ਕਲਾਨੌਰ (ਮਨਮੋਹਨ) : ਕਲਾਨੌਰ ਤੋਂ ਥੋੜ੍ਹੀ ਦੂਰੀ 'ਤੇ ਪੈਂਦੇ ਪਿੰਡ ਦੂਲਾਨੰਗਲ ਵਿਖੇ ਭੰਡਾਲ ਲਿੰਕ ਮਾਰਗ 'ਤੇ ਸਥਿਤ ਗੁਰਦੁਆਰਾ ਸਾਹਿਬ ਵਿਚੋਂ ਦੁਪਹਿਰ ਸਮੇਂ ਇਕ ਚੋਰ ਵਲੋਂ ਗੋਲਕ ਤੋੜ ਕੇ ਕਰੀਬ 7 ਹਜ਼ਾਰ ਰੁਪਏ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਹੈ। ਗੁਰਦੁਆਰਾ ਸਾਹਿਬ ਅੰਦਰ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਚੋਰੀ ਕਰਨ ਦੀ ਸਾਰੀ ਘਟਨਾ ਕੈਦ ਹੋ ਗਈ ਜਿਸ 'ਚ ਸਾਫ ਤੌਰ 'ਤੇ ਦੇਖਿਆ ਜਾ ਸਕਦਾ ਹੈ ਇਕ ਨੌਜਵਾਨ ਕਿਸ ਤਰ੍ਹਾਂ ਗੋਲਕ ਤੋੜ ਕੇ ਚੋਰੀ ਕਰ ਰਿਹਾ ਹੈ। ਇਸ ਚੋਰੀ ਦੀ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਦੁਪਹਿਰੇ ਸਮੇਂ ਕਰੀਬ 12 ਵਜੇ ਇਕ ਨੌਜਵਾਨ ਨੇ ਗੁਰਦੁਆਰਾ ਸਾਹਿਬ ਦੇ ਬਾਹਰਲੇ ਦਰਵਾਜ਼ੇ ਦਾ ਜਿੰਦਰਾ ਤੋੜ ਕੇ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਲ ਹੋ ਕੇ ਗੋਲਕ ਤੋੜ ਕੇ ਗੋਲਕ 'ਚ 7000 ਰੁਪਏ ਚੋਰੀ ਕਰ ਲਏ।
ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਇਕ ਸੇਵਾਦਾਰ ਗੁਰਦੁਆਰਾ ਸਾਹਿਬ ਅੰਦਰ ਪਾਠ ਕਰਨ ਹੇਤੂ ਪਹੁੰਚਿਆ ਤੇ ਦੇਖਿਆ ਕਿ ਗੋਲਕ ਟੁੱਟੀ ਹੋਈ ਸੀ ਅਤੇ ਉਸਨੇ ਇਸ ਘਟਨਾ ਸਬੰਧੀ ਪ੍ਰਬੰਧਕ ਨੂੰ ਜਾਣਕਾਰੀ ਦਿੱਤੀ। ਪੁਲਸ ਵੱਲੋਂ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਫੁਟੇਜ ਦੇ ਆਧਾਰ 'ਤੇ ਕਾਨੂੰਨੀ ਕਾਰਵਾਈ ਆਰੰਭ ਕਰਦੇ ਹੋਏ ਚੋਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਐਮ.ਆਰ. ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਹੋਈ ਫੁੱਲ ਡਰੈਸ ਰਿਹਰਸਲ
NEXT STORY