ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਾਬਕਾ ਪੁਲਸ ਕੈਟ ਗੁਰਮੀਤ ਸਿੰਘ ਪਿੰਕੀ ਦੀ ਮੌਤ ਦੀ ਖ਼ਬਰ ਪਤਾ ਲੱਗੀ ਹੈ। ਮਿਲੀ ਜਾਣਕਾਰੀ ਮੁਤਾਬਕ ਡੇਂਗੂ ਕਾਰਨ ਪਿੰਕੀ ਕੈਟ ਦੀ ਮੌਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਚੰਡੀਗੜ੍ਹ ਦੇ ਇਕ ਨਿੱਜੀ ਹਸਪਤਾਲ 'ਚ ਡੇਂਗੂ ਦਾ ਇਲਾਜ ਚੱਲ ਰਿਹਾ ਸੀ, ਜਿੱਥੇ ਉਨ੍ਹਾਂ ਨੇ ਆਖ਼ਰੀ ਸਾਹ ਲਏ। ਉਨ੍ਹਾਂ ਦੀ ਧੀ ਵਿਦੇਸ਼ 'ਚ ਰਹਿੰਦੀ ਹੈ, ਜਿਸ ਦੇ ਆਉਣ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਕੌਣ ਸੀ ਪਿੰਕੀ ਕੈਟ
ਇਹ ਵੀ ਪੜ੍ਹੋ : ਚੰਡੀਗੜ੍ਹ ਏਅਰਪੋਰਟ ਅਥਾਰਟੀ ਵੱਲੋਂ ਸਰਦੀਆਂ ਦਾ ਸ਼ਡਿਊਲ ਜਾਰੀ, ਸ਼ੁਰੂ ਹੋਈਆਂ ਨਵੀਆਂ ਉਡਾਣਾਂ
ਗੁਰਮੀਤ ਸਿੰਘ ਪਿੰਕੀ ਨੂੰ ਪੰਜਾਬ 'ਚ ਅੱਤਵਾਦ ਦੌਰਾਨ ਪੁਲਸ ਦਾ ਸੂਹੀਆ ਮੰਨਿਆ ਜਾਂਦਾ ਸੀ। ਪਿੰਕੀ ਨੂੰ ਬਾਅਦ 'ਚ ਥਾਣੇਦਾਰ ਬਣਾ ਦਿੱਤਾ ਗਿਆ ਸੀ। ਇਸ ਮਗਰੋਂ 2001 'ਚ ਉਨ੍ਹਾਂ ਨੇ ਲੁਧਿਆਣਾ ਦੇ ਇਕ ਨੌਜਵਾਨ ਅਵਤਾਰ ਸਿੰਘ ਉਰਫ਼ ਗੋਲਾ ਨੂੰ ਸਿਰਫ ਰਸਤਾ ਪੁੱਛਣ 'ਤੇ ਗੋਲੀ ਮਾਰ ਦਿੱਤੀ। ਇਸ ਦੋਸ਼ 'ਚ ਉਨ੍ਹਾਂ ਨੂੰ ਉਮਰਕੈਦ ਦੀ ਸਜ਼ਾ ਵੀ ਸੁਣਾਈ ਗਈ। ਹਾਲਾਂਕਿ ਕਿਸੇ ਤਰ੍ਹਾਂ ਉਹ 7 ਸਾਲ ਬਾਅਦ ਜੇਲ੍ਹ 'ਚੋਂ ਬਾਹਰ ਆ ਗਏ ਸਨ। ਇਸ ਤੋਂ ਪਹਿਲਾਂ ਪਿੰਕੀ ਕੈਟ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀਆਂ ਨੂੰ ਫੜ੍ਹਨ 'ਚ ਵੀ ਅਹਿਮ ਭੂਮਿਕਾ ਨਿਭਾਈ ਸੀ, ਜਿਸ ਲਈ ਉਨ੍ਹਾਂ ਨੂੰ ਮੈਡਲ ਵੀ ਮਿਲਿਆ ਸੀ।
ਇਹ ਵੀ ਪੜ੍ਹੋ : ਮੋਹਾਲੀ ਦੇ 2 ਵੱਡੇ ਹਸਪਤਾਲਾਂ ਨੂੰ ਝਟਕਾ, ਕੀਤੀ ਗਈ ਵੱਡੀ ਕਾਰਵਾਈ, ਪੜ੍ਹੋ ਕੀ ਹੈ ਪੂਰਾ ਮਾਮਲਾ
ਪਿੰਕੀ ਕੈਟ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੇ ਚਹੇਤੇ ਮੰਨੇ ਜਾਂਦੇ ਸਨ। ਡੀ. ਆਈ. ਜੀ. ਲੁਧਿਆਣਾ ਰੇਂਜ ਗੁਰਿੰਦਰ ਸਿੰਘ ਢਿੱਲੋਂ ਨੇ ਪਿੰਕੀ ਨੂੰ ਮੁੜ ਪੁਲਸ ਦੀ ਨੌਕਰੀ 'ਤੇ ਬਹਾਲ ਕਰ ਦਿੱਤਾ ਸੀ ਪਰ ਜਿਵੇਂ ਹੀ ਇਹ ਖ਼ਬਰਾਂ ਸਾਹਮਣੇ ਆਈਆਂ ਰਾਤੋ-ਰਾਤ ਉਨ੍ਹਾਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਸੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
BOP ਕਮਾਲਪੁਰ ਜੱਟਾਂ ਦੇ ਸਰਹੱਦੀ ਇਲਾਕੇ 'ਚ ਫਿਰ ਵੇਖੀ ਗਈ ਡਰੋਨ ਦੀ ਹਰਕਤ
NEXT STORY