ਜਲੰਧਰ (ਮਹੇਸ਼) - ਬ੍ਰਿਟਿਸ਼ ਓਲੀਵੀਆ ਸਕੂਲ ਦੇ ਵਿਦਿਆਰਥੀ ਸਮੇਂ-ਸਮੇਂ ’ਤੇ ਆਪਣੀ ਪ੍ਰਤਿਭਾ ਨਾਲ ਨਵੇਂ ਕੀਰਤੀਮਾਨ ਸਥਾਪਤ ਕਰਦੇ ਰਹੇ ਹਨ। ਇਸੇ ਲੜੀ ’ਚ ਸਕੂਲ ਦੀ ਹੋਣਹਾਰ ਵਿਦਿਆਰਥਣ ਗੁਰਜੋਤ ਕੌਰ ਨੇ ਆਪਣੀਆਂ ਸ਼ਾਨਦਾਰ ਪ੍ਰਾਪਤੀਆਂ ਨਾਲ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ ਤੇ ਇਕ ਅੰਤਰਰਾਸ਼ਟਰੀ ਸ਼ੂਟਿੰਗ ਖਿਡਾਰੀ ਵਜੋਂ ਆਪਣੀ ਪਛਾਣ ਬਣਾਈ ਹੈ। ਉਹ ਹੁਣ ਅੰਤਰਰਾਸ਼ਟਰੀ ਮੰਚਾਂ ’ਤੇ ਦੇਸ਼ ਦੀ ਪ੍ਰਤੀਨਿਧਤਾ ਕਰਨ ਦੀ ਦਿਸ਼ਾ ’ਚ ਅੱਗੇ ਵੱਧ ਰਹੀ ਹੈ ਅਤੇ ਭਵਿੱਖ ’ਚ ਓਲੰਪਿਕ ਵਰਗੇ ਵੱਡੇ ਮੰਚਾਂ ’ਤੇ ਵੀ ਆਪਣਾ ਲੋਹਾ ਮਨਵਾ ਸਕਦੀ ਹੈ।
ਜ਼ਿਕਰਯੋਗ ਹੈ ਕਿ ਗੁਰਜੋਤ ਕੌਰ ਸਕੂਲ ਦੀ +2 ਜਮਾਤ ਦੀ ਕਾਮਰਸ ਸਟ੍ਰੀਮ ਦੀ ਵਿਦਿਆਰਥਣ ਹੈ, ਜਿਸ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਇਹ ਮੁਕਾਮ ਹਾਸਲ ਕੀਤਾ ਹੈ। ਗੁਰਜੋਤ ਕੌਰ ਨੇ 10 ਮੀਟਰ ਏਅਰ ਪਿਸਟਲ ਸ਼ੂਟਿੰਗ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ। 13 ਦਸੰਬਰ 2025 ਨੂੰ ਨਵੀਂ ਦਿੱਲੀ ਸਥਿਤ ਡਾ. ਕਰਣੀ ਸਿੰਘ ਸ਼ੂਟਿੰਗ ਰੇਂਜ ’ਚ ਆਯੋਜਿਤ ਯੂਥ ਕੈਟੇਗਰੀ ਦੀ ਪ੍ਰਤੀਯੋਗਤਾ ’ਚ ਭਾਗ ਲੈਂਦਿਆਂ ਉਸ ਨੇ ਬਿਹਤਰੀਨ ਪ੍ਰਦਰਸ਼ਨ ਕੀਤਾ, ਜਿਸ ਦੇ ਆਧਾਰ ’ਤੇ ਉਨ੍ਹਾਂ ਨੂੰ ਉੱਚ ਪੱਧਰੀ ਪ੍ਰਤੀਯੋਗਤਾਵਾਂ ’ਚ ਭਾਗ ਲੈਣ ਦਾ ਮੌਕਾ ਪ੍ਰਾਪਤ ਹੋਇਆ। ਇਸ ਤੋਂ ਬਾਅਦ 15 ਤੋਂ 18 ਜਨਵਰੀ 2026 ਤੱਕ ਆਯੋਜਿਤ ਪ੍ਰਤੀਯੋਗਤਾਵਾਂ ’ਚ ਵੀ ਉਸ ਨੇ ਆਪਣੀ ਸਮਰੱਥਾ, ਆਤਮ-ਵਿਸ਼ਵਾਸ ਅਤੇ ਦ੍ਰਿੜ ਸੰਕਲਪ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਜਾਰੀ ਰੱਖਿਆ।
ਸਕੂਲ ਦੇ ਚੇਅਰਮੈਨ ਵਿਜੇ ਮੈਨੀ ਨੇ ਕਿਹਾ ਕਿ ਗੁਰਜੋਤ ਕੌਰ ਦੀ ਸਫ਼ਲਤਾ ਇਹ ਦਰਸਾਉਂਦੀ ਹੈ ਕਿ ਦ੍ਰਿੜ੍ਹ ਨਿਸ਼ਚਾ, ਅਨੁਸ਼ਾਸਨ ਅਤੇ ਸਖਤ ਮਿਹਨਤ ਨਾਲ ਕਿਸੇ ਵੀ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕਦਾ ਹੈ। ਸਕੂਲ ਦੀ ਨਿਰਦੇਸ਼ਿਕਾ ਮੋਨਿਕਾ ਮੈਨੀ ਨੇ ਕਿਹਾ ਕਿ ਗੁਰਜੋਤ ਦੀ ਪ੍ਰਾਪਤੀ ਸਾਰੇ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਹੈ ਅਤੇ ਇਹ ਸਿੱਧ ਕਰਦੀ ਹੈ ਕਿ ਸਹੀ ਮਾਰਗਦਰਸ਼ਨ ਅਤੇ ਨਿਰੰਤਰ ਯਤਨਾਂ ਨਾਲ ਸਫ਼ਲਤਾ ਜ਼ਰੂਰ ਮਿਲਦੀ ਹੈ। ਸਕੂਲ ਦੀ ਪ੍ਰਿੰਸੀਪਲ ਡਾ. ਸੁਮਨ ਡਢਵਾਲ ਨੇ ਗੁਰਜੋਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਦੀ ਇਹ ਉਪਲਬਧੀ ਪੂਰੇ ਸਕੂਲ ਪਰਿਵਾਰ ਲਈ ਮਾਣ ਦਾ ਪਲ ਹੈ।
ਬਠਿੰਡਾ ਦੀ ਥਰਮਲ ਝੀਲ ਕੋਲੋਂ 30 ਸਾਲਾ ਬੈਂਕ ਮੁਲਾਜ਼ਮ ਸ਼ੱਕੀ ਹਾਲਾਤ 'ਚ ਲਾਪਤਾ, ਸੜਕ 'ਤੇ ਲਾਵਾਰਿਸ ਖੜ੍ਹੀ ਮਿਲੀ ਥਾਰ
NEXT STORY