ਜਗਰਾਓਂ (ਰਾਜ ਬੱਬਰ) : 27 ਜੁਲਾਈ ਨੂੰ ਜਗਰਾਓਂ ਦੇ ਕੋਠੇ ਬੱਗੂ ਦੇ ਗੁਰਦੁਆਰਾ ਸਾਹਿਬ ’ਚੋਂ ਲਾਵਾਂ ਫੇਰੇ ਲੈਂਦੇ ਲਾੜਾ-ਲਾੜੀ ਨੂੰ ਅਗਵਾ ਕਰਨ ਵਾਲੇ ਦਰਜਨ ਭਰ ਨੌਜਵਾਨਾਂ ਵਿਚੋਂ ਇਕ ਨੂੰ ਪੁਲਸ ਨੇ ਕਾਬੂ ਕਰ ਲਿਆ ਹੈ। ਅਗਵਾ ਹੋਇਆ ਲਾੜਾ ਜੱਗਾ ਸਿੰਘ ਵੀ ਮੋਗਾ ਜ਼ਿਲ੍ਹੇ ਦੇ ਪਿੰਡ ਬੁੱਟਰ ਦੇ ਖੇਤਾਂ ਵਿਚ ਬੀਤੀ ਰਾਤ ਜ਼ਖਮੀ ਹਾਲਤ ’ਚ ਬਰਾਮਦ ਹੋਇਆ ਹੈ ਜਦਕਿ ਅਗਵਾ ਕੀਤੀ ਹੋਈ ਲਾੜੀ ਦਾ ਅਜੇ ਤਕ ਕੁੱਝ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵਲੋਂ ਲਾੜੀ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਉਜੜਿਆ ਹੱਸਦਾ-ਵੱਸਦਾ ਪਰਿਵਾਰ, ਕੁੜੀ ਨੇ ਫਾਹਾ ਲਿਆ, ਮੁੰਡੇ ਨੇ ਕੱਟ ਲਈਆਂ ਨਸਾਂ
ਇਸ ਬਾਰੇ ਗੱਲ ਕਰਦਿਆਂ ਜਗਰਾਓਂ ਦੇ ਡੀ. ਐੱਸ. ਪੀ. ਹਰਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਅਗਵਾ ਹੋਏ ਲਾੜੇ ਨੂੰ ਕੁੱਟ ਕੇ ਬੁੱਟਰ ਪਿੰਡ ਦੇ ਖੇਤਾਂ ਵਿਚ ਸੁੱਟਿਆ ਪਿਆ ਸੀ। ਜਿਸ ਦੇ ਗੁੱਝੀਆਂ ਸੱਟਾਂ ਲੱਗੀਆਂ ਹਨ ਅਤੇ ਲੜਕਾ ਹੁਣ ਠੀਕ ਹਾਲਤ ਵਿਚ ਹੈ। ਇਸ ਦੇ ਨਾਲ ਹੀ ਇਨ੍ਹਾਂ ਦੋਵਾਂ ਨੂੰ ਅਗਵਾ ਕਰਨ ਵਾਲਿਆ ਵਿਚੋਂ ਇਕ ਨੌਜਵਾਨ ਨੂੰ ਪੁਲਸ ਨੇ ਕਾਬੂ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀ. ਐੱਸ. ਪੀ. ਮੁਤਾਬਕ ਜਲਦੀ ਹੀ ਬਾਕੀ ਮੁਲਜ਼ਮਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ ਅਤੇ ਅਗਵਾ ਕੀਤੀ ਹੋਈ ਲੜਕੀ ਨੂੰ ਵੀ ਬਰਾਮਦ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਗੈਂਗਸਟਰ ਪ੍ਰੀਤ ਸੇਖੋਂ ਭਾਰੀ ਪੁਲਸ ਸੁਰੱਖਿਆ ਹੇਠ ਅਦਾਲਤ ’ਚ ਪੇਸ਼, ਪੰਜ ਦਿਨ ਦਾ ਮਿਲਿਆ ਰਿਮਾਂਡ
ਇਸ ਮੌਕੇ ਲਾੜੀ ਨਾਲ ਅਗਵਾ ਹੋਏ ਨੌਜਵਾਨ ਜੱਗਾ ਸਿੰਘ ਨੇ ਦੱਸਿਆ ਕਿ ਅਗਵਾ ਕਰਨ ਵਾਲਿਆਂ ਨੇ ਉਨ੍ਹਾਂ ਦੋਵਾਂ ਨੂੰ ਬਹੁਤ ਬੁਰੀ ਤਰ੍ਹਾਂ ਕੁੱਟਿਆ ਅਤੇ ਫਿਰ ਮੈਨੂੰ ਰਾਤ ਸਮੇਂ ਖੇਤਾਂ ਵਿਚ ਸੁੱਟ ਦਿੱਤਾ ਗਿਆ। ਉਸਨੇ ਕਿਹਾ ਕਿ ਉਸਨੂੰ ਆਪਣੀ ਪਤਨੀ ਵਾਪਸ ਚਾਹੀਦੀ ਹੈ ਅਤੇ ਉਨ੍ਹਾਂ ਨਾਲ ਧੱਕੇਸ਼ਾਹੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਮੁੱਲਾਂਪੁਰ ਦਾਖਾ ’ਚ ਭਿਆਨਕ ਹਾਦਸਾ, ਬਲੈਰੋ ਦੇ ਉੱਡੇ ਪਰਖੱਚੇ, ਡੇਢ ਘੰਟੇ ਦੀ ਮੁਸ਼ੱਕਤ ਬਾਅਦ ਕੱਢੀ ਲਾਸ਼
ਨੋਟ - ਪ੍ਰੇਮ ਸੰਬੰਧਾਂ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਤੁਸੀਂ ਕਿਵੇਂ ਦੇਖਦੇ ਹੋਏ, ਕੁਮੈਂਟ ਕਰਕੇ ਦੱਸੋ?
ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੇ ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ
NEXT STORY