ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਸੂਬੇ ਦੇ ਪਸ਼ੂ ਪਾਲਣ ਵਿਭਾਗ ਵਿਚ ਨਵ-ਨਿਯੁਕਤ ਦੋ ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਅਤੇ ਤਿੰਨ ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿਚ ਨਵ-ਨਿਯੁਕਤ ਕਰਮਚਾਰੀਆਂ ਦਾ ਸਵਾਗਤ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਵੀ ਜਨਤਾ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਸ ਏਜੰਡੇ ਦੀ ਪੂਰੀ ਲਗਨ ਨਾਲ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਠੋਸ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਵਿਚ ਸੱਤਾ ਸੰਭਾਲਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਦੋ ਸਾਲਾਂ ਵਿਚ ਹੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਨੌਜਵਾਨਾਂ ਨੂੰ 42,000 ਤੋਂ ਵੱਧ ਨੌਕਰੀਆਂ ਮੁਹੱਈਆ ਕਰਵਾਈਆਂ ਹਨ। ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਸ਼ਰਨ ਜੀਤ ਸਿੰਘ ਬੇਦੀ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਰਜਵਾਹੇ ’ਚ ਪਾੜ ਪੈਣ ਕਾਰਨ ਕਿਸਾਨਾਂ ਦੀ ਕਈ ਏਕੜ ਫ਼ਸਲ ਡੁੱਬੀ, ਭਿਆਨਕ ਬਣੇ ਹਾਲਾਤ
NEXT STORY