ਬਰਨਾਲਾ/ਸ਼ਹਿਣਾ (ਵਿਵੇਕ ਸਿੰਧਵਾਨੀ/ਰਵੀ/ਪੁਨੀਤ)- ਪੁਲਸ ਥਾਣਾ ਸ਼ਹਿਣਾ ਦੇ ਅਧੀਨ ਪਿੰਡ ਜੰਡਸਰ ਵਾਸੀ 36 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ, ਜਿਸ ਨੇ ਲੱਗਭਗ 24 ਦਿਨ ਪਹਿਲਾਂ ਜ਼ਹਿਰੀਲੀ ਚੀਜ਼ ਪੀ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਾਇਆ ਕਿ ਗੁਰਪ੍ਰੀਤ ਸਿੰਘ ਪਿਛਲੇ ਡੇਢ ਸਾਲ ਤੋਂ ਇਕ ਲੜਕੀ ਵੱਲੋਂ ਬਲੈਕਮੇਲ ਕੀਤਾ ਜਾ ਰਿਹਾ ਸੀ, ਜਿਸ ਤੋਂ ਤੰਗ ਆ ਕੇ ਉਸ ਨੇ ਇਹ ਕਦਮ ਚੁੱਕਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਕਾਂਗਰਸ ਨੇ ਖਿੱਚੀ 2027 ਚੋਣਾਂ ਦੀ ਤਿਆਰੀ! 117 ਲੀਡਰਾਂ ਦੀ List ਜਾਰੀ, ਸੌਂਪੀ ਅਹਿਮ ਜ਼ਿੰਮੇਵਾਰੀ
ਦੋਸਤੀ ਤੋਂ ਬਲੈਕਮੇਲ ਤੱਕ, ਇਕ ਸਾਜ਼ਿਸ਼
ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਦੀ ਡੇਢ ਸਾਲ ਪਹਿਲਾਂ ਇਕ ਜਿੰਮ ’ਚ ਇਕ ਲੜਕੀ ਨਾਲ ਦੋਸਤੀ ਹੋਈ। ਦੋਸਤੀ ਦੀ ਆੜ ਹੇਠ ਲੜਕੀ ਨੇ ਉਸ ਨੂੰ ਨਸ਼ੀਲੀ ਚੀਜ਼ ਪਿਆ ਕੇ ਅਸ਼ਲੀਲ ਵੀਡੀਓ ਬਣਾ ਲਈ। ਉਕਤ ਲੜਕੀ ਨੇ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੀ ਧਮਕੀ ਦੇ ਕੇ ਗੁਰਪ੍ਰੀਤ ਨੂੰ ਲੱਖਾਂ ਰੁਪਏ, ਸੋਨਾ, ਆਈਫੋਨ, ਐਪਲ ਘੜੀ ਅਤੇ 19 ਲੱਖ ਰੁਪਏ ਦਾ ਪਲਾਟ ਜ਼ਬਰਦਸਤੀ ਹਥਿਆ ਲਿਆ। ਇਨ੍ਹਾਂ ਤਮਾਮ ਵਸਤੂਆਂ ਦੇ ਬਾਵਜੂਦ ਵੀ ਲੜਕੀ ਵੱਲੋਂ 20 ਲੱਖ ਰੁਪਏ ਹੋਰ ਮੰਗੇ ਜਾ ਰਹੇ ਸਨ।
ਇਲਾਜ ਦੌਰਾਨ ਹੋਈ ਮੌਤ, ਪਰਿਵਾਰ ਦਾ ਰੋਸ
