ਬਰਨਾਲਾ (ਪੁਨੀਤ) : ਬਰਨਾਲਾ ਦੇ ਪਿੰਡ ਰੂੜੇਕੇ ਕਲਾਂ 'ਚ ਇੱਕ ਬੇਹੱਦ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਗੁਰਸਿੱਖ ਔਰਤ ਗੁਰਜੀਤ ਕੌਰ ਆਪਣੀ ਧੀ ਮਨਵੀਰ ਕੌਰ ਦੇ ਨਾਲ ਪਿਛਲੇ 18 ਘੰਟਿਆਂ ਤੋਂ ਪਾਣੀ ਵਾਲੀ ਟੈਂਕੀ 'ਤੇ ਚੜ੍ਹੀ ਹੋਈ ਹੈ ਅਤੇ ਦੋਵੇਂ ਭੁੱਖੀਆਂ-ਪਿਆਸੀਆਂ ਬੈਠੀਆਂ ਹਨ। ਪੀੜਤ ਔਰਤ ਆਪਣੇ ਪਤੀ ਵਲੋਂ ਕੀਤੇ ਜਾ ਰਹੇ ਕਥਿਤ ਅੱਤਿਆਚਾਰਾਂ ਅਤੇ ਪੁਲਸ ਵੱਲੋਂ ਇਨਸਾਫ਼ ਨਾ ਮਿਲਣ ਕਾਰਨ ਪਰੇਸ਼ਾਨ ਹੈ। ਪੀੜਤ ਔਰਤ ਗੁਰਜੀਤ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਦੇ ਪਹਿਲਾਂ 2 ਵਿਆਹ ਹੋ ਚੁੱਕੇ ਹਨ ਅਤੇ ਉਸ ਨਾਲ ਇਹ ਉਸ ਦੇ ਪਤੀ ਦਾ ਤੀਜਾ ਵਿਆਹ ਹੈ। ਪਤੀ ਦੀ ਪਹਿਲੀ ਪਤਨੀ ਤੋਂ ਔਲਾਦ ਨਹੀਂ ਹੋਈ ਅਤੇ ਦੂਜੀ ਪਤਨੀ ਦੀ ਵੀ ਮੌਤ ਹੋ ਗਈ, ਜਿਸ ਤੋਂ ਬਾਅਦ ਗੁਰਜੀਤ ਕੌਰ ਨੇ ਉਸ ਨਾਲ ਤੀਜਾ ਵਿਆਹ ਕਰਵਾਇਆ।
ਇਹ ਵੀ ਪੜ੍ਹੋ : ਪੈਨਸ਼ਨ ਧਾਰਕਾਂ ਲਈ ਧਿਆਨ ਦੇਣ ਯੋਗ ਖ਼ਬਰ! ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
ਉਸ ਦਾ ਕਹਿਣਾ ਹੈ ਕਿ ਉਸ ਦਾ ਪਤੀ ਉਸ ਨਾਲ ਕੁੱਟਮਾਰ ਕਰਦਾ ਹੈ ਅਤੇ ਆਪਣੇ ਘਰਦਿਆਂ ਦੇ ਕਹਿਣ 'ਤੇ ਉਨ੍ਹਾਂ ਨੂੰ ਤੰਗ ਪਰੇਸ਼ਾਨ ਕਰਦਾ ਹੈ। ਮਾਂ-ਧੀ ਆਪਣੇ ਹੱਥਾਂ 'ਚ ਪੈਟਰੋਲ ਦੀ ਬੋਤਲ ਲੈ ਕੇ ਟੈਂਕੀ 'ਤੇ ਚੜ੍ਹੀਆਂ ਹੋਈਆਂ ਹਨ ਅਤੇ ਖ਼ੁਦਕੁਸ਼ੀ ਦੀ ਚਿਤਾਵਨੀ ਦੇ ਰਹੀਆਂ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਉਨ੍ਹਾਂ ਨੇ ਪੂਰੀ ਰਾਤ ਮੀਂਹ 'ਚ ਟੈਂਕੀ ਦੇ ਉੱਪਰ ਬਿਨਾਂ ਕੁੱਝ ਖਾਧੇ-ਪੀਤੇ ਗੁਜ਼ਾਰੀ ਹੈ। ਟੈਂਕੀ ਦੇ ਹੇਠਾਂ ਪੀੜਤ ਔਰਤ ਦੀ ਮਾਂ ਵੀ ਬੈਠੀ ਹੈ, ਜੋ ਆਪਣੀ ਧੀ ਅਤੇ ਦੋਹਤੀ ਲਈ ਇਨਸਾਫ਼ ਦੀ ਗੁਹਾਰ ਲਗਾ ਰਹੀ ਹੈ।
ਇਹ ਵੀ ਪੜ੍ਹੋ : ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਚੰਗੀ ਖ਼ਬਰ, ਹੁਣ ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹਤ
ਪੀੜਤ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਪੁਲਸ ਪ੍ਰਸ਼ਾਸਨ ਕੋਈ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਹੀ ਧਮਕਾ ਰਿਹਾ ਹੈ। ਹੁਣ ਤੱਕ ਕੋਈ ਸੀਨੀਅਰ ਪੁਲਸ ਅਧਿਕਾਰੀ ਮੌਕੇ 'ਤੇ ਨਹੀਂ ਪਹੁੰਚਿਆ ਹੈ, ਜਿਸ ਕਾਰਨ ਮਾਂ-ਧੀ ਨੇ ਮਹਿਲਾ ਕਮਿਸ਼ਨ ਨੂੰ ਇਸ ਮਾਮਲੇ 'ਚ ਤੁਰੰਤ ਦਖ਼ਲ ਦੇਣ ਦੀ ਅਪੀਲ ਕੀਤੀ ਹੈ ਤਾਂ ਜੋ ਉਨ੍ਹਾਂ ਨੂੰ ਇਨਸਾਫ਼ ਮਿਲ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵਾਂਸ਼ਹਿਰ ਵਿਖੇ ਦੋ ਸਕੂਟਰੀਆਂ ਤੇ ਕਾਰ ਦੀ ਜ਼ਬਰਦਸਤ ਟੱਕਰ, ਕੁਝ ਦਿਨ ਪਹਿਲਾਂ ਇੰਗਲੈਂਡ ਤੋਂ ਆਈ ਮਹਿਲਾ ਦੀ ਮੌਤ
NEXT STORY