ਚੰਡੀਗੜ੍ਹ : ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਸਿਆਸਤ 'ਚ ਐਂਟਰੀ ਕਰ ਲਈ ਹੈ। ਗੁਰਨਾਮ ਸਿੰਘ ਚਢੂਨੀ ਵੱਲੋਂ ਸ਼ਨੀਵਾਰ ਨੂੰ ਇੱਥੇ ਆਪਣੀ ਸਿਆਸੀ ਪਾਰਟੀ ਦਾ ਐਲਾਨ ਕੀਤਾ ਗਿਆ ਹੈ। ਗੁਰਨਾਮ ਸਿੰਘ ਚਢੂਨੀ ਨੇ ਆਪਣੀ ਪਾਰਟੀ ਦਾ ਨਾਂ 'ਸੰਯਕੁਤ ਸੰਘਰਸ਼ ਪਾਰਟੀ' ਰੱਖਿਆ ਹੈ।
ਇਹ ਵੀ ਪੜ੍ਹੋ : ਚੰਨੀ ਸਰਕਾਰ ਦਾ ਵੱਡਾ ਫ਼ੈਸਲਾ, 'ਸਿਧਾਰਥ ਚਟੋਪਾਧਿਆਏ' ਨੂੰ ਬਣਾਇਆ ਪੰਜਾਬ ਦਾ ਨਵਾਂ ਡੀ. ਜੀ. ਪੀ.
ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਮਕਸਦ ਸਿਆਸਤ 'ਚ ਆ ਕੇ ਅਮੀਰ ਹੋਣਾ ਨਹੀਂ, ਸਗੋਂ ਆਮ ਲੋਕਾਂ ਲਈ ਸਰਕਾਰ ਬਣਾਉਣਾ ਹੈ।
ਇਹ ਵੀ ਪੜ੍ਹੋ : ਮੋਹਾਲੀ ਦੇ ਮਦਨਪੁਰ ਚੌਂਕ ਪੁੱਜੇ 'ਨਵਜੋਤ ਸਿੱਧੂ', ਮਜ਼ਦੂਰਾਂ ਨਾਲ ਕੀਤੀ ਗੱਲਬਾਤ (ਤਸਵੀਰਾਂ)
ਉਨ੍ਹਾਂ ਨੇ ਕਿਹਾ ਕਿ ਸਾਡੀ ਪਾਰਟੀ ਧਰਮ ਨਿਰਪੱਖ ਅਤੇ ਜਾਤੀ ਨਿਰਪੱਖ ਹੋਵੇਗੀ ਅਤੇ ਸਾਡੀ ਪਾਰਟੀ ਲੋਕਾਂ ਲਈ ਨਵੀਂ ਸੋਚ ਲੈ ਕੇ ਆਵੇਗੀ। ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਸਾਡਾ ਮਕਸਦ ਦੇਸ਼ ਨੂੰ ਅੱਗੇ ਲਿਜਾਣਾ ਅਤੇ ਭ੍ਰਿਸ਼ਟ ਹੱਥਾਂ 'ਚੋਂ ਬਾਹਰ ਕੱਢਣਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੁਖਬੀਰ ਬਾਦਲ ਦੇ ਦੋਸ਼ਾਂ ਤੋਂ ਬਾਅਦ ਸੁੱਖੀ ਰੰਧਾਵਾ ਦਾ ਜਵਾਬ, ਦਿੱਤਾ ਵੱਡਾ ਬਿਆਨ
NEXT STORY