ਪਟਿਆਲਾ (ਪਰਮੀਤ): ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਟਿਆਲਾ ਵਿਚ ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ ਵਿਚ ਤਿਰੰਗਾ ਲਹਿਰਾਉਣ ਤੋਂ ਇਕ ਦਿਨ ਪਹਿਲਾਂ, ਖ਼ਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਪਟਿਆਲਾ ਦੇ ਲੋਕਾਂ ਨੂੰ ਇਕ ਈਮੇਲ ਭੇਜ ਕੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਮਾਗਮ ਵਿਚ ਨਾ ਭੇਜਣ। ਪੰਨੂ ਨੇ ਲਿਖਿਆ, "ਸਰਕਾਰੀ ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਮੁਕਤ ਪਬਲਿਕ ਸਕੂਲ ਰਾਜਪੁਰਾ ਦੇ ਬੱਚਿਆਂ ਨੂੰ ਪੋਲੋ ਗਰਾਊਂਡ ਵਿਖੇ ਗਣਤੰਤਰ ਦਿਵਸ ਸਮਾਰੋਹ ਵਿੱਚ ਭਗਵੰਤ ਮਾਨ ਨਾਲ ਸ਼ਾਮਲ ਨਹੀਂ ਹੋਣਾ ਚਾਹੀਦਾ। ਇਹ ਵੀ ਲਿਖਿਆ ਹੈ ਕਿ "ਘਰ ਰਹੋ - ਸੁਰੱਖਿਅਤ ਰਹੋ।"
ਇਹ ਖ਼ਬਰ ਵੀ ਪੜ੍ਹੋ - ਮੋਬਾਈਲ 'ਤੇ ਧੀ ਦੀ 'ਗੰਦੀ' ਵੀਡੀਓ ਵੇਖ ਹੱਕਾ-ਬੱਕਾ ਰਹਿ ਗਿਆ ਪਿਓ... ਪੰਜਾਬ ਤੋਂ ਸਾਹਮਣੇ ਆਇਆ ਸ਼ਰਮਨਾਕ ਮਾਮਲਾ
ਦੱਸ ਦਈਏ ਕਿ ਖ਼ਾਲਿਸਤਾਨੀ ਅੱਤਵਾਦੀ ਅਤੇ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਪੁਲਸ ਨੇ ਗਣਤੰਤਰ ਦਿਵਸ ਦੇ ਜਸ਼ਨਾਂ ਲਈ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਇਸ ਵੇਲੇ ਪੰਜਾਬ ਪੁਲਸ ਅਲਰਟ 'ਤੇ ਹੈ ਤੇ ਲੋਕਾਂ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਸੇਵਾ ਕੇਂਦਰਾਂ ਨੂੰ ਲੈ ਕੇ ਵੱਡੀ ਖ਼ਬਰ, ਹੁਣ ਇਹ ਵੱਡੀਆਂ ਸਹੂਲਤਾਂ ਵੀ ਮਿਲਣਗੀਆਂ
NEXT STORY