ਮੋਹਾਲੀ (ਨਿਆਮੀਆਂ) : ਜ਼ਿਲੇ ਦੀਆਂ ਮੰਡੀਆਂ 'ਚ ਕਣਤ ਦੀ ਲਿਫਟਿੰਗ ਦੇ ਕੰਮ 'ਚ ਤੇਜ਼ੀ ਲਿਆਂਦੀ ਗਈ ਹੈ ਅਤੇ ਹੁਣ ਤੱਕ ਜ਼ਿਲੇ ਦੀਆਂ ਮੰਡੀਆਂ 'ਚ ਪੁੱਜੀ ਕਣਕ ਦੀ ਫਸਲ 'ਚੋਂ 78 ਫੀਸਦੀ ਦੀ ਚੁਕਾਈ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਮੋਹਾਲੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਜ਼ਿਲੇ 'ਚ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ 11 ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ। ਜਿੱਥੇ ਕਿਸਾਨਾਂ ਵਲੋਂ ਲਿਆਂਦੀ ਕਣਕ ਦਾ ਦਾਣਾ-ਦਾਣਾ ਵੱਖ-ਵੱਖ ਏਜੰਸੀਆਂ ਵਲੋਂ ਸੁਚਾਰੂ ਢੰਗ ਨਾਲ ਖਰੀਦਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ 'ਚ ਹੁਣ ਤੱਕ ਕੁੱਲ 118172 ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ 'ਚੋਂ 118132 ਟਨ ਕਣਕ ਦੀ ਖਰੀਦ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜ਼ਿਲੇ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਕਣਕ ਨਾ ਵੱਢੀ ਜਾਵੇ। ਇਸ ਦੇ ਨਾਲ ਹੀ ਨਾੜ ਸਾੜਨ 'ਤੇ ਵੀ ਪੂਰੀ ਤਰ੍ਹਾਂ ਰੋਕ ਹੈ ਕਿਉਂਕਿ ਇਸ ਨਾਲ ਜਿੱਥੇ ਵਾਤਾਵਰਣ ਪਲੀਤ ਹੁੰਦਾ ਹੈ, ਉੱਥੇ ਧਰਤੀ ਵਿਚਲੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਕੰਬਾਈਨਾਂ ਤੇ ਕੰਬਾਈਨ ਹਾਰਵੈਸਟਰ ਸੁਪਰ ਐੱਸ. ਐੱਮ. ਐੱਸ. ਲਾਏ ਬਿਨਾਂ ਨਾ ਵਰਤਣ।
ਹੁਣ ਸ੍ਰੀ ਅਕਾਲ ਤਖਤ ਸਾਹਿਬ ਪੁੱਜੀ ਸੰਨੀ ਦਿਓਲ ਦੀ ਸ਼ਿਕਾਇਤ (ਵੀਡੀਓ)
NEXT STORY