ਮਾਛੀਵਾੜਾ (ਬਿਪਨ) : ਮਾਛੀਵਾੜਾ ਸਾਹਿਬ 'ਚ ਸ਼ਹੀਦੀ ਸਭਾ ਦਾ ਦੂਜਾ ਦਿਨ ਚੱਲ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਸਜਾਇਆ ਗਿਆ, ਜਿਸ 'ਚ ਸਥਾਨਕ ਸੰਗਤਾਂ ਤੋਂ ਇਲਾਵਾ ਸਕੂਲੀ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਗੁਰਬਾਣੀ ਦਾ ਜਾਪ ਕੀਤਾ।
ਖਾਲਸਾਈ ਫੌਜਾਂ ਦੇ ਨਾਲ-ਨਾਲ ਸਕੂਲੀ ਬੱਚਿਆਂ ਨੇ ਵੀ ਗਤਕੇ ਦੇ ਜੌਹਰ ਦਿਖਾਏ। ਦੂਜੇ ਪਾਸੇ ਗੁਰਦੁਆਰਾ ਸਾਹਿਬ ਦੇ ਅੰਦਰ ਪੰਥ ਪ੍ਰਸਿੱਧ ਰਾਗੀ ਤੇ ਢਾਡੀ ਜੱਥੇ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੋਂ ਜਾਣੂੰ ਕਰਵਾ ਰਹੇ ਹਨ। ਸ਼ੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਪੁੱਜੇ। ਉਨ੍ਹਾਂ ਨੇ ਦੱਸਿਆ ਕਿ ਸ਼ਹੀਦੀ ਸਭਾ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਇਤਿਹਾਸਕ ਥਾਵਾਂ 'ਤੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ।
ਭਗਵੰਤ ਮਾਨ ਸੱਚਾਈ ਸੁਣਨ ਦੇ ਅਸਮਰੱਥ, 'ਆਪ' ਮੰਗੇ ਮੀਡੀਆ ਤੋਂ ਮੁਆਫੀ : ਜਗੀਰ ਕੌਰ
NEXT STORY