ਚੰਡੀਗੜ੍ਹ (ਅੰਕੁਰ) : ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਉੱਨਤ ਕਿਸਾਨ’ ਮੋਬਾਈਲ ਐਪ ’ਤੇ 85000 ਤੋਂ ਵੱਧ ਇਨ-ਸੀਟੂ ਅਤੇ ਐਕਸ-ਸੀਟੂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਮੈਪਿੰਗ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਹ ਮੋਬਾਇਲ ਐਪ ਇਕ ਵਨ-ਸਟਾਪ ਪਲੇਟਫਾਰਮ ਹੈ ਜੋ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਅਤੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਛੋਟੇ ਤੇ ਸੀਮਾਂਤ ਕਿਸਾਨਾਂ ਤੱਕ ਇਨ੍ਹਾਂ ਅਤਿ-ਆਧੁਨਿਕ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਪਹੁੰਚ ਨੂੰ ਹੋਰ ਆਸਾਨ ਬਣਾਉਣ ਲਈ ਤਿਆਰ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਹਲਚਲ! ਸੁਖਬੀਰ ਬਾਦਲ ਨੇ ਵੱਡੇ ਆਗੂ ਨਾਲ ਕੀਤੀ ਬੰਦ ਕਮਰਾ ਮੀਟਿੰਗ
ਇਸ ਪ੍ਰਮੁੱਖ ਡਿਜੀਟਲ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਖੁੱਡੀਆਂ ਨੇ ਦੱਸਿਆ ਕਿ ਇਹ ਪਹਿਲਕਦਮੀ ਕਿਸਾਨਾਂ ਨੂੰ ਆਪਣੇ ਘਰ ਬੈਠੇ ਹੀ ਆਪਣੇ ਮੋਬਾਈਲ ਫੋਨਾਂ ਰਾਹੀਂ ਸੀ.ਆਰ.ਐਮ. ਮਸ਼ੀਨਾਂ ਨੂੰ ਆਸਾਨੀ ਨਾਲ ਬੁੱਕ ਕਰਨ ਦੀ ਸਹੂਲਤ ਦਿੰਦੀ ਹੈ। ਹਰੇਕ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨੀ ਦੇ ਖੇਤਰ ਮੁਤਾਬਕ ਜੀਓ-ਟੈਗ ਕੀਤਾ ਜਾਂਦਾ ਹੈ, ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਗਤੀਵਿਧੀਆਂ ਦੀ ਨਿਗਰਾਨੀ ਤੇ ਦਸਤਾਵੇਜ਼ੀਕਰਨ ਦੀ ਸਹੂਲਤ ਮਿਲਦੀ ਹੈ।
ਖੇਤੀਬਾੜੀ ਮੰਤਰੀ ਨੇ ਇਸ ਐਪ ਦੇ ਮਜ਼ਬੂਤ ਈਕੋਸਿਸਟਮ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਸ ’ਚ 5,000 ਤੋਂ ਵੱਧ ਪਿੰਡ ਪੱਧਰੀ ਫੈਸਿਲੀਟੇਟਰ (ਵੀ.ਐਲ.ਐਫਜ਼) ਤੇ ਕਲੱਸਟਰ ਅਫਸਰ (ਸੀ.ਓਜ਼) ਸ਼ਾਮਲ ਹਨ ਜੋ ਕਿਸਾਨਾਂ ਨੂੰ ਜ਼ਮੀਨੀ ਪੱਧਰ ’ਤੇ ਸਹਾਇਤਾ ਪ੍ਰਦਾਨ ਕਰਨ ਤੋਂ ਇਲਾਵਾ ਗਤੀਵਿਧੀਆਂ ਦੀ ਨਿਗਰਾਨੀ ਕਰਨਗੇ। ਇਹ ਪਲੇਟਫਾਰਮ ਸੀ.ਆਰ.ਐਮ. ਮਸ਼ੀਨਾਂ ਦੇ ਪ੍ਰਾਈਵੇਟ ਮਾਲਕਾਂ ਨੂੰ ਆਪਣੇ ਉਪਕਰਣਾਂ ਨੂੰ ਰਜਿਸਟਰ ਕਰਨ ਦੀ ਸਹੂਲਤ ਵੀ ਪ੍ਰਦਾਨ ਕਰਦਾ ਹੈ ਤਾਂ ਜੋ ਮਸ਼ੀਨਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਭਾਈਚਾਰਕ ਸਹਾਇਤਾ ਲਈ, ਵੀ.ਐਲ.ਐਫਜ਼ ਕਿਸਾਨਾਂ ਲਈ ਆਪ ਵੀ ਮਸ਼ੀਨਾਂ ਬੁੱਕ ਕਰ ਸਕਦੇ ਹਨ ਤਾਂ ਜੋ ਕੋਈ ਵੀ ਕਿਸਾਨ ਇਸ ਸਹੂਲਤ ਤੋਂ ਵਾਂਝਾ ਨਾ ਰਹੇ।
