ਮਾਨਸਾ (ਮਿੱਤਲ) : ਆਮ ਆਦਮੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਅਤੇ ਮੀਡੀਆ ਨਾਲ ਤਾਲਮੇਲ ਰੱਖਣ ਲਈ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਪਾਰਟੀ ਦੇ ਪੰਜਾਬ ਦੇ ਇੰਚਾਰਜ ਵਿਧਾਇਕ ਜਰਨੈਲ ਸਿੰਘ ਨੇ ਮਿਹਨਤੀ ਅਤੇ ਅਣਥੱਕ ਨੌਜਵਾਨ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਜ਼ਿਲ੍ਹਾ ਮਾਨਸਾ ਦਾ ਮੀਡੀਆ ਇੰਚਾਰਜ ਨਿਯੁਕਤ ਕੀਤਾ ਹੈ।
ਇਸ ਨਿਯੁਕਤੀ ਤੋਂ ਬਾਅਦ ਗੱਲਬਾਤ ਕਰਦਿਆਂ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਨੇ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਉਹ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਮੀਡੀਆ ਦੀਆਂ ਨਿਯੁਕਤੀਆਂ ਕਰਨਗੇ ਤਾਂ ਜੋ ਪਾਰਟੀ ਅਤੇ ਮੀਡੀਆ ਵਿਚਕਾਰ ਵਧੀਆ ਤਾਲਮੇਲ ਬਣਿਆ ਰਹੇ। ਇਸ ਦੌਰਾਨ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਾਰਟੀ ਹਾਈ-ਕਮਾਂਡ ਦਾ ਇਹ ਜ਼ਿੰਮੇਵਾਰੀ ਸੌਂਪਣ 'ਤੇ ਧੰਨਵਾਦ ਕੀਤਾ।
ਆੜ੍ਹਤੀਆ ਐਸੋ. ਮਲੋਟ ਨੇ ਕਿਸਾਨੀ ਸੰਘਰਸ਼ ਦੇ ਸਮਰਥਨ 'ਚ ਤਿੰਨ ਦਿਨਾਂ ਹੜਤਾਲ ਦੀ ਕੀਤੀ ਸ਼ੁਰੂਆਤ
NEXT STORY