ਤਰਨਤਾਰਨ(ਰਮਨ)- ਜ਼ਿਲ੍ਹੇ ਦੇ ਪਿੰਡ ਕੰਗ ਵਿਖੇ ਬੀਤੀ 9 ਅਪ੍ਰੈਲ ਨੂੰ ਆਪਣੇ ਘਰ ’ਚ ਸਹਿਜ ਪਾਠ ਕਰ ਰਹੀ ਗੁਰਸਿੱਖ ਔਰਤ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਪੁਲਸ ਵੱਲੋਂ ਮੁਲਜ਼ਮਾਂ ਦੀ ਗ੍ਰਿਫਤਾਰੀ ਨਾ ਹੋਣ ਦੇ ਚੱਲਦਿਆਂ ਜਿੱਥੇ ਭਾਰੀ ਰੋਸ ਪਾਇਆ ਜਾ ਰਿਹਾ ਹੈ, ਉਥੇ ਹੀ ਪਰਿਵਾਰ ਵੱਲੋਂ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਸਿੱਖ ਜਥੇਬੰਦੀਆਂ ਪਾਸੋਂ ਮਦਦ ਦੀ ਗੁਹਾਰ ਲਗਾਉਂਦੇ ਹੋਏ 23 ਅਪ੍ਰੈਲ ਨੂੰ ਇਕੱਤਰ ਹੋਣ ਲਈ ਅਪੀਲ ਕੀਤੀ ਹੈ।
ਇਸ ਮਾਮਲੇ ਨੂੰ ਸੁਲਝਾਉਣ ਲਈ ਪੁਲਸ ਵੱਲੋਂ ਕੋਈ ਵੀ ਮੁਲਜ਼ਮ ਦੀ ਗ੍ਰਿਫਤਾਰੀ ਨਾ ਕਰਨ ਨੂੰ ਲੈ ਕੇ ਪਰਿਵਾਰਕ ਮੈਂਬਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ਼ੁੱਕਰਵਾਰ ਪਿੰਡ ਕੰਗ ਵਿਖੇ ਗੁਰਪ੍ਰੀਤ ਕੌਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਮ੍ਰਿਤਕ ਗੁਰਪ੍ਰੀਤ ਕੌਰ ਦੇ ਪਤੀ ਗੁਰਦਿਆਲ ਸਿੰਘ ਨੇ ਰੋਂਦੇ ਹੋਏ ਪੁਲਸ ਪਾਸੋਂ ਇਨਸਾਫ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, ਮੁੜ ਸ਼ੁਰੂ ਕੀਤੀ ਇਹ ਬੱਸ
ਇਸ ਮੌਕੇ ਪਤੀ ਗੁਰਦਿਆਲ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਵੱਲੋਂ 10 ਦਿਨ ਬੀਤਣ ਦੇ ਬਾਵਜੂਦ ਕਿਸੇ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਜਦ ਕਿ ਪੁਲਸ ਨੂੰ ਵਾਰ-ਵਾਰ ਇਨਸਾਫ ਦੀ ਗੁਹਾਰ ਲਗਾਉਣ ਦੌਰਾਨ ਇਹ ਜਵਾਬ ਦਿੱਤਾ ਜਾ ਰਿਹਾ ਹੈ ਕਿ ਜਾਂਚ ਜਾਰੀ ਹੈ। ਪਤੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਉਸਦੇ ਕੋਲ ਹੁਣ ਖੋਹਣ ਲਈ ਕੁੱਝ ਵੀ ਨਹੀਂ ਰਿਹਾ। ਪਤੀ ਨੇ ਆਪਣੀ ਮਾਸੂਮ ਬੇਟੀ ਸ਼ਬਦਪ੍ਰੀਤ ਕੌਰ ਅਤੇ ਮਾਸੂਮ ਬੇਟੇ ਅਗਮਪ੍ਰੀਤ ਸਿੰਘ ਲਈ ਪੁਲਸ ਪ੍ਰਸ਼ਾਸਨ ਪਾਸੋਂ ਇਨਸਾਫ ਦੀ ਗੁਹਾਰ ਲਗਾਈ ਹੈ ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ।
ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ ਨੂੰ ਲੈ ਕੇ ਤਾਜ਼ਾ ਅਪਡੇਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਇਸ ਮੌਕੇ ਗੁਰਪ੍ਰੀਤ ਕੌਰ ਦੇ ਚਚੇਰੇ ਭਰਾ ਹਰਪ੍ਰੀਤ ਸਿੰਘ ਨੇ ਪੁਲਸ ਪ੍ਰਸ਼ਾਸਨ ਖਿਲਾਫ ਰੋਸ ਜ਼ਾਹਿਰ ਕਰਦੇ ਹੋਏ ਕਿਹਾ ਕਿ ਇਕ ਪਾਸੇ ਪੁਲਸ ਐਨਕਾਉਂਟਰ ਕਰਕੇ ਵਾਹੋ ਵਾਹ ਖੱਟ ਰਹੀ ਹੈ ਪ੍ਰੰਤੂ ਦੂਜੇ ਪਾਸੇ ਅਸਲੀ ਗੈਂਗਸਟਰ ਜੋ ਘਰ ਵਿਚ ਦਾਖਲ ਹੋ ਲੋਕਾਂ ਦੇ ਕਤਲ ਕਰ ਰਹੀ ਰਹੇ ਹਨ ਨੂੰ ਗ੍ਰਿਫਤਾਰ ਕਰਨ ’ਚ ਅਸਫਲ ਸਾਬਤ ਹੋ ਰਹੀ ਹੈ। ਉਨ੍ਹਾਂ ਸੂਬੇ ਭਰ ਦੀਆਂ ਸਿੱਖ ਜਥੇਬੰਦੀਆਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਪਾਸੋਂ ਮਦਦ ਦੀ ਗੁਹਾਰ ਲਗਾਉਂਦੇ ਹੋਏ 23 ਅਪ੍ਰੈਲ ਨੂੰ ਪਿੰਡ ਕੰਗ ਦੇ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ Private ਸਕੂਲਾਂ 'ਤੇ ਹੋ ਸਕਦੈ ਵੱਡਾ ਐਕਸ਼ਨ, ਸਖ਼ਤ ਕਦਮ ਚੁੱਕੇਗੀ ਸਰਕਾਰ!
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਇਸ ਕਤਲ ਮਾਮਲੇ ਵਿਚ ਪੁਲਸ ਵੱਲੋਂ ਵੱਖ-ਵੱਖ ਐਂਗਲਾਂ ਰਾਹੀਂ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 33 ਹਜ਼ਾਰ ਲੀਟਰ ਹੋਰ ਨਾਜਾਇਜ਼ ਸ਼ਰਾਬ ਫੜੀ
NEXT STORY