ਲੁਧਿਆਣਾ (ਰਾਜ) : ਸੋਸ਼ਲ ਮੀਡੀਆ ਦੇ ਜ਼ਰੀਏ ਖ਼ਾਲਿਸਤਾਨੀਆਂ ਨੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਕਾਂਗਰਸੀ ਆਗੂ ਨੇ ਇਸ ਸਬੰਧੀ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ, ਜਿਸ ਤੋਂ ਬਾਅਦ ਥਾਣਾ ਸਦਰ ਵਿਚ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਦੀ ਸ਼ਿਕਾਇਤ ’ਤੇ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ 'ਚ ਭਿਆਨਕ ਹਾਦਸੇ ਕਾਰਨ 2 ਨੌਜਵਾਨਾਂ ਦੀ ਮੌਤ, ਦੇਖਣ ਵਾਲਿਆਂ ਦੀ ਕੰਬ ਗਈ ਰੂਹ (ਤਸਵੀਰਾਂ)
ਸ਼ਿਕਾਇਤਕਰਤਾ ਗੁਰਸਿਮਰਨ ਸਿੰਘ ਮੰਡ ਨੇ ਦੱਸਿਆ ਕਿ ਉਹ ਸਰਾਭਾ ਨਗਰ, ਫੇਜ਼-1 ਵਿਚ ਰਹਿੰਦੇ ਹਨ ਅਤੇ ਆਲ ਇੰਡੀਆ ਕਿਸਾਨ ਕਾਂਗਰਸ ਦੇ ਨੈਸ਼ਨਲ ਜੁਆਇੰਟ ਕੋ-ਆਰਡੀਨੇਟਰ ਹਨ। ਉਨ੍ਹਾਂ ਦੱਸਿਆ ਕਿ 1 ਸਤੰਬਰ ਨੂੰ ਦੇਰ ਰਾਤ ਕਰੀਬ 12 ਵਜੇ ਉਸ ਦੇ ਮੋਬਾਇਲ ’ਤੇ ਵਾਇਸ ਮੈਸੇਜ ਆਇਆ, ਜਿਸ ਵਿਚ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਫਿਰ ਇਕ ਵੀਡੀਓ ਮੈਸਜ ਵੀ ਭੇਜਿਆ ਗਿਆ।
ਇਹ ਵੀ ਪੜ੍ਹੋ : ਪੰਜਾਬ ਦੀਆਂ 'ਆਂਗਨਵਾੜੀ ਵਰਕਰਾਂ' ਲਈ ਚੰਗੀ ਖ਼ਬਰ, ਸਿੱਖਿਆ ਸਕੱਤਰ ਨੇ ਜਾਰੀ ਕੀਤੇ ਇਹ ਹੁਕਮ
ਇਹ ਮੈਸੇਜ ਵਿਦੇਸ਼ੀ ਨੰਬਰ ਤੋਂ ਆਏ ਸਨ। ਮੰਡ ਦਾ ਕਹਿਣਾ ਹੈ ਕਿ ਸਾਲ 2018 ਵਿਚ ਸਲੇਮ ਟਾਬਰੀ ਇਲਾਕੇ ’ਚ ਲੱਗੇ ਰਾਜੀਵ ਗਾਂਧੀ ਦੇ ਬੁੱਤ ’ਤੇ ਕਾਲਖ਼ ਮਲੀ ਗਈ ਸੀ। ਇਸ ਤੋਂ ਬਾਅਦ ਹੁਣ ਕੁੱਝ ਦਿਨ ਪਹਿਲਾਂ ਨਿਹੰਗਾਂ ਨੇ ਬੁੱਤ ਨੂੰ ਅੱਗ ਲਗਾ ਦਿੱਤੀ ਸੀ। ਦੋਵੇਂ ਹੀ ਕੇਸਾਂ ’ਚ ਉਨ੍ਹਾਂ ਨੇ ਆਪਣੀ ਪੱਗ ਨਾਲ ਰਾਜੀਵ ਗਾਂਧੀ ਦੇ ਬੁੱਤ ਨੂੰ ਸਾਫ ਕੀਤਾ ਸੀ। ਇਸ ਲਈ ਉਨ੍ਹਾਂ ਨੂੰ ਪਿਛਲੇ ਢਾਈ ਸਾਲਾਂ ਤੋਂ ਲਗਾਤਾਰ ਵੱਖ-ਵੱਖ ਨੰਬਰਾਂ ਤੋਂ ਖ਼ਾਲਿਸਤਾਨੀਆਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ।
ਇਹ ਵੀ ਪੜ੍ਹੋ : ਬਿਜਲੀ ਦਾ ਆਨਲਾਈਨ ਬਿੱਲ ਭਰਨ ਵਾਲੇ ਜ਼ਰਾ ਬਚ ਕੇ!, ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਅਜਿਹਾ
ਇਸ ਤੋਂ ਪਹਿਲਾਂ ਵੀ ਉਹ ਪੁਲਸ ਨੂੰ ਸ਼ਿਕਾਇਤ ਦੇ ਚੁੱਕੇ ਹਨ ਪਰ ਹੁਣ ਉਸ ਦੀ ਸ਼ਿਕਾਇਤ ’ਤੇ ਕਾਰਵਾਈ ਹੋਈ ਹੈ। ਉਧਰ, ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਸ਼ਿਕਾਇਤਕਰਤਾ ਵੱਲੋਂ ਦਿੱਤੇ ਨੰਬਰਾਂ ਦੀ ਜਾਂਚ ਕਰਵਾਈ ਜਾਵੇਗੀ। ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਫਤਿਹਗੜ੍ਹ ਸਾਹਿਬ 'ਚ ਭਿਆਨਕ ਹਾਦਸੇ ਕਾਰਨ 2 ਨੌਜਵਾਨਾਂ ਦੀ ਮੌਤ, ਦੇਖਣ ਵਾਲਿਆਂ ਦੀ ਕੰਬ ਗਈ ਰੂਹ (ਤਸਵੀਰਾਂ)
NEXT STORY