ) : ਮੰਡੀ ਗੋਬਿੰਦਗੜ੍ਹ ਦੇ ਨੇੜਲੇ ਪਿੰਡ ਤੁਰਾਂ 'ਚ ਸੋਮਵਾਰ ਤੜਕੇ ਸਵੇਰੇ ਗੁਰਦੁਆਰਾ ਸਾਹਿਬ 'ਚ ਉਸ ਵੇਲੇ ਮੰਦਭਾਗੀ ਘਟਨਾ ਵਾਪਰੀ, ਜਦੋਂ ਪਿੰਡ ਦਾ ਹੀ ਇਕ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕੀਤੇ ਸਰੂਪ 'ਤੇ ਬੈਠ ਗਿਆ। ਇਸ ਮੰਦਭਾਗੀ ਘਟਨਾ ਦਾ ਪਤਾ ਲੱਗਦਿਆਂ ਹੀ ਇਲਾਕੇ ਦੀ ਸੰਗਤ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋਣੀ ਸ਼ੁਰੂ ਹੋ ਗਈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਨੌਜਵਾਨ ਦੀ ਅੱਧ-ਸੜੀ ਲਾਸ਼ ਮਿਲਣ ਦਾ ਮਾਮਲਾ, ਪੋਸਟਮਾਰਟਮ 'ਚ ਹੋਇਆ ਵੱਡਾ ਖ਼ੁਲਾਸਾ
ਉਕਤ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ, ਜਿਸ ਨੂੰ ਦੇਖਣ 'ਤੇ ਸੰਗਤਾਂ ਭੜਕ ਉੱਠੀਆਂ। ਸਿਰਫ ਇੰਨਾ ਹੀ ਨਹੀਂ ਇਸ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੁਸ਼ੋਭਿਤ ਸ਼ਸਤਰਾਂ ਨੂੰ ਵੀ ਖਿਲਾਰਿਆ ਗਿਆ।
ਇਹ ਵੀ ਪੜ੍ਹੋ : ਚੰਡੀਗੜ੍ਹ : CTU ਦੀਆਂ ਬੱਸਾਂ 'ਚ ਟਿਕਟ ਲਈ ਕੈਸ਼ ਦੀ ਲੋੜ ਨਹੀਂ, ਇੰਝ ਪੇਮੈਂਟ ਕਰ ਸਕਣਗੇ ਮੁਸਾਫ਼ਰ
ਫਿਲਹਾਲ ਐਸ. ਪੀ. ਡੀ., ਫਤਿਹਗੜ੍ਹ ਸਾਹਿਬ ਜਗਜੀਤ ਸਿੰਘ ਜੱਲਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ 'ਚ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਖ਼ਿਲਾਫ਼ ਬਣਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : 2 ਬੱਚਿਆਂ ਦੀ ਮਾਂ ਦੀਆਂ ਖਿੱਚੀਆਂ ਅਸ਼ਲੀਲ ਤਸਵੀਰਾਂ, ਬੇਇੱਜ਼ਤੀ ਡਰੋਂ ਨਹਿਰ 'ਚ ਮਾਰੀ ਛਾਲ
ਉਨ੍ਹਾਂ ਕਿਹਾ ਕਿ ਤਫ਼ਤੀਸ਼ ਦੌਰਾਨ ਇਹ ਵਿਅਕਤੀ ਮਾਨਸਿਕ ਤੌਰ 'ਤੇ ਰੋਗੀ ਪਾਇਆ ਗਿਆ ਹੈ। ਇਸ ਮਾਮਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ ਅਤੇ ਕਥਿਤ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਗਈ ਹੈ।
ਬਿਜਲੀ ਦੀਆਂ ਘੱਟ ਸ਼ਿਕਾਇਤਾਂ ਕਾਰਨ ਮਹਿਕਮੇ ਦੇ ਅਭਿਆਨ ਨੇ ਰਹਿੰਦੀਆਂ ਸਮੱਸਿਆਵਾਂ ਸੁਲਝਾਈਆਂ
NEXT STORY