ਫਰੀਦਕੋਟ (ਰਾਜਨ): ਬੀਤੀ 18 ਫਰਵਰੀ ਨੂੰ ਸ਼ਹਿਰ ਅੰਦਰ ਵਾਪਰੇ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਗੁਰਲਾਲ ਭਲਵਾਨ ਕਤਲ ਕਾਂਡ, ਜਿਸ ਦੀ ਪੁਲਸ ਜਾਂਚ ਵਿਚ ਵਿਦੇਸ਼ ਵਿਚ ਬੈਠੇ ਸਤਿੰਦਰ ਸਿੰਘ ਉਰਫ ਗੋਲਡੀ ਬਰਾੜ ਦਾ ਨਾਮ ਮੁੱਖ ਸਾਜਿਸ਼ ਘੜਤਾ ਵਜੋਂ ਉੱਭਰ ਕੇ ਸਾਹਮਣੇ ਆਇਆ ਹੈ, ਦੀ ਗ੍ਰਿਫਤਾਰੀ ਲਈ ਪੁਲਸ ਪ੍ਰਸ਼ਾਸਨ ਵੱਲੋਂ ਸਥਾਨਕ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ’ਚੋਂ ਓਪਨ ਵਾਰੰਟ ਜਾਰੀ ਕਰਵਾ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ, ਜਿਸ ਦੀ ਪੁਸ਼ਟੀ ਡੀ. ਐੱਸ. ਪੀ. ਸਤਵਿੰਦਰ ਸਿੰਘ ਵਿਰਕ ਨੇ ਕੀਤੀ ਹੈ। ਅਦਾਲਤ ਵੱਲੋਂ ਜਾਰੀ ਕੀਤੇ ਗਏ ਓਪਨ ਵਾਰੰਟ ਅਨੁਸਾਰ ਹੁਣ ਗੋਲਡੀ ਬਰਾੜ ਨੂੰ ਦੇਸ਼ ਪਰਤਣ ਸਮੇਂ ਕਿਸੇ ਵੀ ਸਥਾਨ ਤੋਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ: ਭੇਤਭਰੇ ਹਾਲਾਤ ’ਚ ਨੌਜਵਾਨ ਦੀ ਹੋਈ ਮੌਤ, ਪਰਿਵਾਰ ਵਾਲਿਆਂ ਨੇ ਜਤਾਇਆ ਕਤਲ ਦਾ ਸ਼ੱਕ
ਇਥੇ ਇਹ ਵੀ ਦੱਸਣਯੋਗ ਹੈ ਕਿ 18 ਫਰਵਰੀ ਨੂੰ ਗੁਰਲਾਲ ਭਲਵਾਨ ਦੇ ਕਤਲ ਤੋਂ ਕੁਝ ਹੀ ਘੱਟੇ ਬਾਅਦ ਸ਼ੋਸ਼ਲ ਮੀਡੀਆ ’ਤੇ ਇਕ ਪੋਸਟ ਪਾ ਕੇ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਵੱਲੋਂ ਲਈ ਗਈ ਸੀ, ਜਿਸ ਨੂੰ ਪੁਲਸ ਪ੍ਰਸ਼ਾਸਨ ਵੱਲੋਂ ਉਸ ਵੇਲੇ ਤੋਂ ਹੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਇਸ ਕਤਲ ਕਾਂਡ ਵਿਚ ਗ੍ਰਿਫ਼ਤਾਰ ਕੀਤੇ ਗਏ 8 ਦੋਸ਼ੀਆਂ ਤੋਂ ਕੀਤੀ ਗਈ ਪੁੱਛਗਿੱਛ ਅਨੁਸਾਰ ਵਿਦੇਸ਼ ਬੈਠੇ ਗੋਲਡੀ ਬਰਾੜ ਦਾ ਨਾਮ ਵਾਰ-ਵਾਰ ਆਉਣ ’ਤੇ ਇਸ ਨੂੰ ਗੁਰਲਾਲ ਭਲਵਾਨ ਕਤਲ ਕਾਂਡ ਦਾ ਮੁੱਖ ਦੋਸ਼ੀ ਮੰਨਿਆ ਜਾ ਰਿਹਾ ਹੈ।ਕਤਲ ਕਾਂਡ ਨਾਲ ਜੁੜੇ 2 ਸ਼ੂਟਰਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਪ੍ਰਸ਼ਾਸਨ ਵੱਲੋਂ ਬਾਹਰੀ ਰਾਜਾਂ ਦੀ ਪੁਲਸ ਦੀ ਵੀ ਸਹਾਇਤਾ ਲਈ ਜਾ ਰਹੀ ਹੈ ਜਦਕਿ ਰਾਜਸਥਾਨ ਦੀ ਜੇਲ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 22 ਮਾਰਚ ਨੂੰ ਪੇਸ਼ ਕਰਨ ਲਈ ਅਦਾਲਤ ਵੱਲੋਂ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹੋਏ ਹਨ।
ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ ਵਿਖੇ ਵਾਪਰਿਆ ਭਿਆਨਕ ਕਾਰ ਹਾਦਸਾ, 12 ਸਾਲ ਦੇ ਬੱਚੇ ਸਮੇਤ 4 ਜੀਆਂ ਦੀ ਮੌਤ
ਕੌਣ ਕਿੰਨੇ ਦਿਨ ਜੀਵੇਗਾ? ਜੇਲ੍ਹਾਂ ’ਚ ਬੈਠੇ ਗੈਂਗਸਟਰ ਬਾਹਰ ਬੈਠੇ ਲੋਕਾਂ ਦੀਆਂ ਜਾਨਾਂ ਦਾ ਕਰਦੇ ਨੇ ਫ਼ੈਸਲਾ
NEXT STORY