ਗੁਰਪ੍ਰੀਤ ਸਿੰਘ ਨੇ ਪਿਛਲੇ ਮਹੀਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ। ਉਸ ਨੂੰ ਤੁਰੰਤ ਤਪਾ, ਬਠਿੰਡਾ ਅਤੇ ਫਿਰ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ’ਚ ਇਲਾਜ ਲਈ ਲਿਜਾਇਆ ਗਿਆ। ਹਾਲਤ ਨਾਜ਼ੁਕ ਹੋਣ ਕਰ ਕੇ ਆਖ਼ਿਰਕਾਰ ਬਰਨਾਲਾ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ 24 ਦਿਨਾਂ ਇਲਾਜ ਮਗਰੋਂ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੇ ਪਰਿਵਾਰ ਨੇ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤ ਦੀ ਮੌਤ ਬਲੈਕਮੇਲਿੰਗ ਦੇ ਕਾਰਨ ਹੋਈ ਹੈ, ਇਸ ਲਈ ਦੋਸ਼ੀ ਲੜਕੀ ਖਿਲਾਫ ਕਤਲ ਦੀ ਧਾਰਾ ਲਗਾ ਕੇ ਸਖਤ ਕਾਰਵਾਈ ਕੀਤੀ ਜਾਵੇ। ਪਰਿਵਾਰ ਨੇ ਦੱਸਿਆ ਕਿ ਗੁਰਪ੍ਰੀਤ ਆਪਣੇ ਪਿੱਛੇ ਮਾਤਾ, ਪਿਤਾ, ਪਤਨੀ ਅਤੇ ਇਕ ਬੇਟਾ ਛੱਡ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਟ੍ਰੈਫ਼ਿਕ ਚਾਲਾਨ ਕੱਟੇ ਜਾਣ 'ਤੇ...
ਮਾਮਲੇ ਸਬੰਧੀ ਪੁਲਸ ਥਾਣਾ ਸ਼ਹਿਣਾ ਦੇ ਐੱਸ. ਐੱਚ. ਓ. ਗੁਰਮੰਦਰ ਸਿੰਘ ਨੇ ਦੱਸਿਆ ਕਿ ਪੁਰਾਣੀ ਸ਼ਿਕਾਇਤ ਦੇ ਆਧਾਰ ’ਤੇ ਲੜਕੀ ਖਿਲਾਫ ਪਹਿਲਾਂ ਹੀ ਮੁਕੱਦਮਾ ਦਰਜ ਕਰ ਲਿਆ ਗਿਆ ਸੀ। ਮੌਤ ਹੋਣ ਤੋਂ ਬਾਅਦ ਹੁਣ 108 BNS ਧਾਰਾ ਵੀ ਸ਼ਾਮਲ ਕੀਤੀ ਗਈ ਹੈ। ਲੜਕੀ ਨੂੰ ਗ੍ਰਿਫਤਾਰ ਕਰ ਕੇ ਪੁਲਸ ਰਿਮਾਂਡ ’ਚ ਲਿਆ ਗਿਆ ਹੈ। ਪੁਲਸ ਵੱਲੋਂ ਜਾਅਲੀ ਰਜਿਸਟਰੀ ਵਾਲੀ ਪਲਾਟ ਦੀ ਖਰੀਦ-ਫਰੋਖਤ ਅਤੇ ਹੋਰ ਬੈਂਕ ਲੈਣ-ਦੇਣ ਬਾਰੇ ਵੀ ਜਾਂਚ ਚਲ ਰਹੀ ਹੈ।
ਅੱਗੇ ਹੋ ਸਕਦੇ ਹਨ ਵੱਡੇ ਖ਼ੁਲਾਸੇ
ਪੁਲਸ ਅਧਿਕਾਰੀਆਂ ਮੁਤਾਬਕ ਜਾਂਚ ਪੂਰੀ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ। ਉਮੀਦ ਹੈ ਕਿ ਅਗਲੇ ਦਿਨਾਂ ’ਚ ਹੋਰ ਵੱਡੇ ਖ਼ੁਲਾਸੇ ਹੋ ਸਕਦੇ ਹਨ ਅਤੇ ਹੋਰ ਸਾਥੀਆਂ ਦੀ ਵੀ ਗ੍ਰਿਫ਼ਤਾਰੀ ਹੋ ਸਕਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ ਮਿਲੇ ਆਫਰ
NEXT STORY