ਜਲੰਧਰ (ਮਹੇਸ਼) : ਸ਼ਹਿਰ ਦੇ ਮਸ਼ਹੂਰ ਟਰੈਵਲ ਏਜੰਟ ਰੂਬਲ ਸੰਧੂ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੇ ਫੋਨ ਕਰ ਕੇ 20 ਲੱਖ ਰੁਪਏ ਦੀ ਫਿਰੌਤੀ ਮੰਗੀ ਹੈ। ਉਸਨੇ ਇਹ ਧਮਕੀ ਵੀ ਦਿੱਤੀ ਕਿ ਜੇਕਰ ਉਸਨੂੰ ਪੈਸੇ ਨਾ ਮਿਲੇ ਤਾਂ 2 ਦਿਨਾਂ ਅੰਦਰ ਉਸਨੂੰ ਜਾਨ ਤੋਂ ਹੱਥ ਧੋਣਾ ਪੈ ਜਾਵੇਗਾ। ਇਸ ਸਬੰਧੀ ਰੂਬਲ ਸੰਧੂ ਨੇ ਕੰਟਰੋਲ ਰੂਮ ’ਚ ਫੋਨ ਕਰ ਕੇ ਸ਼ਿਕਾਇਤ ਦਿੱਤੀ, ਜਿਸ ਤੋਂ ਬਾਅਦ ਪੁਲਸ ਨੇ ਮੋਬਾਇਲ ਨੰਬਰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਟਰੈਵਲ ਏਜੰਟ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਰੂਬਲ ਸੰਧੂ ਨੇ ਦੱਸਿਆ ਕਿ ਉਹ ਕੁਝ ਦਿਨਾਂ ਤੋਂ ਗੁਜਰਾਤ ਵਿਚ ਸਨ ਤੇ ਬੀਤੀ ਰਾਤ ਹੀ ਉਹ ਜਲੰਧਰ ਪਰਤੇ ਸਨ ਕਿ ਸੋਮਵਾਰ ਸ਼ਾਮ ਨੂੰ ਉਨ੍ਹਾਂ ਦੇ ਮੋਬਾਇਲ ਨੰਬਰ ’ਤੇ ਵਿਦੇਸ਼ੀ ਨੰਬਰ ਤੋਂ ਫੋਨ ਆਇਆ। ਫੋਨ ਕਰਨ ਵਾਲੇ ਨੇ ਪਹਿਲਾਂ ਤਾਂ ਉਸ ਦੀਆਂ ਲੋਕੇਸ਼ਨਾਂ ਬਾਰੇ ਦੱਸਿਆ ਅਤੇ ਘਰ ਦੇ ਬਾਰੇ ਵੀ ਉਸਨੂੰ ਜਾਣਕਾਰੀ ਸੀ।
ਇਹ ਵੀ ਪੜ੍ਹੋ : ਪਿੰਡ ਤੋਂ 415 ਕਿ. ਮੀ. ਦੂਰ ਪਿਆਜ਼ ਵੇਚਣ ਗਿਆ ਕਿਸਾਨ, 205 ਕਿਲੋ ਦੇ ਮਿਲੇ ਇੰਨ੍ਹੇ ਰੁਪਏ, ਜਾਣ ਕੇ ਹੋ ਜਾਵੋਗੇ ਹੈਰਾਨ
ਫਿਰ ਉਹ ਕਹਿਣ ਲੱਗਾ ਕਿ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ ਅਤੇ ਜੇਕਰ ਉਹ ਜ਼ਿੰਦਾ ਰਹਿਣਾ ਚਾਹੁੰਦਾ ਹੈ ਤਾਂ ਉਸਨੂੰ 20 ਲੱਖ ਰੁਪਏ ਦੇਵੇ। ਫੋਨ ਕਰਨ ਵਾਲੇ ਨੇ ਕਿਹਾ ਕਿ ਪੈਸੇ ਨਾ ਦਿੱਤੇ ਤਾਂ 2 ਦਿਨਾਂ ਅੰਦਰ ਉਸਦੀ ਹੱਤਿਆ ਕਰ ਦਿੱਤੀ ਜਾਵੇਗੀ। ਵਿਅਕਤੀ ਨੇ 2 ਮਿੰਟ ਤੱਕ ਰੂਬਲ ਨਾਲ ਗੱਲ ਕੀਤੀ ਅਤੇ ਫਿਰ ਫੋਨ ਕੱਟ ਦਿੱਤਾ।
ਰੂਬਲ ਸੰਧੂ ਨੇ ਤੁਰੰਤ ਪੁਲਸ ਅਧਿਕਾਰੀਆਂ ਨੂੰ ਸੂਚਨਾ ਦਿੱਤੀ ਅਤੇ ਖੁਦ ਨੂੰ ਮਿਲੀ ਧਮਕੀ ਬਾਰੇ ਦੱਸਿਆ। ਪੁਲਸ ਹੁਣ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਜਲੰਧਰ ਸਮੇਤ ਪੰਜਾਬ ਵਿਚ ਕਈ ਨਾਮੀ ਲੋਕਾਂ ਨੂੰ ਲਾਰੈਸ਼ ਬਿਸ਼ਨੋਈ ਗੈਂਗ ਦੇ ਮੈਂਬਰ ਬਣ ਕੇ ਧਮਕੀ ਭਰੇ ਫੋਨ ਆ ਚੁੱਕੇ ਹਨ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਬਾਅਦ ਤੋਂ ਹੀ ਲੋਕਾਂ ਨੂੰ ਫਿਰੌਤੀ ਲਈ ਫੋਨ ਆਉਣੇ ਸ਼ੁਰੂ ਹੋਏ ਸਨ।
ਇਹ ਵੀ ਪੜ੍ਹੋ : ਜਲੰਧਰ 'ਚ ਚੱਲੀਆਂ ਗੋਲ਼ੀਆਂ, ਬਾਊਂਸਰ ਦੀ ਹੋਈ ਮੌਤ, ਲੋਕਾਂ 'ਚ ਸਹਿਮ ਦਾ ਮਾਹੌਲ
ਵਿਆਹ ਸਮਾਗਮ ਤੋਂ ਪਰਤ ਰਹੇ ਮਾਂ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ, ਘਰ ’ਚ ਵਿਛੇ ਸੱਥਰ
NEXT STORY