ਗੁਰਦਾਸਪੁਰ (ਹਰਮਨ)-ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਲਈ ਲੰਬਾ ਸਮਾਂ ਅਰਦਾਸਾਂ ਕਰਦੇ ਰਹੇ ਸ਼ਰਧਾਲੂਆਂ ਨੂੰ ਬੇਸ਼ੱਕ 2019 ’ਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਕਾਰਨ ਵੱਡੀ ਰਾਹਤ ਮਿਲੀ ਸੀ ਪਰ ਇਸ ਦੇ ਬਾਅਦ ਵੱਖ-ਵੱਖ ਕਾਰਨਾਂ ਸਦਕਾ ਕਈ ਵਾਰ ਇਹ ਲਾਂਘਾ ਬੰਦ ਹੋਣ ਕਾਰਨ ਸ਼ਰਧਾਲੂਆਂ ’ਚ ਵੱਡੀ ਨਿਰਾਸ਼ਾ ਦੇਖਣ ਨੂੰ ਮਿਲ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਨੂੰ ਲੈ ਕੇ ਵੱਡੀ ਖ਼ਬਰ, ਬਦਲੇ ਗਏ ਨਿਯਮ
ਖਾਸ ਤੌਰ ’ਤੇ ਹੁਣ ਪਿਛਲੇ ਤਕਰੀਬਨ ਪੰਜ ਮਹੀਨਿਆਂ ਦੌਰਾਨ ਵਾਪਰੇ ਕਈ ਤਰ੍ਹਾਂ ਦੇ ਘਟਨਾਕਰਮਾਂ ਦੇ ਦੌਰਾਨ ਜਦੋਂ ਇਸ ਲਾਂਘਾ ਨੂੰ ਮੁੜ ਬੰਦ ਕੀਤਾ ਹੋਇਆ ਹੈ ਤਾਂ ਗੁਰੂ ਨਾਨਕ ਸਾਹਿਬ ਦੇ ਚਰਨ ਸ਼ੋਹ ਪ੍ਰਾਪਤ ਜਨਮ ਭੂਮੀ ਦੇ ਦਰਸ਼ਨ ਕਰਨ ਦੇ ਚਾਹਵਾਨ ਸ਼ਰਧਾਲੂਆਂ ’ਚ ਵੱਡੀ ਨਿਰਾਸ਼ਾ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ-ਹੜ੍ਹਾਂ ਮਗਰੋਂ ਪਠਾਨਕੋਟ 'ਚ ਤਬਾਹੀ ਦਾ ਮੰਜਰ, ਰੇਤਾਂ ਖੋਦ ਕੇ ਘਰਾਂ ਨੂੰ ਲੱਭ ਰਹੇ ਪੀੜਤਾਂ ਦੀ ਸੁਣੋ ਹੱਡਬੀਤੀ
ਸੰਗਤ ’ਚ ਵਧ ਰਹੀ ਹੈ ਨਿਰਾਸ਼ਾ ਅਤੇ ਰੋਸ ਦੀ ਲਹਿਰ
ਸਿੱਖ ਸ਼ਰਧਾਲੂ ਇਸ ਗੱਲ ਨੂੰ ਲੈ ਕੇ ਰੋਸ ’ਚ ਹਨ ਕਿ ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਜਦੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਚ ਕਈ ਫੁੱਟ ਪਾਣੀ ਭਰ ਗਿਆ ਸੀ ਤਾਂ ਉੱਥੇ ਦੀ ਸਰਕਾਰ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਗੁਰਦੁਆਰਾ ਸਾਹਿਬ ਦੀ ਸਾਫ ਸਫਾਈ ਕਰਵਾ ਕੇ ਗੁਰਦੁਆਰਾ ਸਾਹਿਬ ਨੂੰ ਮੁੜ ਖੁੱਲ੍ਹੇ ਦਰਸ਼ਨਾਂ ਲਈ ਖੋਲ੍ਹ ਦਿੱਤਾ ਗਿਆ ਹੈ ਪਰ ਭਾਰਤ ਸਰਕਾਰ ਵੱਲੋਂ ਲਾਂਘੇ ਨੂੰ ਮਈ ਮਹੀਨੇ ਤੋਂ ਹੀ ਬੰਦ ਕਰ ਕੇ ਸ਼ਰਧਾਲੂਆਂ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਤੋਂ ਵਾਂਝੇ ਕਰ ਦਿੱਤਾ ਗਿਆ। ਸ਼ਰਧਾਲੂ ਇਸ ਗੱਲ ਨੂੰ ਲੈ ਕੇ ਰੋਸ ’ਚ ਹਨ ਕਿ ਇਕ ਧਾਰਮਿਕ ਸਥਾਨ ਦੇ ਦਰਸ਼ਨਾਂ ਤੋਂ ਸੰਗਤਾਂ ਨੂੰ ਤਾਂ ਰੋਕ ਦਿੱਤਾ ਗਿਆ ਹੈ ਪਰ ਕ੍ਰਿਕਟ ਮੈਚ ਅਤੇ ਦੋਵਾਂ ਦੇਸ਼ਾਂ ਦਰਮਿਆਨ ਹੋ ਕਈ ਤਰ੍ਹਾਂ ਦੇ ਵਪਾਰ ਅਤੇ ਸਬੰਧ ਉਸੇ ਤਰ੍ਹਾਂ ਜਾਰੀ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਆ ਰਿਹਾ ਬਦਲਾਅ, ਅਕਤੂਬਰ ਤੋਂ ਸ਼ੁਰੂ ਹੋਵੇਗੀ...
