ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਧੱਕਾ ਲੱਗਾ, ਜਦੋਂ ਪਾਰਟੀ ਦੇ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਸੀਨੀਅਰ ਡਿਪਟੀ ਮੇਅਰ ਅਜੇਬੀਰਪਾਲ ਸਿੰਘ ਰੰਧਾਵਾ ਤੇ ਸਾਬਕਾ ਸਕੱਤਰ ਜਨਰਲ ਜਸਪਾਲ ਸਿੰਘ ਸ਼ੰਟੂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਨਵੀਂ ਦਿੱਲੀ ਵਿਖੇ ਭਾਜਪਾ ਦੀ ਕੇਂਦਰੀ ਅਤੇ ਪੰਜਾਬ ਲੀਡਰਸ਼ਿਪ ਨੇ ਸਾਂਝੇ ਤੌਰ 'ਤੇ ਸ਼ਾਮਲ ਹੋਏ ਆਗੂਆਂ ਨੂੰ ਜੀ ਆਇਆਂ ਆਖਿਆ। ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਭਾਜਪਾ ਦੇ ਸਹਿ-ਇੰਚਾਰਜ ਨਰਿੰਦਰ ਰੈਣਾ ਕੌਮੀ ਸਕੱਤਰ ਭਾਜਪਾ, ਭਾਜਪਾ ਦੇ ਸੰਗਠਨ ਮਹਾਮੰਤਰੀ ਸ਼੍ਰੀਨਿਵਾਸ, ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਭਾਜਪਾ 'ਚ ਸ਼ਾਮਲ ਹੋਣ ਨਾਲ ਪੰਜਾਬ ਵਿੱਚ ਭਾਜਪਾ ਦੀਆਂ ਜੜ੍ਹਾਂ ਹੋਰ ਮਜ਼ਬੂਤ ਹੋਣਗੀਆਂ।
ਇਹ ਵੀ ਪੜ੍ਹੋ : ਮਜੀਠੀਆ ਦੇ ਗੁਆਂਢ 'ਚ ਖੜ੍ਹ ਕੇ ਸੀਪ ਲਾ ਗਏ CM ਭਗਵੰਤ ਮਾਨ
ਗੁਰਪ੍ਰਤਾਪ ਸਿੰਘ ਟਿੱਕਾ ਨੇ ਕੁਝ ਦਿਨ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਟਿੱਕਾ ਲੰਮਾ ਸਮਾਂ ਯੂਥ ਵਿੰਗ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦੇ ਤੌਰ 'ਤੇ ਪਾਰਟੀ ਵਿੱਚ ਕੰਮ ਕਰ ਚੁੱਕੇ ਹਨ। ਟਿੱਕਾ ਨੇ 2 ਵਾਰ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਚੋਣ ਵੀ ਲੜੀ ਹੈ। ਟਿੱਕਾ ਦੇ ਵੱਡੇ-ਵਡੇਰਿਆਂ ਨੇ ਆਜ਼ਾਦੀ ਦੀ ਲੜਾਈ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਦੇ ਬਜ਼ੁਰਗ ਬਾਬਾ ਮਹਿਰਾਜ ਸਿੰਘ ਨੂੰ ਪਹਿਲੇ ਸਿੱਖ ਆਜ਼ਾਦੀ ਘੁਲਾਟੀਏ ਹੋਣ ਦਾ ਮਾਣ ਪ੍ਰਾਪਤ ਹੈ, ਜਿਨ੍ਹਾਂ ਨੂੰ ਅੰਗਰੇਜ਼ਾਂ ਨੇ ਡਰ ਕਾਰਨ ਸਿੰਗਾਪੁਰ ਦੀ ਜੇਲ੍ਹ ਵਿੱਚ ਭੇਜ ਦਿੱਤਾ ਸੀ। ਅਜੇ ਬੀਰਪਾਲ ਸਿੰਘ ਰੰਧਾਵਾ ਵੀ ਲੰਮੇ ਸਮੇਂ ਤੋਂ ਅਕਾਲੀ ਦਲ ਦੇ ਯੂਥ ਵਿੰਗ ਵਿੱਚ ਕੰਮ ਕਰਦੇ ਆ ਰਹੇ ਸਨ ਅਤੇ ਨਗਰ ਨਿਗਮ ਅੰਮ੍ਰਿਤਸਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਰਹਿ ਚੁੱਕੇ ਹਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਜੀਠੀਆ ਦੇ ਗੁਆਂਢ 'ਚ ਖੜ੍ਹ ਕੇ ਸੀਪ ਲਾ ਗਏ CM ਭਗਵੰਤ ਮਾਨ
NEXT STORY