ਫ਼ਰੀਦਕੋਟ : ਕਬੱਡੀ ਜਗਤ ਨੂੰ ਅੱਜ ਉਸ ਸਮੇਂ ਵੱਡਾ ਘਾਟਾ ਪੈ ਗਿਆ, ਜਦੋਂ ਪੰਜਾਬ ਦੇ ਮਸ਼ਹੂਰ ਰੇਡਰ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੀ ਮੌਤ ਹੋ ਜਾਣ ਦੀ ਦੁੱਖਦ ਸੂਚਨਾ ਮਿਲੀ। ਗੁਰਜੀਤ ਤੂਤ ਦੀ ਮੌਤ ਫਰੀਦਕੋਟ ਦੇ ਗੁਰੂ ਗੋਬਿੰਦ ਮੈਡੀਕਲ ਹਸਪਤਾਲ 'ਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਰੇਡਰ ਗੁਰਜੀਤ ਤੂਤ ਪਿਛਲੇ ਕਾਫ਼ੀ ਸਮੇਂ ਤੋਂ ਕਿਡਨੀ ਦੀ ਬੀਮਾਰੀ ਤੋਂ ਪੀੜਤ ਸਨ, ਜਿਸ ਕਾਰਨ ਉਨ੍ਹਾਂ ਦਾ ਇਲਾਜ ਵੀ ਚੱਲ ਰਿਹਾ ਸੀ।
ਪੜ੍ਹੋ ਇਹ ਵੀ - Zimbabwe 'ਚ ਵੱਡਾ ਹਾਦਸਾ: ਝੀਲ 'ਚ ਪਲਟੀ 90 ਲੋਕਾਂ ਨਾਲ ਭਰੀ ਕਿਸ਼ਤੀ, 15 ਲੋਕਾਂ ਦੀ ਮੌਤ, ਕਈ ਲਾਪਤਾ (ਵੀਡੀਓ)
ਸੂਤਰਾਂ ਮੁਤਾਬਕ ਗੁਰਜੀਤ ਤੂਤ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਤੂਤ ਦੇ ਰਹਿਣ ਵਾਲੇ ਸਨ। ਆਪਣੇ ਸਮੇਂ ਦੌਰਾਨ ਉਹ ਕਬੱਡੀ ਦੇ ਸੁਪਰਸਟਾਰ ਖਿਡਾਰੀ ਸਨ। ਸਵਾ ਛੇ ਫੁੱਟ ਲੰਬੇ ਕੱਦ ਵਾਲੇ ਗੁਰਜੀਤ ਤੂਤ ਨੂੰ ਕਬੱਡੀ ਮੈਦਾਨਾਂ ਵਿੱਚ ਉਨ੍ਹਾਂ ਦੀ ਭਾਰੀ ਅਤੇ ਮਜ਼ਬੂਤ ਸਰੀਰਕ ਬਣਤਰ ਕਰਕੇ ਜਾਣਿਆ ਜਾਂਦਾ ਸੀ।
ਪੜ੍ਹੋ ਇਹ ਵੀ - ਹੁਣ 2 ਨਹੀਂ, 3 ਬੱਚੇ! ਜ਼ਿਆਦਾ ਬੱਚਿਆਂ ਦੇ ਜਨਮ ਨੂੰ ਲੈ ਕੇ ਵੱਡਾ ਐਲਾਨ ਕਰਨ ਦੀ ਤਿਆਰੀ 'ਚ ਵਿਜੇ ਸਰਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਿਰਾਏ ਦੇ ਮਕਾਨ ’ਚੋਂ 50 ਸਾਲਾ ਵਿਅਕਤੀ ਦੀ ਗਲੀ-ਸੜੀ ਲਾਸ਼ ਬਰਾਮਦ
NEXT STORY