ਪਟਿਆਲਾ (ਇੰਦਰਜੀਤ ਬਕਸ਼ੀ, ਕੰਵਲਜੀਤ) : ਰੋਡਵੇਜ਼ ਮਾਮਲੇ ਵਿਚ ਪਟਿਆਲਾ ਜੇਲ੍ਹ ’ਚ ਇਕ ਸਾਲ ਦੀ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਲਈ ਅੱਜ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਔਜਲਾ ਪਹੁੰਚੇ। ਇਸ ਦੌਰਾਨ ਔਜਲਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਚੜ੍ਹਦੀ ਕਲਾ ਵਿਚ ਹਨ ਪਰ ਉਨ੍ਹਾਂ ਦਾ ਭਾਰ ਥੋੜ੍ਹਾ ਜ਼ਰੂਰ ਘੱਟ ਗਿਆ ਹੈ। ਉਨ੍ਹਾਂ ਦਾ ਭਾਰ ਘਟ ਗਿਆ ਹੈ। ਔਜਲਾ ਨੇ ਕਿਹਾ ਕਿ ਕਾਂਗਰਸੀ ਹੋਣ ਦੇ ਚੱਲਦੇ ਉਹ ਆਪਣੇ ਆਗੂ ਨੂੰ ਮਿਲ ਕੇ ਆਏ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਹਿਲਾਂ ਨਵਜੋਤ ਸਿੱਧੂ ਚੜ੍ਹਦੀ ਕਲਾ ਵਿਚ ਸਨ, ਉਸੇ ਤਰ੍ਹਾਂ ਹੁਣ ਵੀ ਹਨ। ਉਧਰ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ’ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਸਾਡੇ ਆਗੂ ਕੋਈ ਮੁਜ਼ਰਮ ਨਹੀਂ ਹਨ, ਜਿਨ੍ਹਾਂ ਨੂੰ ਅੱਧੀ ਰਾਤ ਨੂੰ ਪੰਜਾਬ ਸਰਕਾਰ ਗ੍ਰਿਫਤਾਰ ਕਰਵਾ ਰਹੀ ਹੈ।
ਇਹ ਵੀ ਪੜ੍ਹੋ : ਕੇਂਦਰੀ ਗ੍ਰਹਿ ਮੰਤਰਾਲੇ ਦੀ ਇਨਪੁਟ ਤੇ ਬੰਬੀਹਾ ਗੈਂਗ ਦੀ ਧਮਕੀ ਤੋਂ ਬਾਅਦ ਪੰਜਾਬ ਪੁਲਸ ਨੇ ਚੁੱਕਿਆ ਸਖ਼ਤ ਕਦਮ
ਔਜਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ, ਸਭ ਤੋਂ ਪਹਿਲਾਂ ਬਿਜਲੀ ਮੁਫਤ ਕਰਨ ਦਾ ਐਲਾਨ ਕੀਤਾ, ਉਸ ਤੋਂ ਬਾਅਦ ਔਰਤਾਂ ਨੂੰ ਪ੍ਰਤੀ ਮਹੀਨਾ ਇਕ ਹਜ਼ਾਰ ਰੁਪਏ ਦੇਣ ਦਾ ਕਿਹਾ, ਇਹ ਸਿਰਫ ਇਕ ਧੋਖਾ ਸੀ ਜਿਸ ਦਾ ਖਮਿਆਜ਼ਾ ਅੱਜ ਪੰਜਾਬ ਦੇ ਲੋਕ ਭੁਗਤ ਰਹੇ ਹਨ। ਬਿਕਰਮ ਮਜੀਠੀਆ ਦੀ ਰਿਹਾਈ ’ਤੇ ਬੋਲਦੇ ਹੋਏ ਗੁਰਜੀਤ ਔਜਲਾ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਮਿਲੀ ਭੁਗਤ ਸੀ ਜਿਨ੍ਹਾਂ ਨੇ ਕੇਸ ਨੂੰ ਸਹੀ ਤਰੀਕੇ ਨਾਲ ਅਦਾਲਤ ਸਾਹਮਣੇ ਪੇਸ਼ ਨਹੀਂ ਕੀਤਾ।
ਇਹ ਵੀ ਪੜ੍ਹੋ : ਜਿਗਰੀ ਯਾਰ ਨੇ ਕਮਾਇਆ ਕਹਿਰ, ਦਿੱਤੀ ਅਜਿਹੀ ਮੌਤ ਕਿ ਦੇਖਣ ਵਾਲਿਆਂ ਦੀ ਕੰਬ ਗਈ ਰੂਹ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਕੈਬਨਿਟ 'ਚ ਖੇਤੀਬਾੜੀ ਵਿਭਾਗ ਦੀਆਂ ਆਸਾਮੀਆਂ ਭਰਨ ਸਣੇ ਲਏ ਗਏ ਅਹਿਮ ਫ਼ੈਸਲੇ
NEXT STORY