ਅੰਮ੍ਰਿਤਸਰ (ਆਰ. ਗਿੱਲ, ਸੰਜੀਵ) - ਖਾਲਿਸਤਾਨੀ ਪੱਖੀ ਸੰਗਠਨ ‘ਸਿੱਖਸ ਫਾਰ ਜਸਟਿਸ’ ਦੇ ਬਦਨਾਮ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਹਾੜੇ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਹੈ।
ਇਕ ਵਾਇਰਲ ਵੀਡੀਓ ਸੰਦੇਸ਼ ਵਿਚ ਪੰਨੂ ਨੇ ਲੋਕਾਂ ਨੂੰ ਦਿੱਲੀ ਜਾਣ ਵਾਲੀਆਂ ਰੇਲ ਗੱਡੀਆਂ ਵਿਚ ਯਾਤਰਾ ਨਾ ਕਰਨ ਦੀ ਚਿਤਾਵਨੀ ਦਿੱਤੀ ਅਤੇ ਦਾਅਵਾ ਕੀਤਾ ਕਿ ਇਨ੍ਹਾਂ ਰੇਲ ਗੱਡੀਆਂ ’ਤੇ ਹਮਲਿਆਂ ਦਾ ਖ਼ਤਰਾ ਮੰਡਰਾ ਰਿਹਾ ਹੈ। ਇਹ ਧਮਕੀ ਉਸ ਦੇ ਕਥਿਤ ਸਾਥੀ ਜਸ਼ਨਪ੍ਰੀਤ ਸਿੰਘ ਦੇ ਕਥਿਤ ਮੁਕਾਬਲੇ ਦੇ ਜਵਾਬ ਵਿਚ ਦਿੱਤੀ ਗਈ ਹੈ।
ਵੀਡੀਓ ਵਿਚ ਉਸ ਨੇ ਆਜ਼ਾਦੀ ਦਿਹਾੜੇ ਦੇ ਜਸ਼ਨਾਂ ’ਚ ਵਿਘਨ ਪਾਉਣ ਦੀ ਸਹੁੰ ਖਾਧੀ। ਪੰਨੂ ਨੇ ਮੁੱਖ ਮੰਤਰੀ ਮਾਨ ਦੀ ਵਿਦੇਸ਼ ਯਾਤਰਾ ਬਾਰੇ ਜਾਣਕਾਰੀ ਦੇਣ ਵਾਲੇ ਕਿਸੇ ਵੀ ਵਿਅਕਤੀ ਨੂੰ ਇਨਾਮ ਦੇਣ ਦਾ ਵੀ ਐਲਾਨ ਕੀਤਾ।
ਭਾਰਤੀ ਸੁਰੱਖਿਆ ਏਜੰਸੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਦਿੱਲੀ, ਮੁੰਬਈ ਅਤੇ ਹੋਰ ਵੱਡੇ ਸ਼ਹਿਰਾਂ ’ਚ ਹਾਈ ਅਲਰਟ ਜਾਰੀ ਕਰ ਦਿੱਤਾ। ਇਸ ਕਾਰਨ ਰੇਲਵੇ ਸਟੇਸ਼ਨਾਂ ’ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।
ਪੰਨੂ ਦੀਆਂ ਧਮਕੀਆਂ ਦਾ ਇਹ ਸਿਲਸਿਲਾ ਅੰਮ੍ਰਿਤਸਰ ਵਿਚ ਹਾਲ ਹੀ ’ਚ ਹੋਈ ਪੁਲਸ ਕਾਰਵਾਈ ਤੋਂ ਬਾਅਦ ਤੇਜ਼ ਹੋਇਆ, ਜਿੱਥੇ ਇਕ ਨਾਬਾਲਗ ਸਮੇਤ 2 ਵਿਅਕਤੀਆਂ ਨੂੰ ਭਾਰਤ ਵਿਰੋਧੀ ਅਤੇ ਖਾਲਿਸਤਾਨੀ ਪੱਖੀ ਨਾਅਰੇ ਲਿਖਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਮੁਸ਼ਕਿਲਾਂ 'ਚ ਫਸਿਆ Youtuber ਅਰਮਾਨ ਮਲਿਕ ਦਾ ਪਰਿਵਾਰ, ਕੋਰਟ ਵੱਲੋਂ ਨੋਟਿਸ ਜਾਰੀ
NEXT STORY