ਅੰਮ੍ਰਿਤਸਰ (ਪੁਰੀ, ਛੀਨਾ) ¸ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਜਥੇ ਦੇ ਦੂਜੀ ਵਾਰ ਪ੍ਰਧਾਨ ਬਣਨ 'ਤੇ ਗੁਰਪ੍ਰਤਾਪ ਸਿੰਘ ਟਿੱਕਾ ਨੂੰ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਮੂੰਹ ਮਿੱਠਾ ਕਰਵਾਇਆ।
ਗੁਰਪ੍ਰਤਾਪ ਸਿੰਘ ਟਿੱਕਾ ਦੀਆਂ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤੀਆਂ ਜਾ ਰਹੀਆਂ ਅਣਥੱਕ ਸੇਵਾਵਾਂ ਦੇ ਬਦਲੇ ਦੂਜੀ ਵਾਰ ਪ੍ਰਧਾਨਗੀ ਮਿਲਣ 'ਤੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੁਝਾਰੂ ਆਗੂਆਂ ਦੀ ਪਾਰਟੀ ਹੈ ਜਿਸ ਵਿਚ ਹਮੇਸ਼ਾ ਹੀ ਧਰਮ, ਕਰਮ ਦੇ ਖੇਤਰ 'ਚ ਕੰਮ ਕਰਨ ਵਾਲਿਆਂ ਨੂੰ ਮਾਣ-ਸਤਿਕਾਰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਦੂਰ-ਦ੍ਰਿਸ਼ਟੀ ਸਦਕਾ ਯੂਥ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜਿਆ ਹੋਇਆ ਹੈ ਅਤੇ ਪੰਜਾਬ ਦੇ ਹਿੱਤਾਂ ਦੀ ਲੜਾਈ ਲੜਨ ਲਈ ਤਤਪਰ ਹੈ।
ਇਸ ਸਮੇਂ ਅਜੇਬੀਰਪਾਲ ਸਿੰਘ ਰੰਧਾਵਾ, ਮਨਮੋਹਨ ਸਿੰਘ, ਸਤਬੀਰ ਸਿੰਘ, ਸਪਿੰਦਰ ਸਿੰਘ, ਯਾਦਵਿੰਦਰ ਸਿੰਘ, ਜਸਪਾਲ ਸਿੰਘ ਛਾਂਟੂ, ਰਿੰਕੂ ਮਾਨ, ਜਸਪਿੰਦਰ ਸਿੰਘ, ਸੁਖਵਿੰਦਰ ਸਿੰਘ ਸੁੱਖ ਜੰਡਿਆਲਾ, ਇਕਬਾਲ ਸਿੰਘ, ਗੁਰਸ਼ਰਨ ਸਿੰਘ ਛੀਨਾ, ਹਰਜਿੰਦਰ ਸਿੰਘ, ਹਰਕੀਰਤ ਸਿੰਘ ਤੋਂ ਇਲਾਵਾ ਹੋਰ ਵੀ ਸੀਨੀਅਰ ਅਕਾਲੀ ਆਗੂ ਹਾਜ਼ਰ ਸਨ ਜਿਨ੍ਹਾਂ ਵੱਲੋਂ ਗੁਰਪ੍ਰਤਾਪ ਸਿੰਘ ਟਿੱਕਾ ਨੂੰ ਦੂਸਰੀ ਵਾਰ ਪ੍ਰਧਾਨ ਬਣਨ 'ਤੇ ਵਧਾਈਆਂ ਦਿੱਤੀਆਂ ਗਈਆਂ।
ਵਿਜੀਲੈਂਸ ਬਿਊਰੋ ਨੇ 1000 ਕਰੋੜ ਦੇ ਸਿੰਚਾਈ ਘਪਲੇ ਦੀ ਜਾਂਚ ਤੇਜ਼ ਕੀਤੀ
NEXT STORY