ਵੈੱਬ ਡੈਸਕ : ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਖ਼ਿਲਾਫ਼ ਦਿੱਲੀ ਵਿੱਚ ਗੁੱਸਾ ਜਾਰੀ ਹੈ। ਇੰਟਰਨੈਸ਼ਨਲ ਐਂਟੀ ਖਾਲਿਸਤਾਨੀ ਟੈਰਰਿਸਟ ਫਰੰਟ ਵੱਲੋਂ ਜੰਤਰ-ਮੰਤਰ ਦਿੱਲੀ ਵਿਖੇ ਇੱਕ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਲਸ਼ਕਰ-ਏ-ਤੋਇਬਾ ਮੁਖੀ ਦੇ ਪੋਸਟਰਾਂ 'ਤੇ ਜੁੱਤੀਆਂ ਮਾਰੀਆਂ ਗਈਆਂ ਅਤੇ ਪਾਕਿਸਤਾਨ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ਨੇ ਕਿਹਾ ਕਿ ਲਸ਼ਕਰ-ਏ-ਤੋਇਬਾ ਮੁਖੀ ਦਾ ਧੜ ਲਿਆਉਣ ਵਾਲਿਆਂ ਨੂੰ 1 ਕਰੋੜ ਰੁਪਏ ਦਾ ਇਨਾਮ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਸੈਰ ਕਰਨ ਗਏ ਲੋਕਾਂ ਦਾ ਕੀ ਕਸੂਰ ਸੀ। ਇਹ ਲੋਕ ਦੇਸ਼ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ।
ਪਹਿਲਗਾਮ ਹਮਲੇ 'ਤੇ ਬੋਲੇ ਗਿਆਨੀ ਹਰਪ੍ਰੀਤ ਸਿੰਘ-ਕੇਂਦਰ ਸਰਕਾਰ ਨੂੰ ਦੋਸ਼ੀਆਂ ਵਿਰੁੱਧ ਕਰੇ ਸਖ਼ਤ ਕਾਰਵਾਈ
NEXT STORY