ਮੋਗਾ (ਆਜ਼ਾਦ) : ਜ਼ਿਲ੍ਹਾ ਪੁਲਸ ਸੁਪਰਡੈਂਟ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ’ਚ ਬੰਬੀਹਾ ਗਰੁੱਪ ਦੇ ਮੁੱਖ ਸ਼ੂਟਰ ਨੂੰ ਉਸ ਦੇ ਇਕ ਸਾਥੀ ਨਾਲ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਪਿਛਲੇ ਸਾਲ ਚੰਡੀਗੜ੍ਹ ’ਚ ਨਾਈਟ ਕਲੱਬ ਦੇ ਬਾਹਰ ਲਾਰੈਂਸ ਬਿਸ਼ਨੋਈ ਦੇ ਸਾਥੀ ਅਤੇ ਪ੍ਰਦੇਸ਼ ਪ੍ਰਧਾਨ ਗੁਰਲਾਲ ਬਰਾੜ ਨੂੰ ਗੋਲੀਆਂ ਨਾਲ ਆਪਣਾ ਨਿਸ਼ਾਨਾ ਬਣਾਇਆ ਸੀ।
ਇਹ ਵੀ ਪੜ੍ਹੋ : ਲੱਖਾ ਸਿਧਾਣਾ ਦੇ ਭਰਾ ਦੀ ਕੁੱਟਮਾਰ ਦੇ ਮਾਮਲੇ ’ਚ ਪੰਜਾਬ-ਹਰਿਆਣਾ ਹਾਈਕੋਰਟ ਦੀ ਵੱਡੀ ਕਾਰਵਾਈ
ਜ਼ਿਲ੍ਹਾ ਪੁਲਸ ਸੁਪਰਡੈਂਟ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਬੇਅੰਤ ਸਿੰਘ ਦੇ ਤੌਰ ’ਤੇ ਹੋਈ ਹੈ, ਜੋ ਕਿ ਬਾਘਾ ਪੁਰਾਣਾ ਸਬ-ਡਵੀਜ਼ਨ ਦੇ ਪਿੰਡ ਮਾਰੀ ਮੁਸਤਫਾ ਦਾ ਰਹਿਣ ਵਾਲਾ ਹੈ ਅਤੇ ਫਿਰੌਤੀ, ਡਕੈਤੀ ਸਮੇਤ ਗੁੰਡਾਗਰਦੀ ਦੇ ਕਈ ਮਾਮਲਿਆਂ ’ਚ ਪੁਲਸ ਨੂੰ ਲੋੜੀਂਦਾ ਸੀ। ਬੇਅੰਤ ਸਿੰਘ ਦੇ ਸਾਥੀ ਦੀ ਪਛਾਣ ਸੁਨੀਲ ਕੁਮਾਰ ਉਰਫ ਬਾਬਾ ਵਾਸੀ ਮੋਗੇ ਦੇ ਤੌਰ ’ਤੇ ਹੋਈ ਹੈ। ਇਸ ’ਤੇ 12 ਤੋਂ ਜ਼ਿਆਦਾ ਗੁੰਡਾਗਰਦੀ ਦੇ ਮਾਮਲੇ ਚੱਲ ਰਹੇ ਹਨ। ਮੋਗਾ ਪੁਲਸ ਦੀ ਸੀ. ਆਈ. ਏ. ਬ੍ਰਾਂਚ ਨੇ ਵਿਸ਼ੇਸ਼ ਆਪ੍ਰੇਸ਼ਨ ਤਹਿਤ ਦੋਵਾਂ ਮੁਲਜ਼ਮਾਂ ਨੂੰ 30 ਬੋਰ ਅਤੇ 32 ਬੋਰ ਸਮੇਤ 5 ਪਿਸਤੌਲਾਂ ਅਤੇ ਨਸ਼ੇ ਵਾਲੇ ਪਾਊਡਰ ਸਮੇਤ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਨਾਲ ਆਈ ਤਲਖ਼ੀ ਦਰਮਿਆਨ ਨਵਜੋਤ ਸਿੱਧੂ ਨੇ ਫਿਰ ਦਿੱਤਾ ਵੱਡਾ ਬਿਆਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕਾਮਰੇਡ ਬਲਵਿੰਦਰ ਸਿੰਘ ਕਤਲ ਮਾਮਲਾ : NIA ਵੱਲੋਂ KLF ਦੇ 8 ਅੱਤਵਾਦੀਆਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
NEXT STORY