ਅੰਮ੍ਰਿਤਸਰ (ਸੁਮਿਤ ਖੰਨਾ) : ਲੋਕ ਸਭਾ ਚੋਣਾਂ 'ਚ ਪੰਜਾਬ ਦਾ ਚੋਣ ਮੈਦਾਨ ਪੂਰੀ ਤਰ੍ਹਾਂ ਭੱਖ ਚੁੱਕਾ ਹੈ ਅਤੇ ਸਿਆਸੀ ਆਗੂਆਂ ਵਲੋਂ ਵਿਰੋਧੀਆਂ 'ਤੇ ਸ਼ਬਦੀ ਹਮਲੇ ਜਾਰੀ ਹਨ। ਅੰਮ੍ਰਿਤਸਰ ਦੇ ਕਾਂਗਰਸ ਦੇ ਉਮੀਦਵਾਰ ਗੁਰਜੀਤ ਔਜਲਾ ਦੇ ਹੱਕ 'ਚ ਚੋਣ ਪ੍ਰਚਾਰ ਕਰਦਿਆਂ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਵੀ ਵਿਰੋਧੀਆਂ ਨੂੰ ਲੰਮੇ ਹੱਥੀਂ ਲਿਆ ਹੈ। ਅਕਾਲੀ-ਭਾਜਪਾ ਉਮੀਦਵਾਰ ਹਰਦੀਪ ਪੁਰੀ 'ਤੇ ਵਰ੍ਹਦਿਆਂ ਬੁਲਾਰੀਆ ਨੇ ਕਿਹਾ ਕਿ ਅੰਮ੍ਰਿਤਸਰੀਏ ਪੁਰੀ ਨੂੰ ਪੁੜੀ ਵਾਂਗ ਪੈਕ ਕਰਕੇ ਤੋਰ ਦੇਣਗੇ। ਇਸਦੇ ਨਾਲ ਹੀ ਬੁਲਾਰੀਆ ਨੇ ਬੀਬੀ ਭੱਠਲ ਵਲੋਂ ਨੌਜਵਾਨ ਨੂੰ ਥੱਪੜ ਮਾਰੇ ਜਾਣ ਨੂੰ ਗਲਤ ਕਰਾਰ ਦਿੰਦੇ ਹੋਏ ਇਸਦੀ ਨਿੰਦਾ ਕੀਤੀ ਹੈ।
ਦੱਸ ਦੇਈਏ ਕਿ ਲਹਿਰਾਗਾਗਾ ਦੇ ਪਿੰਡ ਬੁਸ਼ਹਿਰਾ ਵਿਖੇ ਸਵਾਲ ਪੁੱਛਣ 'ਤੇ ਬੀਬੀ ਰਾਜਿੰਦਰ ਕੌਰ ਭੱਠਲ ਨੇ ਨੌਜਵਾਨ ਨੂੰ ਥੱਪੜ ਮਾਰ ਦਿੱਤਾ ਸੀ, ਜਿਸਦੀ ਹਰ ਪਾਸਿਓਂ ਨਿੰਦਾ ਹੋ ਰਹੀ ਹੈ। ਵਿਰੋਧੀਆਂ ਦੇ ਨਾਲ-ਨਾਲ ਹੀ ਕਾਂਗਰਸੀ ਵਿਧਾਇਕ ਇੰਦਰਬੀਰ ਬੁਲਾਰੀਆ ਨੇ ਵੀ ਭੱਠਲ ਵਲੋਂ ਕੀਤੀ ਕਾਰਵਾਈ ਨੂੰ ਗਲਤ ਕਰਾਰ ਦਿੱਤਾ ਹੈ।
ਕੈਪਟਨ ਨੇ ਮੁੜ ਸੁਖਬੀਰ ਤੇ ਹਰਸਿਮਰਤ ਕੌਰ ਬਾਦਲ ਨੂੰ ਲਿਆ ਲੰਮੇ ਹੱਥੀਂ
NEXT STORY