ਭਾਦਸੋਂ (ਅਵਤਾਰ)-ਨਜ਼ਦੀਕ ਪੈਂਦੇ ਪਿੰਡ ਦਿੱਤੂਪੁਰ ਜੱਟਾਂ ਵਿਖੇ ਅੱਜ ਸਵੇਰੇ ਪਿੰਡ ਦੇ ਹੀ ਇਕ ਵਿਅਕਤੀ ਵੱਲੋਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ ਕੀਤੀ ਗਈ ਪਰ ਮੌਕੇ ’ਤੇ ਹੀ ਪਿੰਡ ਵਾਸੀਆਂ ਵੱਲੋਂ ਬੇਅਦਬੀ ਹੋਣ ਤੋਂ ਰੋਕ ਲਿਆ ਗਿਆ। ਮਿਲੀ ਜਾਣਕਾਰੀ ਅਨੁਸਾਰ ਜਗਦੀਪ ਸਿੰਘ ਪੁੱਤਰ ਗੱਜਣ ਸਿੰਘ ਪਿੰਡ ਦਿੱਤੂਪੁਰ ਜੱਟਾਂ ਜੁੱਤੀ ਸਮੇਤ ਨੰਗੇ ਸਿਰ ਗੁਰਦੁਆਰਾ ਸਾਹਿਬ ਆਇਆ। ਪਾਠੀ ਸਿੰਘ ਕੀਰਤਨ ਕਰ ਰਹੇ ਸਨ ਤਾਂ ਉਕਤ ਵਿਅਕਤੀ ਜੁੱਤੀਆਂ ਸਮੇਤ ਉਸ ਕੋਲ ਚਲਾ ਗਿਆ।
ਇਹ ਵੀ ਪੜ੍ਹੋ : ਸੁਰਜੇਵਾਲਾ ਦਾ ਕੈਪਟਨ ਨੂੰ ਲੈ ਕੇ ਵੱਡਾ ਖੁਲਾਸਾ, 78 ਪਾਰਟੀ ਵਿਧਾਇਕਾਂ ਨੇ ਕਿਹਾ ਸੀ ਬਦਲੋ ਮੁੱਖ ਮੰਤਰੀ
ਇਸ ਦੌਰਾਨ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤੋਂ ਰੁਮਾਲਾ ਸਾਹਿਬ ਚੁੱਕਣ ਲੱਗਾ ਤਾਂ ਮੌਕੇ ’ਤੇ ਹਾਜ਼ਰ ਪਿੰਡ ਵਾਸੀਆਂ ਨੇ ਉਕਤ ਵਿਅਕਤੀ ਨੂੰ ਫੜ ਕੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਕਾਬੂ ਕਰ ਲਿਆ। ਪਿੰਡ ਵਾਸੀਆਂ ਤੋਂ ਪਤਾ ਲੱਗਾ ਹੈ ਕਿ ਉਕਤ ਵਿਅਕਤੀ ਮਾਨਸਿਕ ਤੌਰ ’ਤੇ ਪਰੇਸ਼ਾਨ ਹੈ ਅਤੇ ਉਸ ਦਾ ਇਲਾਜ ਵੀ ਚੱਲ ਰਿਹਾ ਹੈ।
CMC ਹਸਪਤਾਲ ਲੁਧਿਆਣਾ ਵਿਖੇ ਨੌਹਰ ਚੰਦ ਗੁਪਤਾ ਮੈਮੋਰੀਅਲ ਨਾਨ ਇਨਵੇਸਿਵ ਕਾਰਡੀਓਲਾਜੀ ਸੈਂਟਰ ਦੀ ਸ਼ੁਰੂਆਤ
NEXT STORY