ਨਵੀਂ ਦਿੱਲੀ- ਦੇਸ਼ ਭਰ 'ਚ ਰਸੋਈ ਗੈਸ (LPG) ਦੀ ਕਿੱਲਤ ਅਤੇ ਇਸ ਦੀ ਹੋ ਰਹੀ ਕਾਲਾਬਾਜ਼ਾਰੀ ਦਾ ਮੁੱਦਾ ਅੱਜ ਲੋਕ ਸਭਾ 'ਚ ਗੂੰਜਿਆ। ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਸ ਗੰਭੀਰ ਮੁੱਦੇ ਨੂੰ ਚੁੱਕਦੇ ਹੋਏ ਗੈਸ ਏਜੰਸੀਆਂ ਅਤੇ ਡਿਸਟ੍ਰੀਬਿਊਟਰਾਂ ਵੱਲੋਂ ਕੀਤੀ ਜਾ ਰਹੀ ਕਾਲਾਬਾਜ਼ਾਰੀ ਨੂੰ ਤੁਰੰਤ ਨੱਥ ਪਾਉਣ ਦੀ ਮੰਗ ਕੀਤੀ ਹੈ।
ਸੰਸਦ 'ਚ ਬੋਲਦਿਆਂ ਔਜਲਾ ਨੇ ਕਿਹਾ ਕਿ ਭਾਵੇਂ ਸਰਕਾਰ ਦਾਅਵਾ ਕਰ ਰਹੀ ਹੈ ਕਿ ਦੇਸ਼ 'ਚ LPG ਦਾ ਭਰਪੂਰ ਸਟਾਕ ਹੈ, ਪਰ ਹਕੀਕਤ 'ਚ ਆਮ ਲੋਕਾਂ ਨੂੰ ਗੈਸ ਸਿਲੰਡਰ ਮਿਲਣ 'ਚ ਭਾਰੀ ਦਿੱਕਤ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਕੁਝ ਗੈਸ ਏਜੰਸੀਆਂ ਵੱਲੋਂ ਵੱਡੇ ਪੱਧਰ 'ਤੇ ਧੋਖਾਧੜੀ ਕੀਤੀ ਜਾ ਰਹੀ ਹੈ। ਕਈ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿੱਥੇ ਖਪਤਕਾਰਾਂ ਨੇ ਸਿਲੰਡਰ ਦੀ ਬੁਕਿੰਗ ਨਹੀਂ ਕੀਤੀ ਹੁੰਦੀ, ਫਿਰ ਵੀ ਕਾਗਜ਼ਾਂ 'ਚ ਸਿਲੰਡਰ ਡਿਲੀਵਰ ਦਿਖਾ ਦਿੱਤਾ ਜਾਂਦਾ ਹੈ।
ਇਸ ਕਾਲਾਬਾਜ਼ਾਰੀ ਨੂੰ ਰੋਕਣ ਲਈ ਗੁਰਜੀਤ ਸਿੰਘ ਔਜਲਾ ਨੇ ਸਰਕਾਰ ਨੂੰ ਇਕ ਅਹਿਮ ਸੁਝਾਅ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ LPG ਸਿਲੰਡਰ ਦੀ ਡਿਲੀਵਰੀ ਲਈ 'ਡਿਲੀਵਰੀ ਪਿਨਕੋਡ' ਸਿਸਟਮ ਲਾਗੂ ਕੀਤਾ ਜਾਵੇ। ਉਨ੍ਹਾਂ ਦਲੀਲ ਦਿੱਤੀ ਕਿ ਜਿਵੇਂ ਅੱਜ-ਕੱਲ੍ਹ ਹਰ ਛੋਟੀ ਕੰਪਨੀ ਹੋਮ ਡਿਲੀਵਰੀ ਲਈ ਇਕ ਕੋਡ ਦੀ ਵਰਤੋਂ ਕਰਦੀ ਹੈ, ਉਸੇ ਤਰ੍ਹਾਂ ਗੈਸ ਡਿਲੀਵਰੀ ਵੇਲੇ ਵੀ ਖਪਤਕਾਰ ਤੋਂ ਕੋਡ ਲੈਣਾ ਲਾਜ਼ਮੀ ਹੋਣਾ ਚਾਹੀਦਾ ਹੈ। ਇਹ ਕੋਡ ਇਸ ਗੱਲ ਦੀ ਪੁਸ਼ਟੀ ਕਰੇਗਾ ਕਿ ਸਿਲੰਡਰ ਅਸਲੀ ਖਪਤਕਾਰ ਤੱਕ ਪਹੁੰਚ ਗਿਆ ਹੈ। ਔਜਲਾ ਨੇ ਜ਼ੋਰ ਦੇ ਕੇ ਕਿਹਾ ਕਿ ਗੈਸ ਦੀ ਕਾਲਾਬਾਜ਼ਾਰੀ ਨੂੰ ਬੰਦ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ ਵਾਸੀ ਦੇਣ ਧਿਆਨ! ਇਹ ਪੈਟਰੋਲ ਪੰਪ ਹੋਇਆ ਬੰਦ, ਸੇਲਸਮੈਨ ਦਾ ਆਇਆ ਬਿਆਨ
NEXT STORY