ਨਾਭਾ (ਜਗਨਾਰ, ਭੂਪਾ) : ਆਉਣ ਵਾਲੀ 25 ਅਗਸਤ ਨੂੰ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵੱਲੋਂ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਕੇਸ ਸਬੰਧੀ ਫੈਸਲਾ ਸੁਣਾਇਆ ਜਾਣਾ ਹੈ, ਜਿਸ ਨੂੰ ਲੈ ਕੇ ਬੁੱਧਵਾਰ ਐੱਸ.ਐੱਸ.ਪੀ. ਪਟਿਆਲਾ ਅਤੇ ਐਸ.ਪੀ. ਪਟਿਆਲਾ ਵੱਲੋਂ ਅਧਿਕਾਰੀਆਂ ਸਮੇਤ ਵੀ ਨਾਭਾ ਸ਼ਹਿਰ ਅਤੇ ਪਿੰਡਾਂ ਵਿਚ ਪੁਲਸ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਹੈ। ਇਸ ਮਾਮਲੇ ਸਬੰਧੀ ਨਾਭਾ ਪੁਲਸ ਅਤੇ ਪ੍ਰਸ਼ਾਸਨ ਵੀ ਮੁਸਤੈਦ ਹੋ ਗਿਆ ਹੈ ਅਤੇ ਬਾਅਦ ਦੁਪਹਿਰ ਐਸ.ਡੀ.ਐਮ. ਜਸਨਪ੍ਰੀਤ ਕੌਰ ਗਿੱਲ ਅਤੇ ਡੀ.ਐਸ.ਪੀ. ਚੰਦ ਸਿੰਘ ਦੀ ਅਗਵਾਈ ਵਿਚ ਪੁਲਸ ਅਤੇ ਪੈਰਾ-ਮਿਲਟਰੀ ਫੋਰਸ ਨੂੰ ਨਾਲ ਲੈਕੇ ਸ਼ਹਿਰ ਅਤੇ ਪਿੰਡਾਂ ਵਿਚ ਫਲੈਗ ਮਾਰਚ ਕੱਢਿਆ ਗਿਆ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਐਸ.ਡੀ.ਐਮ. ਅਤੇ ਡੀ.ਐਸ.ਪੀ. ਨਾਭਾ ਨੇ ਕਿਹਾ ਕਿ ਇਹ ਫਲੈਗ ਮਾਰਚ 25 ਅਗਸਤ ਨੂੰ ਆਉਣ ਵਾਲੇ ਫੈਸਲੇ ਸਬੰਧੀ ਕੱਢਿਆ ਗਿਆ ਹੈ ਅਤੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਬਣਾਈ ਰੱਖਣ ਅਤੇ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਸ਼ਰਾਰਤੀ ਅਨਸਰ ਨਜ਼ਰ ਆਉਂਦਾ ਹੈ ਤਾਂ ਉਹ ਤੁਰੰਤ ਸਬੰਧਤ ਥਾਣਿਆਂ ਨਾਲ ਸੰਪਰਕ ਕਰਨ ਅਤੇ ਉਸਦੀ ਇਤਲਾਹ ਦੇਣ। ਉਨ੍ਹਾਂ ਡੇਰਾ ਪ੍ਰੇਮੀਆਂ ਅਤੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਾਂਤੀ ਬਣਾਈ ਰੱਖਣ ਵਿਚ ਪ੍ਰਸ਼ਾਸਨ ਦਾ ਪੂਰਾ ਸਾਥ ਦੇਣ|ਇਸ ਫਲੈਗ ਮਾਰਚ ਵਿਚ ਥਾਣਾ ਕੋਤਵਾਲੀ ਇੰਚ. ਕਰਨੈਲ ਸਿੰਘ, ਥਾਣਾ ਸਦਰ ਇੰਚ. ਅੰਮ੍ਰਿਤਪਾਲ ਸਿੰਘ, ਐਸ.ਆਈ. ਮੋਹਰ ਸਿੰਘ, ਐਸ.ਆਈ. ਮਨਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੇਡੀ ਪੁਲਸ ਤੋਂ ਇਲਾਵਾ ਪੈਰਾ ਮਿਲਟਰੀ ਫੋਰਸ ਦੇ ਜਵਾਨ ਮੌਜੂਦ ਸਨ।
ਸਿਆਸੀ ਆਗੂਆਂ ਨੇ ਗੁਰਦੁਆਰਾ ਸਾਹਿਬ ਦਾ ਰੱਖਿਆ ਨੀਂਹ ਪੱਥਰ, ਸਿੱਖ ਜਥੇਬੰਦੀਆਂ ਨੇ ਪ੍ਰਗਟਾਇਆ ਇਤਰਾਜ਼
NEXT STORY