ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)- ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਕ੍ਰਿਸ਼ਨਾ ਚੈਰੀਟੇਬਲ ਲੈਬ ਜ਼ਿਲ੍ਹਾ ਬਰਨਾਲਾ ਵਾਸੀਆਂ ਨੂੰ ਸਮਰਪਿਤ ਕੀਤੀ। ਇਥੇ ਬਹੁਤ ਘੱਟ ਰੇਟਾਂ ਉੱਤੇ ਸੀ. ਟੀ. ਸਕੈਨ ਅਤੇ ਹੋਰ ਡਾਕਟਰੀ ਟੈਸਟ ਸ਼ੁਰੂ ਕੀਤੇ ਗਏ ਹਨ। ਇਸ ਲੈਬ ਦੀ ਸਹੂਲਤ ਸਿਵਲ ਹਸਪਤਾਲ ਬਰਨਾਲਾ ਵਿਖੇ ਸਥਾਪਿਤ ਕੀਤੀ ਗਈ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 475 ਨਵੇਂ ਆਮ ਆਦਮੀ ਕਲੀਨਿਕ 27 ਜਨਵਰੀ ਨੂੰ ਖੋਲ੍ਹੇ ਜਾ ਰਹੇ ਨੇ ਤਾਂ ਜੋ ਪੰਜਾਬ ਵਾਸੀਆਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਨਵੇਂ ਆਮ ਆਦਮੀ ਕਲੀਨਿਕ ਬਣਨ ਨਾਲ ਸੂਬੇ ਵਿਚ ਇਨ੍ਹਾਂ ਦੀ ਗਿਣਤੀ 600 ਦੇ ਕਰੀਬ ਹੋ ਜਾਵੇਗੀ। ਆਉਣ ਵਾਲੇ ਸਮੇਂ ਵਿੱਚ ਹਰ ਇਕ ਪੇਂਡੂ ਅਤੇ ਸ਼ਹਿਰੀ ਖੇਤਰ ਵਿੱਚ ਇਹ ਕਲੀਨਿਕ ਸਥਾਪਿਤ ਕੀਤੇ ਜਾਣਗੇ।
ਇਹ ਵੀ ਪੜ੍ਹੋ : ਜਲੰਧਰ: ਆਟੋ ਚਾਲਕ ਨੂੰ ਪੁਲਸ ਮੁਲਾਜ਼ਮ ਨੇ ਜੜਿਆ ਥੱਪੜ, ਵੀਡੀਓ ਹੋਈ ਵਾਇਰਲ
ਸਿਵਲ ਹਸਪਤਾਲ ਦੇ ਪਿਛਲੇ ਪਾਸੇ ਖੁੱਲ੍ਹੀ ਕ੍ਰਿਸ਼ਨਾ ਚੈਰੀਟੇਬਲ ਲੈਬ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਲੈਬ ਵਿਚ ਆਧੁਨਿਕ ਸੀਟੀ ਸਕੈਨ 32 ਸਲਾਈਸ ਐੱਫ਼. ਸੀ. ਟੀ. ਸਪੀਡੀਆ ਫੂਜੀਫਿਲਮ) ਬਹੁਤ ਹੀ ਘੱਟ ਰੇਟਾਂ 'ਤੇ 24 ਘੰਟੇ ਹੋਇਆ ਕਰੇਗੀ, ਜਿਸ ਨਾਲ ਮਰੀਜ਼ਾਂ ਦੀ ਸਮੇਂ ਅਤੇ ਪੈਸੇ ਦੀ ਬੱਚਤ ਹੋਵੇਗੀ। ਇਸ ਦੇ ਨਾਲ ਹੀ ਸਮੇਂ ਸਿਰ ਇਲਾਜ ਹੋ ਸਕੇਗਾ। ਉਨ੍ਹਾਂ ਦੱਸਿਆ ਕਿ ਇਸ ਲੈਬ ਵਿਚ ਸਾਰੇ ਟੈਸਟ ਵੀ ਬਹੁਤ ਘੱਟ ਰੇਟਾਂ 'ਤੇ ਕੀਤੇ ਜਾਂਦੇ ਹਨ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਨਿਯੁਕਤ ਗੁਰਦੀਪ ਸਿੰਘ ਬਾਠ, ਸਹਾਇਕ ਕਮਿਸ਼ਨਰ ਸੁਖਪਾਲ ਸਿੰਘ, ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ, ਐੱਸ. ਐੱਮ. ਓ. ਡਾ. ਜੋਤੀ ਕੌਸ਼ਲ, ਓ. ਐੱਸ. ਡੀ. ਹਸਨਪ੍ਰੀਤ ਭਾਰਦਵਾਜ ਵੱਖ ਵੱਖ ਵਿਭਾਗਾਂ ਦੇ ਮੁਖੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਇਹ ਵੀ ਪੜ੍ਹੋ : ਬਠਿੰਡਾ ਦੇ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਅਪਣਾਓ ਇਹ ਘਰੇਲੂ ਤੇ ਦੇਸੀ ਨੁਸਖ਼ੇ
NEXT STORY