ਅੰਮ੍ਰਿਤਸਰ (ਸਰਬਜੀਤ) - ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈ, ਜਿਨ੍ਹਾਂ ਨੇ ਗੁਰੂ ਘਰ ਦੇ ਦਰਸ਼ਨ ਕਰਦੇ ਹੋਏ ਮੱਥਾ ਟੇਕਿਆ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਇਸ ਖ਼ਾਸ ਮੌਕੇ ’ਤੇ ਗੁਰਦੁਆਰਾ ਸਾਹਿਬ ਵਿਖੇ ਆਈ ਹੋਈ ਸੰਗਤ ਨੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।
ਦੱਸ ਦੇਈਏ ਕਿ ਗੁਰਤਾਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸਵੇਰ ਤੋਂ ਹੀ ਸੰਗਤਾਂ ਦਾ ਭਾਰੀ ਇਕੱਠ ਵੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਪੁੱਜੀਆਂ ਸੰਗਤਾਂ ਦਾ ਕਹਿਣਾ ਹੈ ਕਿ ਅੱਜ ਦੇ ਪਵਿੱਤਰ ਦਿਹਾੜੇ ’ਤੇ ਗੁਰੂ ਘਰ ਨਤਮਸਤਕ ਹੋ ਕੇ ਉਨ੍ਹਾਂ ਨੂੰ ਬਹੁਤ ਚੰਗਾ ਅਨੁਭਵ ਪ੍ਰਾਪਤ ਹੋਇਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਆਈਆਂ ਸੰਗਤਾਂ ਨੂੰ ਗੁਰਤਾਗੱਦੀ ਦਿਵਸ ਦੀ ਵਧਾਈ ਦਿੱਤੀ। ਗੁਰੂ ਰਾਮਦਾਸ ਜੀ ਨੇ ਅੰਮ੍ਰਿਤਸਰ ਗੁਰੂ ਨਗਰੀ ਦੀ ਸਿਰਜਣਾ ਕੀਤੀ ਸੀ।
ਦੁਬਈ ਤੋਂ ਅੰਮ੍ਰਿਤਸਰ ਏਅਰਪੋਰਟ ਆਏ ਯਾਤਰੀ ਦੇ ਗੁਪਤ ਅੰਗ ’ਚੋਂ 32 ਲੱਖ ਰੁਪਏ ਦਾ ਸੋਨਾ ਬਰਾਮਦ
NEXT STORY