ਗੁਰਮੀਤ ਸਿੰਘ ਖੁੱਡੀਆਂ ਨੇ ਇਸ ਐਪ ਦੇ ਬੈਕਐਂਡ ਬਾਰੇ ਜਾਣਕਾਰੀ ਦਿੱਤੀ, ਜਿਸ ’ਚ ਇਕ ਰੀਅਲ-ਟਾਈਮ ਡੈਸ਼ਬੋਰਡ ਹੈ ਜੋ ਮਸ਼ੀਨ ਦੀ ਵਰਤੋਂ ਅਤੇ ਫੀਲਡ ਅਫਸਰਾਂ ਦੀਆਂ ਗਤੀਵਿਧੀਆਂ ਦੀ ਸਟੀਕ ਨਿਗਰਾਨੀ ਨੂੰ ਸਮਰੱਥ ਬਣਾਉਂਦਾ ਹੈ। ਇਹ ਜਵਾਬਦੇਹੀ, ਸਮੱਸਿਆਵਾਂ ਦੇ ਤੁਰੰਤ ਹੱਲ ਤੇ ਅਨੁਕੂਲ ਸਰੋਤ ਯਕੀਨੀ ਬਣਾਉਂਦਾ ਹੈ ਤੇ ਵਾਢੀ ਦੇ ਮਹੱਤਵਪੂਰਨ ਸਮੇਂ ਦੌਰਾਨ ਕਿਸਾਨ ਭਾਈਚਾਰੇ ਲਈ ਲਾਹੇਵੰਦ ਬਣਦਾ ਹੈ। ਸਰੋਤਾਂ ਨੂੰ ਟਰੈਕ ਕਰਨ ਤੇ ਪ੍ਰਬੰਧਨ ’ਚ ਡੈਸ਼ਬੋਰਡ ਦੀ ਪ੍ਰਭਾਵਸ਼ੀਲਤਾ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਪਹਿਲਕਦਮੀਆਂ ਦੀ ਸਮੁੱਚੀ ਕੁਸ਼ਲਤਾ ਵਿੱਚ ਵਾਧਾ ਕਰਦੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਪ੍ਰਵਾਸੀਆਂ ਨੇ ਪਿਓ ਦੀ ਅੱਖਾਂ ਮੂਹਰੇ ਕੀਤਾ ਪੁੱਤ ਦਾ ਕਤਲ! ਸ਼ਰੇਆਮ ਵਰ੍ਹਾਈਆਂ ਗੋਲ਼ੀਆਂ
ਗੁਰਮੀਤ ਸਿੰਘ ਖੁੱਡੀਆਂ ਨੇ ‘ਉੱਨਤ ਕਿਸਾਨ’ ਐਪ ਦੇ ਕਿਸਾਨ-ਪੱਖੀ ਡਿਜ਼ਾਈਨ ਦਾ ਹਵਾਲਾ ਦਿੰਦਿਆਂ ਕਿਸਾਨਾਂ ਨੂੰ ਇਸ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਐਪ ਨੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਪ੍ਰਾਪਤ ਕਰਨ ਦੀ ਪ੍ਰਕਿਰਿਆ ’ਚ ਬਦਲਾਅ ਲਿਆਉਂਦਿਆਂ ਇਸ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਸੰਮਲਿਤ ਬਣਾਇਆ ਹੈ। ਨੇੜਲੇ ਕਸਟਮ ਹਾਇਰਿੰਗ ਸੈਂਟਰਾਂ ਅਤੇ ਨਿੱਜੀ ਮਸ਼ੀਨ ਮਾਲਕਾਂ ਤੋਂ ਆਸਾਨ ਬੁਕਿੰਗ ਨੂੰ ਯਕੀਨੀ ਬਣਾ ਕੇ ਇਹ ਐਪ ਪਰਾਲੀ ਦੀ ਸੰਭਾਲ ਦਾ ਸਾਇੰਟੀਫਿਕ ਵਿਕਲਪ ਪ੍ਰਦਾਨ ਕਰਦੀ ਹੈ ਤੇ ਪੰਜਾਬ ਸਰਕਾਰ ਦੇ ਵਾਤਾਵਰਨ ਤੇ ਟਿਕਾਊ ਖੇਤੀਬਾੜੀ ਸਬੰਧੀ ਟੀਚਿਆਂ ਦਾ ਸਮਰਥਨ ਕਰਦੀ ਹੈ।
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਪੰਜਾਬ ’ਚ ਖੇਤੀਬਾੜੀ ਖੇਤਰ ਦੇ ਵਿਕਾਸ ’ਚ ‘ਉੱਨਤ ਕਿਸਾਨ’ ਐਪ ਦੀ ਅਹਿਮ ਭੂਮਿਕਾ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਹ ਐਪ ਕਿਸਾਨਾਂ ਨੂੰ ਸੀ.ਆਰ.ਐਮ. ਮਸ਼ੀਨਰੀ ਤੱਕ ਆਸਾਨ ਪਹੁੰਚ ਪ੍ਰਦਾਨ ਕਰ ਰਹੀ ਹੈ ਤੇ ਸੂਬੇ ’ਚ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਨੇ ਖੇਤੀਬਾੜੀ ਖੇਤਰ ਵਿੱਚ ਭਵਿੱਖੀ ਪ੍ਰਗਤੀ ਲਈ ਇਸ ਦੀ ਡਿਜੀਟਲ ਨੀਂਹ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਪ੍ਰਗਟਾਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
192 ਕਰੋੜ ਦੀ ਲਾਗਤ ਨਾਲ ਤਿਆਰ ਹੋਣਗੀਆਂ 125 ਕਿਲੋਮੀਟਰ ਲੰਬਾਈ ਦੀਆਂ ਸੜਕਾਂ
NEXT STORY