ਮੋਹਾਲੀ (ਨਿਆਮੀਆਂ) : ਮੋਹਾਲੀ ਜ਼ਿਲੇ 'ਚ ਇਸ ਸੀਜ਼ਨ ਦੌਰਾਨ ਕਣਕ ਦੀ ਸਰਕਾਰੀ ਖਰੀਦ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਤੇ ਮੰਡੀਆਂ ਵਿਚ ਕਿਸਾਨਾਂ ਦੀ ਪੁੱਜੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ ਤੇ ਕਿਸਾਨਾਂ ਨੂੰ ਕਣਕ ਵੇਚਣ ਲਈ ਮੰਡੀਆਂ ਵਿਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਹੁਣ ਤਕ ਜ਼ਿਲੇ ਦੀਆਂ ਮੰਡੀਆਂ ਵਿਚ 306 ਮੀਟ੍ਰਿਕ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖੁਰਾਕ ਤੇ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜ਼ਿਲਾ ਮੰਡੀ ਅਫਸਰ ਤੇ ਸਮੂਹ ਸਰਕਾਰੀ ਖਰੀਦ ਏਜੰਸੀਆਂ ਤੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਮੰਡੀਆਂ ਵਿਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰੀ ਮਿਹਨਤ ਤੇ ਲਗਨ ਨਾਲ ਕੰਮ ਕਰਨ। ਉਨ੍ਹਾਂ ਦੱਸਿਆ ਕਿ ਜ਼ਿਲਾ ਮੋਹਾਲੀ ਦਾ ਕਣਕ ਦੀ ਬਿਜਾਈ ਅਧੀਨ ਰਕਬਾ ਲਗਭਗ 5 ਹਜ਼ਾਰ ਏਕੜ ਦੇ ਕਰੀਬ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲੇ ਦੀਆਂ 12 ਮੰਡੀਆਂ ਵਿਚ 124510 ਮੀਟ੍ਰਿਕ ਟਨ ਕਣਕ ਪੁੱਜਣ ਦੀ ਆਸ ਹੈ, ਜਦਕਿ ਪਿਛਲੇ ਸਾਲ ਜ਼ਿਲੇ ਦੀਆਂ ਮੰਡੀਆਂ ਵਿਚ 113191 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ। ਮੰਡੀਆਂ ਵਿਚ ਝਗੜਾ ਨਿਪਟਾਊ ਕਮੇਟੀਆਂ ਗਠਿਤ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਸਰਕਾਰੀ ਖਰੀਦ ਏਜੰਸੀਆਂ ਪਨਗਰੇਨ, ਮਾਰਕਫ਼ੈੱਡ, ਪੰਜਾਬ ਐਗਰੋ, ਪਨਸਪ, ਵੇਅਰਹਾਊਸ, ਐੱਫ. ਸੀ. ਆਈ. ਵਲੋਂ ਖਰੀਦ ਕੀਤੀ ਜਾਵੇਗੀ।
ਸੜਕ ਹਾਦਸੇ 'ਚ 12 ਸਾਲਾ ਬੱਚੀ ਦੀ ਮੌਤ
NEXT STORY