ਫਰੀਦਕੋਟ (ਜਗਤਾਰ) : ਫਰੀਦਕੋਟ ਜ਼ਿਲ੍ਹੇ ਦੇ ਬਹੁ-ਚਰਚਿਤ ਗੁਰਪ੍ਰੀਤ ਹਰੀ ਨੌਂ ਕਤਲ ਮਾਮਲੇ ਵਿਚ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ ਦੀ ਅਦਾਲਤ ਵਲੋਂ 12 ਦੋਸ਼ੀਆਂ ਖਿਲਾਫ ਦੋਸ਼ ਤੈਅ ਕੀਤੇ ਗਏ ਹਨ ਜਦਕਿ 5 ਕਥਿਤ ਦੋਸ਼ੀਆਂ ਜਿਨ੍ਹਾਂ ਵਿਚ MP ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ ਦਾ ਨਾਮ ਸ਼ਾਮਲ ਹੈ 'ਤੇ ਅਜੇ ਦੋਸ਼ ਤੈਅ ਨਹੀਂ ਹੋ ਸਕੇ। ਜਾਣਕਾਰੀ ਅਨੁਸਾਰ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਵਿੱਤ ਸਕੱਤਰ ਰਹੇ ਅਤੇ ਦੀਪ ਸਿੱਧੂ ਦੇ ਕਰੀਬੀ ਗੁਰਪ੍ਰੀਤ ਸਿੰਘ ਹਰੀ ਨੌਂ ਦਾ ਅਕਤੂਬਰ 2024 ਵਿਚ ਉਸ ਦੇ ਪਿੰਡ ਵਿਚ ਹੀ ਕੁਝ ਨੌਜਵਾਨਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਵਿਚ ਫਰੀਦਕੋਟ ਪੁਲਸ ਵਲੋਂ ਗੈਂਗਸਟਰ ਅਰਸ਼ ਡੱਲਾ ਅਤੇ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਸਮੇਤ 17 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ : ਛੋਟੇ ਭਰਾ ਦਾ ਕਤਲ ਕਰਕੇ ਮਾਪਿਆਂ ਕੋਲ ਪਹੁੰਚਿਆ ਵੱਡਾ ਪੁੱਤ, ਗੱਲ ਸੁਣ ਕੇ ਕੰਬ ਗਈ ਮਾਂ
ਇਨ੍ਹਾਂ ਵਿਚੋਂ 12 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਦੋਂਕਿ ਅਰਸ਼ ਡੱਲਾ ਅਤੇ ਉਸ ਦੇ ਨਾਲ 3 ਹੋਰ ਨਾਮਜ਼ਦ ਮੁਲਜ਼ਮ ਵਿਦੇਸ਼ ਵਿਚ ਹੋਣ ਕਾਰਨ ਅਤੇ MP ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੋਣ ਕਾਰਨ ਇਸ ਮਾਮਲੇ ਵਿਚ ਗਿਰਫ਼ਤਾਰ ਨਹੀਂ ਕੀਤੇ ਜਾ ਸਕੇ ਅਤੇ ਨਾ ਹੀ ਉਨ੍ਹਾਂ ਪਾਸੋਂ ਕੋਈ ਪੁੱਛਗਿੱਛ ਹੋ ਸਕੀ ਹੈ, ਇਸ ਲਈ ਇਨ੍ਹਾਂ ਖਿਲਾਫ ਅਜੇ ਦੋਸ਼ ਤੈਅ ਨਹੀਂ ਹੋ ਸਕੇ।
ਇਹ ਵੀ ਪੜ੍ਹੋ : ਪਾਵਰਕਾਮ ਨੇ ਡਿਫਾਲਟਰਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਕੁਨੈਕਸ਼ਨ ਕੱਟਣਗੀਆਂ 13 ਟੀਮਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੀਰੂ ਕਤਿਆਲ ਹੋਣਗੇ ਨਗਰ ਨਿਗਮ ਲੁਧਿਆਣਾ ਦੇ ਨਵੇਂ ਕਮਿਸ਼ਨਰ
NEXT STORY