ਲੁਧਿਆਣਾ (ਰਾਜ) : ਪੰਜਾਬ ਦੇ ਲੋਕਾਂ ਨੂੰ ਰਿਫਰੈਂਡਮ 2020 ਨੂੰ ਲੈ ਕੇ ਲਗਾਤਾਰ ਭੜਕਾਉਣ ਵਾਲੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਆਜ਼ਾਦੀ ਦਿਵਸ ਤੋਂ 10 ਦਿਨ ਪਹਿਲਾਂ ਇਕ ਵੀਡੀਓ ਜਾਰੀ ਕੀਤੀ ਹੈ, ਜਿਸ ਵਿਚ ਇਕ ਪਾਸੇ ਰੇਲਵੇ ਲਾਈਨਾਂ ਕੋਲ ਕੌਮੀ ਝੰਡਾ ਸਾੜਦੇ ਹੋਏ ਦਿਖਾਇਆ ਗਿਆ ਹੈ, ਜਦੋਂਕਿ ਦੂਜੇ ਪਾਸੇ ਪੰਨੂ ਨੇ ਆਪਣੀ ਆਵਾਜ਼ ਵਿਚ ਲੁਧਿਆਣਾ ’ਚ ਹੋਣ ਵਾਲੇ ਆਜ਼ਾਦੀ ਦਿਵਸ ਸਬੰਧੀ ਰਾਜ ਪੱਧਰੀ ਪ੍ਰੋਗਰਾਮ ਲਈ ਵੀ ਚਿਤਾਵਨੀ ਦਿੱਤੀ ਹੈ। ਅਸਲ ਵਿਚ ਸ਼ਨੀਵਾਰ ਨੂੰ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ, ਜਿਸ ਵਿਚ ਗੁਰਪਤਵੰਤ ਸਿੰਘ ਪੰਨੂ ਦੀ ਫੋਟੋ ਲੱਗੀ ਹੋਈ ਹੈ, ਜਦੋਂਕਿ ਦੂਜੇ ਪਾਸੇ ਤਿਰੰਗਾ ਝੰਡਾ ਸਾੜਿਆ ਜਾ ਰਿਹਾ ਹੈ ਅਤੇ ਉਸ ਦੇ ਕੋਲ ਹੀ ਖਾਲਿਸਤਾਨੀ ਝੰਡਾ ਵੀ ਹੈ।
ਇਹ ਵੀ ਪੜ੍ਹੋ : ਸਿਆਸੀ ਗਲਿਆਰਿਆਂ ’ਚੋਂ ਪੂਰੀ ਤਰ੍ਹਾਂ ਗਾਇਬ ਹੋਏ ਚੰਨੀ, ਪਾਰਟੀ ਤੋਂ ਵੀ ਵੱਟਿਆ ਪਾਸਾ
ਵੀਡੀਓ ਵਿਚ ਪੰਨੂ ਕਹਿ ਰਿਹਾ ਹੈ ਕਿ ਭਾਰਤ ਨੇ ਪੰਜਾਬ ’ਤੇ ਕਬਜ਼ਾ ਕੀਤਾ ਹੋਇਆ ਹੈ, ਜਿਸ ਨੂੰ 75 ਸਾਲ ਪੂਰੇ ਹੋ ਚੁੱਕੇ ਹਨ। ਉਸ ਨੇ ਕਿਹਾ ਕਿ ਰਾਸ਼ਟਰੀ ਝੰਡਾ ਆਪਣੇ ਘਰਾਂ ’ਤੇ ਲਾਉਣ ਦੀ ਬਜਾਏ ਪੰਜਾਬ ਦਾ ਹਰ ਘਰ ਖਾਲਿਸਤਾਨੀ ਝੰਡਾ ਲਾਵੇ। ਇਸ ਦੇ ਨਾਲ ਹੀ ਅੱਤਵਾਦੀ ਪੰਨੂ ਨੇ ਕਿਹਾ ਕਿ ਸੀ. ਐੱਮ. ਭਗਵੰਤ ਸਿੰਘ ਮਾਨ, ਜੋ ਲੁਧਿਆਣਾ ਵਿਚ ਕੌਮੀ ਝੰਡਾ ਲਹਿਰਾਉਣ ਵਾਲਾ ਹੈ, ਉਸ ਦਾ ਹਾਲ ਵੀ ਬੁਰਾ ਹੋਵੇਗਾ। ਉਸ ਨੇ ਕਿਹਾ ਕਿ 26 ਦਸੰਬਰ 2023 ਨੂੰ ਰਿਫਰੈਂਡਮ 2020 ਲਈ ਵੋਟਿੰਗ ਹੋਵੇਗੀ, ਜਿਸ ਵਿਚ ਹਰ ਵਿਅਕਤੀ ਨੂੰ ਹਿੱਸਾ ਲੈਣਾ ਚਾਹੀਦਾ ਹੈ ਤਾਂ ਕਿ ਪੰਜਾਬ ਨੂੰ ਭਾਰਤ ਤੋਂ ਮੁਕਤ ਕਰਵਾਇਆ ਜਾਵੇ। ਉਧਰ, ਪੁਲਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਦਾ ਕਹਿਣਾ ਹੈ ਕਿ ਇਹ ਵੀਡੀਓ ਲੁਧਿਆਣਾ ਦੀ ਨਹੀਂ ਹੈ। ਵੀਡੀਓ ਕਿਥੋਂ ਦੀ ਹੈ, ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਸਤਿਸੰਗ ਘਰ ’ਚ ਸੇਵਾਦਾਰਾਂ ਨਾਲ ਵਾਪਰਿਆ ਵੱਡਾ ਹਾਦਸਾ, ਦੇਖਣ ਵਾਲਿਆਂ ਦੀ ਕੰਬ ਗਈ ਰੂਹ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ 'ਚ ਸਨਅਤੀ ਗਤੀਵਿਧੀਆਂ ਨੂੰ ਦਿੱਤਾ ਜਾਵੇਗਾ ਹੁਲਾਰਾ, ਸੁਨਾਮ ’ਚ ਬਣਾਈ ਜਾਵੇਗੀ ਸਨਅਤੀ ਅਸਟੇਟ : ਅਮਨ ਅਰੋੜਾ
NEXT STORY