ਲੁਧਿਆਣਾ (ਰਾਜ): ਐਂਟੀ-ਖ਼ਾਲਿਸਤਾਨੀ ਫਰੰਟ ਦੇ ਪ੍ਰਧਾਨ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਨੈਸ਼ਨਲ ਕੋਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਨੂੰ ਵਿਦੇਸ਼ੀ ਨੰਬਰਾਂ ਤੋਂ ਧਮਕੀ ਮਿਲੀ ਹੈ। ਧਮਕੀ ਦੇਣ ਵਾਲਿਆਂ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਫੋਟੋ ਦੀ DP ਲਗਾਈ ਹੋਈ ਹੈ। ਮੁਲਜ਼ਮਾਂ ਨੇ ਮੰਡ ਦੇ ਨਾਲ-ਨਾਲ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਥਾਣਾ ਸਦਰ ਦੀ ਪੁਲਸ ਨੇ ਤੁਰੰਤ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੂੰ ਦਿੱਤੇ ਬਿਆਨਾਂ ਵਿਚ ਗੁਰਸਿਮਰਨ ਮੰਡ ਨੇ ਦੱਸਿਆ ਕਿ ਉਨ੍ਹਾਂ ਨੂੰ 2 ਜੁਲਾਈ ਨੂੰ ਪੁਰਤਗਾਲ ਦੇ ਨੰਬਰ ਤੋਂ ਮੈਸੇਜ ਆਇਆ, ਜਿਸ ਵਿਚ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਇਸ ਮਗਰੋਂ 3, 5 ਅਤੇ 13 ਜੁਲਾਈ ਨੂੰ ਸਾਊਦ ਅਰਬ ਅਤੇ ਭਾਰਤੀ ਮੋਬਾਈਲ ਨੰਬਰਾਂ ਤੋਂ ਲਗਾਤਾਰ ਫ਼ੋਨ ਅਤੇ ਮੈਸੇਜਿਸ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ। ਪੁਲਸ ਅਫ਼ਸਰਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਸੁਰੱਖਿਅ ਵਿਚ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ।
ਕਪੂਰਥਲਾ 'ਚ ਰੂਹ ਕੰਬਾਊ ਘਟਨਾ! ਮਾਂ ਨੇ 3 ਜਵਾਕਾਂ ਸਮੇਤ ਨਿਗਲਿਆ ਜ਼ਹਿਰ
NEXT STORY