ਕਦੋਂ ਬੰਦ ਹੋਇਆ ਸੀ ਲਾਂਘਾ
ਜਾਣਕਾਰੀ ਅਨੁਸਾਰ ਜਦੋਂ ਅਪ੍ਰੈਲ ਮਹੀਨੇ ਪਹਿਲਗਾਮ ’ਚ ਅੱਤਵਾਦੀ ਹਮਲਾ ਹੋਇਆ ਸੀ ਤਾਂ ਉਸਦੇ ਬਾਅਦ ਭਾਰਤ ਸਰਕਾਰ ਨੇ 7 ਮਈ ਨੂੰ ਕਰਤਾਰਪੁਰ ਸਾਹਿਬ ਲਾਂਘਾ ਬੰਦ ਕਰ ਦਿੱਤਾ ਸੀ, ਉਸ ਦਿਨ ਤੋਂ ਹੁਣ ਤੱਕ ਲਾਂਘਾ ਬੰਦ ਹੀ ਪਿਆ ਹੋਇਆ ਹੈ, ਜਿਸ ਦੇ ਦਰਮਿਆਨ ਅਗਸਤ ਮਹੀਨੇ ਰਾਵੀ ਦਰਿਆ ’ਚ ਆਏ ਭਾਰੀ ਹੜ੍ਹ ਕਾਰਨ ਜਿੱਥੇ ਭਾਰਤ ਵਾਲੇ ਪਾਸੇ ਵੱਡਾ ਨੁਕਸਾਨ ਹੋਇਆ ਹੈ, ਉਸ ਦੇ ਨਾਲ ਹੀ ਰਾਵੀ ਦੇ ਪਾਣੀ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ’ਚ ਵੀ ਵੱਡਾ ਨੁਕਸਾਨ ਪਹੁੰਚਾਇਆ ਸੀ।
ਇਹ ਵੀ ਪੜ੍ਹੋ-ਕੀ ਬਣੂ ਦੁਨੀਆ ਦਾ: ਹੁਣ ਬਜ਼ੁਰਗਾਂ ਦੀ ਹੋ ਰਹੀ ਵੀਡੀਓ ਵਾਇਰਲ
ਇਸ ਕਾਰਨ ਪਾਕਿਸਤਾਨ ’ਚ ਵੀ ਉਕਤ ਗੁਰਦੁਆਰਾ ਸਾਹਿਬ ਵਿਚ ਕਈ ਸ਼ਰਧਾਲੂ ਨਹੀਂ ਪਹੁੰਚ ਸਕੇ ਸਨ ਪਰ ਸਰਕਾਰ ਅਤੇ ਪ੍ਰਬੰਧਕਾਂ ਵੱਲੋਂ ਇਸ ਗੁਰਦੁਆਰਾ ਸਾਹਿਬ ਨੂੰ ਮੁੜ ਸਾਫ ਕਰ ਕੇ ਸੰਗਤਾਂ ਲਈ ਖੋਲ੍ਹ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਹੁਣ ਉਥੇ ਆਮ ਵਾਂਗ ਸੰਗਤ ਦਾ ਆਉਣਾ ਜਾਣਾ ਸ਼ੁਰੂ ਹੋ ਗਿਆ ਹੈ। ਦੱਸਣਯੋਗ ਹੈ ਕਿ ਹੜ੍ਹਾਂ ਦੇ ਪਾਣੀ ਨੇ ਕਰਤਾਰਪੁਰ ਸਾਹਿਬ ਲਾਂਘੇ ਉੱਪਰ ਭਾਰਤ ਵੱਲੋਂ ਬਣਾਏ ਗਏ ਟਰਮੀਨਲ ਦੇ ਅੰਦਰ ਵੀ ਕਾਫੀ ਨੁਕਸਾਨ ਪਹੁੰਚਾਇਆ ਸੀ ਅਤੇ ਟਰਮੀਨਲ ’ਚ ਵੀ ਵੱਡੇ ਪੱਧਰ ’ਤੇ ਪਾਣੀ ਭਰ ਜਾਣ ਕਾਰਨ ਕਈ ਚੀਜ਼ਾਂ ਖਰਾਬ ਹੋ ਗਈਆਂ ਸਨ।
ਨਿਰੰਤਰ ਉੱਠ ਰਹੀ ਹੈ ਕੋਰੀਡੋਰ ਖੋਲ੍ਹਣ ਦੀ ਮੰਗ
ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਲਈ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਅਤੇ ਧਾਰਮਿਕ ਆਗੂ ਵੀ ਨਿਰੰਤਰ ਮੰਗ ਕਰ ਰਹੇ ਹਨ ਕਿ ਕੇਂਦਰ ਸਰਕਾਰ ਨੂੰ ਤੁਰੰਤ ਲਾਂਘਾ ਖੋਲ੍ਹਣਾ ਚਾਹੀਦਾ ਹੈ। ਇਸ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਬਲਬੀਰ ਸਿੰਘ ਸਿੱਧੂ ਵੱਲੋਂ ਵੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਉਕਤ ਲਾਂਘੇ ਨੂੰ ਜਲਦੀ ਤੋਂ ਜਲਦੀ ਖੋਲ੍ਹਣ ਦੀ ਮੰਗ ਕੀਤੀ ਜਾ ਚੁੱਕੀ ਹੈ।
ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਵੀ ਪਿਛਲੇ ਦਿਨੀ ਕੇਂਦਰੀ ਮੰਤਰੀ ਵੱਲੋਂ ਡੇਰਾ ਬਾਬਾ ਨਾਨਕ ਦੇ ਦੌਰੇ ਮੌਕੇ ਉਨ੍ਹਾਂ ਨੂੰ ਇਕ ਮੰਗ ਪੱਤਰ ਸੌਂਪਿਆ ਸੀ, ਜਿਸ ਰਾਹੀਂ ਉਨ੍ਹਾਂ ਨੇ ਮੰਗ ਕੀਤੀ ਸੀ ਕਿ ਹੜ੍ਹਾਂ ਕਾਰਨ ਖਰਾਬ ਹੋਏ ਲਾਂਘੇ ਦੀ ਤੁਰੰਤ ਮੁਰੰਮਤ ਕਰਾਈ ਜਾਵੇ ਅਤੇ ਜਲਦੀ ਤੋਂ ਜਲਦੀ ਇਸ ਲਾਂਘੇ ਨੂੰ ਖੋਲ੍ਹਿਆ ਜਾਵੇ।
ਇਸੇ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਇਸ ਮਾਮਲੇ ’ਚ ਰੋਸ ਜ਼ਾਹਿਰ ਕਰ ਚੁੱਕੇ ਹਨ ਕਿ ਜੇਕਰ ਭਾਰਤ ਅਤੇ ਪਾਕਿਸਤਾਨ ਦਰਮਿਆਨ ਕ੍ਰਿਕਟ ਦੇ ਮੈਚ ਹੋ ਸਕਦੇ ਹਨ ਤਾਂ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਅਤੇ ਹੋਰ ਪਵਿੱਤਰ ਗੁਰੂ ਘਰਾਂ ਦੇ ਦਰਸ਼ਨ ਕਰਨ ਤੋਂ ਕਿਉਂ ਰੋਕਿਆ ਜਾ ਰਿਹਾ ਹੈ। ਉਕਤ ਆਗੂਆਂ ਤੋਂ ਇਲਾਵਾ ਹੋਰ ਆਮ ਸਿੱਖ ਸ਼ਰਧਾਲੂ ਵੀ ਲਗਾਤਾਰ ਇਹ ਮੰਗ ਕਰ ਰਹੇ ਹਨ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਲਾਂਘੇ ਨੂੰ ਜਲਦੀ ਤੋਂ ਜਲਦੀ ਖੋਲ੍ਹਿਆ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੜ੍ਹ ਪੀੜਤਾਂ ਲਈ SGPC ਦੇ ਉਪਰਾਲੇ, ਬੰਨ੍ਹਾਂ ਦੀ ਮੁਰੰਮਤ ਲਈ ਡੀਜ਼ਲ ਸਹਾਇਤਾ ਜਾਰੀ
NEXT STORY