ਚੰਡੀਗੜ੍ਹ: ਸਿੱਖਸ ਫ਼ਾਰ ਜਸਟਿਸ ਦੇ ਮੁਖੀ ਗਰੁਪਤਵੰਤ ਸਿੰਘ ਪੰਨੂ ਨੇ ਹੁਣ ਕਸ਼ਮੀਰੀ ਮੁਸਲਮਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਪੰਨੂ 15 ਅਗਸਤ ਨੂੰ ਦੇਸ਼ ਦਾ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਰਚ ਰਿਹਾ ਹੈ। ਉਸ ਨੇ ਵੀਡੀਓ ਜਾਰੀ ਕਰਦਿਆਂ ਕਸ਼ਮੀਰੀ ਮੁਸਲਮਾਨਾਂ ਨੂੰ ਦਿੱਲੀ ਆਉਣ ਲਈ ਕਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਜੰਮੂ-ਕਸ਼ਮੀਰ 'ਚ ਫ਼ੌਜ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਹੁਣ ਤਕ ਇਕ ਅੱਤਵਾਦੀ ਢੇਰ
ਵੀਡੀਓ ਵਿਚ ਉਹ ਲੋਕਾਂ ਨੂੰ ਉਕਸਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 15 ਅਗਸਤ ਦੇ ਦਿਨ ਦਿੱਲੀ ਲਾਲ ਕਿਲੇ 'ਤੇ ਤਿਰੰਗਾ ਨਾ ਚੜ੍ਹਾਉਣ ਦਿੱਤਾ ਜਾਵੇ। ਪੰਨੂ ਨੇ ਕਿਹਾ ਕਿ ਖ਼ਿਲਾਸਤਾਨੀ ਸਮਰਥਕ ਪਹਿਲਾਂ ਹੀ ਇਸ ਦੀ ਤਿਆਰੀ ਕਰ ਚੁੱਕੇ ਹਨ। ਇਸ ਦੇ ਨਾਲ ਹੀ ਉਸ ਨੇ ਕਸ਼ਮੀਰ ਦੇ ਮੌਜੂਦਾ ਹਾਲਾਤ 'ਤੇ ਗ਼ਲਤ ਜਾਣਕਾਰੀਆਂ ਦੇ ਕੇ ਮੁਸਲਮਾਨ ਭਾਈਚਾਰੇ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਉਸ ਨੇ ਬੀਤੇ ਦਿਨੀਂ ਨੂੰਹ ਦੀ ਘਟਨਾ ਮਗਰੋਂ ਗੁਰੂਗ੍ਰਾਮ ਵਿਚ ਮਸਜਿਦ 'ਤੇ ਹੋਏ ਹਮਲੇ ਤੇ ਇਮਾਮ ਦੇ ਕਤਲ 'ਤੇ ਵੀ ਸਵਾਲ ਖੜ੍ਹਾ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਫਿਲਮ ਗ਼ਦਰ 2 ਦੀ ਪ੍ਰਮੋਸ਼ਨ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੰਨੀ ਦਿਓਲ (ਤਸਵੀਰਾਂ)
ਪਹਿਲਾਂ ਵੀ ਦਿੱਤੀ ਸੀ ਧਮਕੀ
ਗੁਰਪਤਵੰਤ ਸਿੰਘ ਪੰਨੂ ਦੀ ਅਜਿਹੀ ਪਹਿਲੀ ਕੋਸ਼ਿਸ਼ ਨਹੀਂ ਹੈ, ਉਹ ਇਸ ਤੋਂ ਪਹਿਲਾਂ ਵੀ ਅਜਿਹੀਆਂ ਧਮਕੀਆਂ ਦੇ ਚੁੱਕਿਆ ਹੈ। ਉਸ ਨੇ ਇਸ ਤੋਂ ਪਹਿਲਾਂ ਵੀ 2 ਵਾਰ 15 ਅਗਸਤ ਨੂੰ ਦੇਸ਼ ਦਾ ਮਾਹੌਲ ਖ਼ਰਾਬ ਕਰਨ ਦੀ ਧਮਕੀ ਦਿੱਤੀ ਸੀ। ਦਰਅਸਲ, ਪੰਨੂ ਸਿੱਖਸ ਫਾਰ ਜਸਟਿਸ ਦੇ ਮੈਂਬਰ ਤੇ ਆਪਣੇ ਕਰੀਬੀ ਸਾਥੀ ਹਰਦੀਪ ਸਿੰਘ ਨਿੱਜਰ ਦੀ ਮੌਤ ਤੋਂ ਬਾਅਦ ਬੋਖ਼ਲਾਇਆ ਹੋਇਆ ਹੈ ਤੇ ਕਿਸੇ ਵੀ ਤਰ੍ਹਾਂ ਭਾਰਤ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਲਾਇਆ ਜਨਤਾ ਦਰਬਾਰ, ਮੌਕੇ 'ਤੇ ਹੱਲ ਕੀਤੀਆਂ ਸਮੱਸਿਆਵਾਂ
NEXT STORY